Friday, April 26, 2024

Daily Archives: May 8, 2017

ਸਿਡਾਨਾ ਇੰਟਰਨੈਸ਼ਨਲ ਸਕੂਲ ਵੱਲੋਂ ਦਾਦਾ-ਦਾਦੀ ਦਿਵਸ `ਬੋਹੜ ਦੀ ਛਾਂ` ਦਾ ਆਯੋਜਨ

ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ- ਸੰਧੂ) – ਸਿਡਾਨਾ ਇੰਟਰਨੈਸ਼ਨਲ ਸਕੂਲ ਵੱਲੋਂ ਵਿਦਿਆਰਥੀਆਂ ਦੇ ਦਾਦਾ-ਦਾਦੀ ਅਤੇ ਨਾਨਾ-ਨਾਨੀ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਰੋਹ ‘‘ਬੋਹੜ ਦੀ ਛਾਂ” ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਭਾਰੀ ਗਿਣਤੀ ਵਿੱਚ ਆਪਣੇ ਦਾਦਾ-ਦਾਦੀ ਅਤੇ ਨਾਨਾ-ਨਾਨੀ ਸਮੇਤ ਭਾਗ ਲਿਆ।ਇਸ ਸਮੇਂ ਅਯੋਜਿਤ ਰੰਗਾ-ਰੰਗ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਵੰਨਗੀਆਂ ਪੇਸ਼ ਕੀਤੀਆ ਗਈਆਂ, ਜਿਸ ਵਿੱਚ ਨਾਟਕ, ਕਵਿਤਾਵਾਂ, …

Read More »

ਮੋਟਰਸਾਈਕਲ ’ਤੇ ਪਾਵਨ ਬੀੜ ਲਿਜਾਣ ਨੂੰ ਪ੍ਰੋ. ਬਡੂੰਗਰ ਨੇ ਦੱਸਿਆ ਸਿੱਖ ਮਰਯਾਦਾ ਦੀ ਉਲੰਘਣਾ

ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ ਬਿਊਰੋ) – ਵੱਖ-ਵੱਖ ਥਾਵਾਂ ’ਤੇ ਵਾਪਰੀਆਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ, ਪੋਥੀਆਂ ਤੇ ਗੁਟਕਾ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਬਕਾਇਦਾ ਜਾਂਚ ਲਈ ਪੰਜਾਬ ਸਰਕਾਰ ਨੂੰ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ ਅਤੇ ਜਾਂਚ ਏਜੰਸੀਆਂ ਰਾਹੀਂ ਇਸ ਵਰਤਾਰੇ ਦੀ ਅਸਲ ਜੜ੍ਹ ਤਲਾਸ਼ ਕੇ ਸੱਚ ਲੋਕਾਂ ਸਾਹਮਣੇ ਲਿਆਉਣਾ ਚਾਹੀਦਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ …

Read More »

ਰਜਿੰਦਰ ਸਹਿਦੇਵ ਜਿਲ੍ਹਾ ਪ੍ਰਧਾਨ ਨਿਯੁੱਕਤ

ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ ਬਿਊਰੋ) – ਸ਼ਿਵ ਸੈਨਾ ਬਾਲ ਠਾਕਰੇ ਦੇ ਅਹੁਦੇਦਾਰਾਂ ਦੀ ਮੀਟਿੰਗ ਵਿਚ ਪਹੁੰਚੇ ਪੰਜਾਬ ਉਪ ਪ੍ਰਧਾਨ ਹਰੀਸ਼ ਸਿੰਗਲਾ, ਪੰਜਾਬ ਉਪ ਪ੍ਰਧਾਨ ਰਣਜੀਤ ਰਾਣਾ, ਪੰਜਾਬ ਉਪ ਪ੍ਰਧਾਨ ਹਰਵਿੰਦਰ ਸੋਨੀ, ਪੰਜਾਬ ਉਪ ਪ੍ਰਧਾਨ ਰਜਿੰਦਰ ਬਿੱਲ੍ਹਾ, ਪੰਜਾਬ ਬੁਲਾਰੇ  ਸੁਭਾਸ਼ ਗੌਰੀਆ, ਪੰਜਾਬ ਸਕੱਤਰ ਅਸ਼ੀਸ਼ ਅਰੋੜਾ ਨੇ ਰਜਿੰਦਰ ਸਹਿਦੇਵ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਸ਼ਿਵ ਸੈਨਾ ਬਾਲ ਠਾਕਰੇ ਦਾ …

Read More »

ਭਾਰਤ ਸਰਕਾਰ ਜੈਵਿਕ ਖੇਤੀ ਲਈ ਸ਼੍ਰੋਮਣੀ ਕਮੇਟੀ ਨਾਲ ਸਹਿਯੋਗ ਕਰੇਗੀ – ਡਾਇਰੈਕਟਰ ਖੇਤੀਬਾੜੀ

ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਅੱਜ ਭਾਰਤ ਸਰਕਾਰ ਦੇ ਖੇਤੀਬਾੜੀ ਵਿਭਾਗ ਨਾਲ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਜਿਲਾ ਅੰਮ੍ਰਿਤਸਰ ਵਿਖੇ ਜੈਵਿਕ ਖੇਤੀ ’ਤੇ ਕੌਮੀ ਪੱਧਰ ਦਾ ਵਿਸ਼ਾਲ ਸੈਮੀਨਰ ਕਰਵਾਇਆ ਗਿਆ।ਜਿਸ ਵਿੱੱਚ ਵਿਸ਼ੇਸ਼ ਤੋਰ ’ਤੇ ਸੰਤ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਡਾ. ਕ੍ਰਿਸ਼ਨਾ ਚੰਦਰਾ ਡਾਇਰੈਕਟਰ ਖੇਤੀਬਾੜੀ ਭਾਰਤ ਸਰਕਾਰ, ਹਰੀਸ਼ ਸ੍ਰੀਵਾਤਸ਼ਾ, ਰਾਜਿੰਦਰ ਸਿੰਘ …

Read More »

ਸ੍ਰੀਮਤੀ ਅਮਨਦੀਪ ਕੌਰ ਚਾਹਲ ਵੱਲੋਂ ਸਬ-ਜੇਲ ਪਠਾਨਕੋਟ ਦਾ ਦੌਰਾ

ਪਠਾਨਕੋਟ, 7 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਸਬ-ਜੇਲ ਪਠਾਨਕੋਟ ਦਾ ਦੌਰਾ ਕੀਤਾ ਗਿਆ।ਇਸ ਮੌਕੇ ਸ਼੍ਰੀਮਤੀ ਅਮਨਦੀਪ ਕੌਰ ਚਾਹਲ ਜੀ ਵੱਲੋਂ ਸਬ-ਜੇਲ ਪਠਾਨਕੋਟ ਵਿਖੇ ਬੰਦ ਕੈਦੀਆਂ-ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਇਸ ਸਬੰਧ ਵਿਚ ਉਨ੍ਹਾਂ ਵੱਲੋਂ ਵਾਜ਼ਵ ਕਾਰਵਾਈ ਕਰਨ ਦਾ ਭਰੋਸਾ …

Read More »

ਫਸਲਾਂ ਦੀ ਰਹਿੰਦ ਖੂੰਹਦ ਖੇਤਾਂ ਵਿੱਚ ਸਾੜਣ `ਤੇ ਵਸੂਲਿਆ 62500/- ਰੁਪਏ ਜੁਰਮਾਨਾ

ਪਠਾਨਕੋਟ, 7 ਮਈ (ਪੰਜਾਬ ਪੋਸਟ ਬਿਊਰੋ) – ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਦਿੱਤੀਆਂ ਹਦਾਇਤਾਂ ਤੇ ਡਿਪਟੀ ਕਮਿਸ਼ਨਰ ਪਠਾਨਕੋਟ ਸ਼੍ਰੀਮਤੀ ਨੀਲਿਮਾ ਵੱਲੋਂ ਜ਼ਿਲਾ ਪਠਾਨਕੋਟ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਲਗਾਈ ਪਾਬੰਦੀ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਬਲਾਕ ਸੁਜਾਨਪੁਰ ਦੇ ਪਿੰਡ ਸੌਲੀ ਭੌਲੀ ਦੇ 5 ਕਿਸਾਨ ਮਾਨਵ ਕੁਮਾਰ, ਦੀਪਕ ਕੁਮਾਰ, ਪਰਵਿੰਦਰ ਸਿੰਘ, ਮਨੋਹਰ ਸਿੰਘ ਅਤੇ ਸੁਰਿੰਦਰ ਸਿੰਘ ਨੂੰ …

Read More »

ਵਾਧੂ ਖਾਦਾਂ ਦੀ ਖੱਪਤ ਘਟਾ ਕੇ ਖੇਤੀ ਆਮਦਨ `ਚ ਵਾਧਾ ਕੀਤਾ ਜਾ ਸਕਦਾ ਹੈ- ਡਾ. ਇੰਦਰਜੀਤ ਸਿੰਘ

ਪਠਾਨਕੋਟ, 7 ਮਈ (ਪੰਜਾਬ ਪੋਸਟ ਬਿਊਰੋ) – ਫਸਲਾਂ ਵਿੱਚ ਰਸਾਇਣਕ ਅਤੇ ਦੇਸੀ ਖਾਦਾਂ ਦੀ ਵਰਤੋਂ ਜ਼ਮੀਨ ਵਿੱਚ ਮੌਜੂਦ ਖੁਰਾਕੀ ਤੱਤਾਂ ਦੇ ਆਧਾਰ `ਤੇ ਕਰਨੀ ਚਾਹੀਦੀ ਹੈ ਤਾਂ ਵਾਧੂ ਖਾਦਾਂ ਦੀ ਖਪਤ ਨੂੰ ਘਟਾ ਕੇ ਖੇਤੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਖੇਤੀ ਲਾਗਤ ਖਰਚੇ ਘਟਾਏ ਜਾ ਸਕਣ। ਇਹ ਵਿਚਾਰ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਨੇ ਡਿਪਟੀ ਕਮਿਸ਼ਨਰ …

Read More »

ਵਿਧਾਇਕ ਸੁਨੀਲ ਦੱਤੀ ਵਲੋਂ ਮਾਲ ਰੋਡ ਸਕੂਲ ਵਿਖੇ ਖਿਡਾਰਨਾਂ ਦਾ ਸਨਮਾਨ

ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –  ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲ ਰੋਡ, ਅੰਮ੍ਰਿਤਸਰ ਦੇ ਇਨਾਮ ਵੰਡ ਸਮਾਰੋਹ ਮੌਕੇ ਸਕੂਲ ਦੀਆਂ 321 ਖਿਡਾਰਨਾਂ ਨੂੰ ਸਨਮਾਨਿਤ ਕੀਤਾ ਗਿਆ।ਵਿਧਾਇਕ ਸੁਨੀਲ ਦੱਤੀ ਜੀ ਮੁੱਖ ਮਹਿਮਾਨ ਵਜੋਂ ਹਾਜ਼ਰ ਸਨ।ਸੁਨੀਲ ਦੱਤੀ ਨੇ ਕਿਹਾ ਕਿ ਸੰਪੂਰਨ ਸ਼ਖਸੀਅਤ ਲਈ ਵਿਦਿਆਰਥੀਆਂ ਨੂੰ ਆਤਮ ਵਿਸ਼ਵਾਸ, ਹੌਸਲੇ, ਦ੍ਰਿੜਤਾ ਤੇ ਸਮਰਪਨ ਦੀ ਭਾਵਨਾ ਤੋਂ ਕੰਮ ਲੈਣਾ ਚਾਹੀਦਾ ਹੈ।ਦੇਸ਼ …

Read More »

ਖ਼ਾਲਸਾ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਹੈਂਡਬਾਲ ’ਚ ਜਿਤਿਆ ਕਾਂਸੀ ਦਾ ਤਗਮਾ

ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਫ਼ਾਰ ਵੂਮੈਨ ਦੀ ਅੰਤਰਰਾਸ਼ਟਰੀ ਖਿਡਾਰਣ ਸਿਮਰਜੀਤ ਕੌਰ ਨੇ ਬੀਤੇ ਦਿਨੀਂ ਥਾਈਲੈਂਡ ਵਿਖੇ ਹੋਏ ਆਈ. ਐਚ.ਐਫ਼ ਚੈਲੇਂਜ ਟਰਾਫ਼ੀ ਦੇ ਦੂਜੇ ਗੇੜ ਦੇ ਹੈਂਡਬਾਲ ਮੁਕਾਬਲੇ ’ਚੋਂ ਕਾਂਸੀ ਦਾ ਤਗਮਾ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਖਿਡਾਰਣ ਸਿਮਰਜੀਤ ਕੌਰ ਦੀ ਇਸ ਜਿੱਤ ’ਤੇ ਮੁਬਾਰਕਬਾਦ …

Read More »

ਸਰਕਾਰੀ ਹਾਈ ਸਕੂਲ ਦੇਵੀਦਾਸਪੁਰਾ ਵਿਖੇ ਬੱਚਿਆਂ ਨੂੰ ਨਸ਼ੇ ਵਿਰੁੱਧ ਕੀਤਾ ਜਾਗਰੂਕ

ਜੰਡਿਆਲਾ ਗੁਰੂ, 7 ਮਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਜ਼ਿਲ੍ਹਾ ਸਿਖਿਆ ਅਫ਼ਸਰ ਸੈਕੰਡਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਹਾਈ ਸਕੂਲ ਦੇਵੀਦਾਸਪੁਰਾ ਵਿਖੇ ਬੱਚਿਆਂ ਨੂੰ ਨਸ਼ੇ ਵਿਰੁੱਧ ਜਾਗਰੂਕ ਕੀਤਾ ਗਿਆ।ਮੁੱਖ ਅਧਿਆਪਕ ਬਲਬੀਰ ਸਿੰਘ ਨੇ ਕਿਹਾ ਕਿ ਪੰਜ ਦਰਿਆਵਾਂ ਵਾਲੀ ਧਰਤੀ `ਤੇ ਅੱਜ ਨਸ਼ੇ ਦਾ ਛੇਵਾਂ ਦਰਿਆ ਪੂਰੇ ਜ਼ੋਰਾਂ `ਤੇ ਚੱਲ ਰਿਹਾ ਹੈ।ਇਸ ਦੀ ਲਪੇਟ ਵਿੱਚ ਕਈ ਘਰਾਂ ਦੇ ਬੱਚੇ ਆ …

Read More »