Thursday, April 18, 2024

Daily Archives: February 4, 2018

ਚੋਰਾਂ ਦੇ ਗ੍ਰੋਹ ਨੇ ਕੀਤਾ ਅਨਾਜ ਮੰਡੀ `ਚ ਕਈ ਦੁਕਾਨਾਂ `ਤੇ ਹੱਥ ਸਾਫ

ਅਸੁਰੱਖਿਅਤ ਆੜਤੀਆਂ ਨੇ ਪੁਲਿਸ ਤੇ ਪ੍ਰਸ਼ਾਸਨ ਖਿਲਾਫ ਕੀਤੀ ਨਾਅਰੇਬਾਜ਼ੀ ਧੂਰੀ, 3 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਨਵੀਂ ਅਨਾਜ ਮੰਡੀ ਵਿਖੇ ਬੀਤੀ ਰਾਤ ਚੋਰਾਂ ਦੇ ਇੱਕ ਗਰੋਹ ਵੱਲੋਂ ਕਈ ਦੁਕਾਨਾਂ `ਤੇ ਹੱਥ ਸਾਫ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਚੋਰ ਗੈਸ ਕਟਰ ਸਮੇਤ ਹੋਰ ਕਈ ਤੇਜ਼ਧਾਰ ਹਥਿਆਰਾਂ ਨਾਲ ਲੈਸ ਸਨ, ਜਿੰਨਾਂ ਨੇ ਦੁਕਾਨਾਂ ਵਿੱਚ ਦਲੇਰਾਨਾ ਚੋਰੀ ਦੀ …

Read More »

ਮੁਫਤ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵੱਖ-ਵੱਖ ਪਿੰਡਾਂ ’ਚ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ -ਮਨਜੀਤ ਸਿੰਘ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਰਤਸਰ ਜਸਟਿਸ ਕਰਮਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸਥਾਰਟੀ ਮੈਡਮ ਮੋਨਿਕਾ ਸ਼ਰਮਾ ਦੀ ਅਗਵਾਈ ’ਚ ਰੋੜਾ ਵਾਲਾ ਕਲ੍ਹਾ ਅਤੇ ਰੋੜਾ ਵਾਲਾ ਖੁਰਦ ’ਚ ਸੈਮੀਨਾਰ ਕਰਾਇਆ ਗਿਆ। ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਟੀਮ ਨੰਬਰ 3 ਨੇ ਜਾਣਕਾਰੀ  ਦਿੰਦਿਆਂ ਦੱਸਿਆ ਕਿ ਪੰਜਾਬ  ਕਾਨੂੰਨੀ  …

Read More »

ਅੰਮ੍ਰਿਤਸਰ ਵਿਖੇ ਨੈਸ਼ਨਲ ਲੋਕ ਅਦਾਲਤ 10 ਫਰਵਰੀ ਨੂੰ

ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ -ਮਨਜੀਤ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਨੈਸ਼ਨਲ ਲੋਕ ਅਦਾਲਤ ਮਿਤੀ 10 ਫਰਵਰੀ 2018 ਨੂੰ ਜ਼ਿਲ੍ਹਾ ਕਚਿਹਰੀਆਂ, ਅੰਮਿ੍ਤਸਰ ਵਿਖੇ ਲਗਾਈ ਜਾ ਰਹੀ ਹੈ।ਜਿਸ ਵਿੱਚ ਹੇਠ ਲਿਖੇ ਕੇਸਾਂ ਜਿਵੇਂ ਕਿ ਚੈੱਕ ਬਾਊਸਿੰਗ ਦੇ ਕੇਸ, ਬੈਂਕ ਰਿਕਵਰੀ ਕੇਸ, ਲੇਬਰ ਦੇ ਕੇਸ, ਬਿਜਲੀ, ਮਿਊਂਸੀਪਲ ਝਗੜੇ, ਐਕਸੀਡੈਂਟ ਕੇਸ, ਘਰੇਲੂ ਝਗੜੇ, ਸਰਵਿਸ ਮਾਮਲੇ ਆਦਿ ਦਾ ਨਿਪਟਾਰਾ ਕੀਤਾ …

Read More »

ਆਨੰਦ ਮੈਰਿਜ ਐਕਟ ਦਿੱਲੀ ’ਚ ਲਾਗੂ ਹੋਣ ਦਾ ਦਿੱਲੀ ਕਮੇਟੀ ਨੇ ਕੀਤਾ ਸਵਾਗਤ

ਸੰਸਦ ਦੀ ਨਜਰ ’ਚ ਅਸੀਂ ਸਿੱਖ ਹਾਂ ਪਰ ਸੰਵਿਧਾਨ ਦੀ ਨਜ਼ਰ ਵਿਚ ਹਿੰਦੂ – ਜੀ.ਕੇ ਨਵੀਂ ਦਿੱਲੀ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ’ਚ ਆਨੰਦ ਮੈਰਿਜ ਐਕਟ ਤਹਿਤ ਸਿੱਖ ਵਿਆਹਾਂ ਦੇ ਪੰਜੀਕਰਨ ਦੀ ਹੋਈ ਸ਼ੁਰੂਆਤ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਵਿਧਾਨ ਦੀ ਧਾਰਾ 25 ਬੀ ’ਚ ਸੋਧ ਦਾ ਰਾਹ ਪੱਧਰਾ ਹੋਣ ਵੱਜੋਂ ਪ੍ਰਭਾਸ਼ਿਤ ਕੀਤਾ ਹੈ।ਕਮੇਟੀ ਪ੍ਰਧਾਨ ਮਨਜੀਤ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਪ੍ਰੋਗਰਾਮ

ਅੰਮ੍ਰਿਤਸਰ, 3 ਫ਼ਰਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐਨ. ਐਸ. ਐਸ. ਵਿਭਾਗ ਦੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਵੋਟ ਦਿਵਸ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ।ਇਸ ਮੌਕੇ ਐਨ. ਐਸ. ਐਸ. ਵਲੰਟੀਅਰਾਂ ਨੇ ਆਪਣੇ ਸਾਥੀ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ, ਵੋਟ ਦੀ ਉਚਿੱਤ ਵਰਤੋਂ ਸਬੰਧੀ ਜਾਗਰੂਕ ਕੀਤਾ। ਇਸ ਮੌਕੇ ਐਨ.ਐਸ.ਐਸ ਵਿਭਾਗ ਅਤੇ ਰਾਜਨੀਤੀ ਸ਼ਾਸਤਰ ਵਿਸ਼ੇ ਨਾਲ ਸਬੰਧਿਤ ਵਿਦਿਆਰਥੀਆਂ ਨੇ …

Read More »

ਖ਼ਾਲਸਾ ਕਾਲਜ ਦੇ 3 ਵਿਦਿਆਰਥੀਆਂ ਨੇ ਯੂ.ਜੀ.ਸੀ ਦਾ ਟੈਸਟ ਕੀਤਾ ਪਾਸ

ਅੰਮ੍ਰਿਤਸਰ, 3 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਦੇ 3 ਵਿਦਿਆਰਥੀਆਂ ਨੇ ਨਵੰਬਰ-2017 ’ਚ ਹੋਏ ਯੂ.ਜੀ.ਸੀ ਦੇ ਨੈਟ ਅਤੇ ਜੇ.ਆਰ.ਐਫ ਟੈਸਟ ਨੂੰ ਪਾਸ ਕੀਤਾ ਹੈ।ਜਿਸ ’ਤੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਟੈਸਟ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆ ਕਿਹਾ ਕਿ ਉਹ ਆਪਣੀ ਮਿਹਨਤ ਜਾਰੀ ਰੱਖਣ ਤੇ ਭਵਿੱਖ ’ਚ ਵਧੀਆਂ ਤੇ ਮਿਹਨਤੀ …

Read More »

ਗੁ. ਸ੍ਰੀ ਰਾਮਸਰ ਸਾਹਿਬ ਵਿਖੇ ਕਾਰ ਪਾਰਕਿੰਗ ਬੇਸਮੈਂਟ ਦੀ ਕਾਰ ਸੇਵਾ ਸ਼ੁਰੂ

ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗੁਰਦੁਆਰਾ ਸ਼੍ਰੀ ਰਾਮਸਰ ਸਾਹਿਬ ਵਿਖੇ ਕਾਰ ਪਾਰਕਿੰਗ ਅਤੇ ਲਿਟਰੇਚਰ ਹਾਉਸ ਲਈ ਬੇਸਮੈਂਟ ਦੀ ਸੇਵਾ ਵੀਰਵਾਰ ਨੂੰ ਸ਼ੁਰੂ ਕੀਤੀ ਗਈ।ਕਾਰ ਸੇਵਾ ਵਾਲੇ ਸੰਤ ਬਾਬਾ ਸੇਵਾ ਸਿੰਘ, ਕਾਰ ਸੇਵਾ ਸੰਤ ਬਾਬਾ ਭਾਗ ਸਿੰਘ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਲਾਭ ਸਿੰਘ, ਬਾਬਾ ਹਰਭਜਨ ਸਿੰਘ ਭਲਵਾਨ ਨਿਭਾਅ ਰਹੇ ਹਨ।ਡਬਲ ਬੇਸਮੇਂਟ ਦੇ ਬਾਅਦ ਇਸ ਸਥਾਨ `ਤੇ ਬਾਬਾ …

Read More »

ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇਗਾ ਵਿਧਾਨ ਸਭਾ ’ਚ ਅਮਨ ਕਾਨੂੰਨ ਦਾ ਮੁੱਦਾ – ਮਜੀਠੀਆ

ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) –   ਪੰਜਾਬ ਵਿੱਚ ਅਮਨ ਕਾਨੂੰਨ ਦੀ ਬਹੁਤ ਵੱਡੀ ਸਮੱਸਿਆ ਬਣ ਚੁੱਕੀ ਹੈ। ਕਾਂਗਰਸ ਸਰਕਾਰ ਵਲੋਂ ਰਾਜ ਵਿੱਚ ਕਾਨੂੰਨ ਵਿਵਸਥਾ ਬਹਾਲ ਰੱਖਣ ’ਚ ਨਾਕਾਮ ਰਹਿਣ ਅਤੇ ਸਰਕਾਰ ਵਲੋਂ ਲੋਕ ਮਸਲਿਆਂ ਵਲ ਧਿਆਨ ਨਾ ਦੇਣ ਦਾ ਮੁੱਦਾ ਅਕਾਲੀ ਦਲ ਵਲੋਂ ਵਿਧਾਨ ਸਭਾ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇਗਾ। ਇਸ ਬਾਰੇ ਸਾਬਕਾ ਮੰਤਰੀ ਅਤੇ ਅਕਾਲੀ ਦਲ …

Read More »

ਸਵ: ਲਖਵੰਤ ਸਿੰਘ ਗਿੱਲ ਨਮਿਤ ਸ਼ਰਧਾਂਜਲੀ ਸਮਾਰੋਹ

ਮਜੀਠਾ, 3 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਗਰਮ ਆਗੂ ਅਤੇ ਵਰਪਾਲ ਸੋਹੀਆਂ ਕਲਾਂ ਦੇ ਸਾਬਕਾ ਸਰਪੰਚ ਸਵਰਗੀ ਲਖਵੰਤ ਸਿੰਘ ਗਿੱਲ ਜਿੰਨਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿਤ ਰਖਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪੈਣ ਉਪਰੰਤ ਸ਼ਰਧਾਂਜਲੀ ਸਮਾਗਮ ਪਿੰਡ ਦੇ ਹੀ ਗੁਰਦੁਆਰਾ ਲੰਗਰ ਸਾਹਿਬ ਵਿਖੇ …

Read More »

ਲੰਗਰਾਂ ’ਤੇ ਜੀ.ਐਸ.ਟੀ ਸਬੰਧੀ ਕੇਂਦਰੀ ਵਿੱਤ ਮੰਤਰੀ ਦਾ ਬਿਆਨ ਗੁੰਮਰਾਹਕੁੰਨ – ਲੌਂਗੋਵਾਲ

ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਵੱਲੋਂ ਗੁਰੂ ਘਰਾਂ ਵਿਚ ਲੰਗਰਾਂ ‘ਤੇ ਜੀ.ਐਸ.ਟੀ ਸਬੰਧੀ ਬਿਆਨ ਨੂੰ ਗੁੰਮਰਾਹਕੁੰਨ ਕਰਾਰ ਦਿੱਤਾ ਹੈ।ਦੱਸਣਯੋਗ ਹੈ ਕਿ ਆਮ ਬੱਜ਼ਟ ਤੋਂ ਬਾਅਦ ਕੇਂਦਰੀ ਵਿੱਤ ਮੰਤਰੀ ਦਾ ਇਹ ਬਿਆਨ ਆਇਆ ਹੈ ਕਿ ਗੁਰਦੁਆਰਾ ਸਾਹਿਬਾਨ ਅੰਦਰ ਵਰਤਾਏ ਜਾਂਦੇ ਲੰਗਰਾਂ ‘ਤੇ ਕਿਸੇ ਕਿਸਮ ਦਾ ਟੈਕਸ ਨਹੀਂ ਲਗਾਇਆ ਜਾਂਦਾ।ਸ਼੍ਰੋਮਣੀ …

Read More »