Friday, March 29, 2024

ਪੰਜਾਬ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨਤਮਸਤਕ

ਅਖੰਡਪਾਠ ਸਾਹਿਬ ਦੇ ਭੋਗ ਪਏ, ਅਲੌਕਿਕ ਜਲੌ ਤੇ ਦੀਪਮਾਲਾ ਰਹੀ ਵਿਸ਼ੇਸ਼ ਖਿੱਚ ਦਾ ਕੇਂਦਰ ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਿੱਖ ਧਰਮ ਦੇ ਚੌਥੇ ਗੁਰੂ ਅਤੇ ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਦੌਰਾਨ ਲੱਖਾਂ ਸੰਗਤਾਂ ਨੇ …

Read More »

ਪ੍ਰਕਾਸ਼ ਪੁਰਬ ਮੌਕੇ ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਇਆ ਅਲੌਕਿਕ ਰਾਗ ਦਰਬਾਰ

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) ਸ੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਲੌਕਿਕ ਰਾਗ ਦਰਬਾਰ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਰਾਗੀ ਜੱਥਿਆਂ ਨੇ ਰਾਗਾਂ ’ਤੇ ਅਧਾਰਤ ਗੁਰਬਾਣੀ ਦੇ ਇਲਾਹੀ ਕੀਰਤਨ ਦੁਆਰਾ ਅਲੌਕਿਕ ਵਾਤਾਵਰਣ ਸਿਰਜ ਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਵਾਰ ਰਾਗ ਦਰਬਾਰ ਦੀ ਸ਼ੁਰੂਆਤ ਸੈਂਟਰਲ ਖਾਲਸਾ ਯਤੀਮਖਾਨੇ …

Read More »

ਸਿੱਖ ਵਿਦਵਾਨ ਪ੍ਰੋ: ਪਿਆਰਾ ਸਿੰਘ ਪਦਮ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ `ਚ ਲਗਾਈ

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪ੍ਰਸਿੱਧ ਸਿੱਖ ਵਿਦਵਾਨ ਪ੍ਰੋ: ਪਿਆਰਾ ਸਿੰਘ ਪਦਮ ਦੀ ਤਸਵੀਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸਥਾਪਤ ਕੀਤੀ ਗਈ। ਤਸਵੀਰ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਨੂੰ ਸਮਰਪਿਤ ਸਮਾਗਮ

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ (ਚੀ.ਖਾ.ਦੀ.ਚੈ.ਸੁ.) ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮ ਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਬੈਂਡ ਦੀ ਧੁਨ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਨੂੰ ਪੰਡਾਲ ਵਿੱਚ ਲਿਆਂਦਾ ਗਿਆ।ਸਮਾਗਮ ਦੇ ਅਰੰਭ ਵਿੱਚ ‘ਜਪੁਜੀ ਸਾਹਿਬ’ ਦੇ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਨੇ ਮਨਾਈ ਗੋਲਡਨ ਜੁਬਲੀ ਵਰ੍ਹੇਗੰਢ

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਦੇ ਅੱਜ 6 ਅਕਤੂਬਰ 2017 ਨੂੰ 50 ਵਰ੍ਹੇ ਪੂਰੇ ਹੋਣ ਦੀ ਖੁਸ਼ੀ ਵਿਚ ਗੋਲਡਨ ਜੁਬਲੀ ਮਨਾਉਂਦੇ ਹੋਏ ਸਕੂਲ ਦੇ ਗੁਰੂ ਅਰਜਨ ਦੇਵ ਆਡੀਟੋਰੀਅਮ ਵਿੱਚ ਇੱਕ ਸਮਾਗਮ ਦਾ ਆਯੋਜਨ ਕੀਤਾ …

Read More »

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਅਵਤਾਰ ਗੁਰਪੁਰਬ ਮਨਾਇਆ

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਪ੍ਰਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ. ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਅਵਤਾਰ ਪੁਰਬ ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਭਾਈ ਕੁਲਜੀਤ ਸਿੰਘ ਨਰੋਬੀ ਵਾਲੇ ਦੇ ਜਥੇ ਅਤੇ ਸਕੂਲ ਦੇ …

Read More »

ਜਪੁਜੀ ਸਾਹਿਬ ਦੇ ਪਾਠ ਅਤੇ ਸ਼ਬਦ ਗਾਇਨ ਕਰ ਕੇ ਮਨਾਇਆ ਪ੍ਰਕਾਸ਼ ਪੁਰਬ

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਭਗਤਾਂਵਾਲਾ ਵਿਖੇ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ।ਸਕੂਲ ਦੇ ਵਿਦਿਆਰਥੀਆਂ ਵੱਲੋਂ ਜਪੁਜੀ ਸਾਹਿਬ ਦੇ ਪਾਠ ਅਤੇ ਸ਼ਬਦ ਗਾਇਨ ਕੀਤੇ ਗਏ।ਸਕੂਲ ਦੇ ਮੈਂਬਰ ਇੰਚਾਰਜ ਅਜੀਤ ਸਿੰਘ ਬਸਰਾ, ਨਵਤੇਜ਼ ਸਿੰਘ ਨਾਰੰਗ ਅਤੇ ਸੁਰਿੰਦਰ ਸਿੰਘ ਨੇ ਪ੍ਰੋਗਰਾਮ ਵਿੱਚ ਸ਼ਾਮਿਲ ਹੋ …

Read More »

ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਫਰੈਡਜ ਐਵੀਨਿਊ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ।ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਮਿਲ ਕੇ ਜੁਪਜੀ ਸਾਹਿਬ ਦੇ ਪਾਠ ਕੀਤੇ।ਉਪਰੰਤ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ। ਦਸਵੀ ਜਮਾਤ ਦੇ ਵਿਦਿਆਰਥੀਆਂ ਨੇ ਗੁਰੂ ਜੀ …

Read More »

ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਮਨਾਇਆ ਗਿਆ।ਇਸ ਸਮੇਂ ਪਹੁੰਚੇ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਧਰਮ ਪ੍ਰਚਾਰ ਕਮੇਟੀ ਦੇ (ਕੋ-ਆਰਡੀਨੇਟਰ) ਸੁਖਦੇਵ ਸਿੰਘ ਦਾ ਸਕੂਲ ਦੇ ਮੈਂਬਰ ਇੰਚਾਰਜ਼ ਸੁਰਜੀਤ ਸਿੰਘ, ਇੰਜ਼ੀ: ਨਵਦੀਪ ਸਿੰਘ, ਰਣਦੀਪ ਸਿੰਘ ਤੇ ਪ੍ਰਿੰਸੀਪਲ ਮੈਡਮ …

Read More »

ਚੋਣਾਂ ਵਾਲੇ ਦਿਨ 11 ਅਕਤੂਬਰ ਨੂੰ ਪੋਲਿੰਗ ਸਟੇਸ਼ਨਾਂ ਨੇੜੇ ਇਕੱਠੇ ਹੋਣ ਤੇ ਸ਼ਰਾਬ `ਤੇ ਲਗਾਈ ਪਾਬੰਦੀ

ਪਠਾਨਕੋਟ, 7 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀਮਤੀ ਨੀਲਿਮਾ ਆਈ.ਏ.ਐਸ ਜਿਲਾ ਮੈਜਿਸਟਰੇਟ ਪਠਾਨਕੋਟ ਨੇ ਇੱਕ ਹੁਕਮ ਰਾਹੀਂ 11 ਅਕਤੂਬਰ ਨੂੰ ਚੋਣਾਂ ਵਾਲੇ ਦਿਨ ਪੋਲਿੰਗ ਸਟੇਸ਼ਨਾਂ ਦੇ ਨੇੜੇ 200 ਮੀਟਰ ਦੇ ਘੇਰੇ ਅੰਦਰ 5 ਜਾਂ 5 ਤੋਂ ਜਿਆਦਾ ਵਿਅਕਤੀਆਂ ਦੇ ਜਾਣ ਜਾਂ ਇਕੱਠੇ ਹੋਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।ਉਨਾਂ ਨੇ ਦੱਸਿਆ ਕਿ ਇਹ ਹੁਕਮ ਚੋਣ ਡਿਊਟੀ ‘ਤੇ ਤਾਇਨਾਤ ਕਰਮਚਾਰੀਆਂ, ਸਰਕਾਰੀ …

Read More »