Thursday, March 28, 2024

Monthly Archives: March 2018

ਪਾਕਿਸਤਾਨ ’ਚ ਅਨੰਦ ਕਾਰਜ ਐਕਟ ਪਾਸ ਹੋਣ ਦਾ ਕੀਤਾ ਸਵਾਗਤ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪਾਕਿਸਤਾਨ ਦੇ ਸੂਬਾ ਪੰਜਾਬ ਦੀ ਅਸੈਂਬਲੀ ਵਿਚ ਸਿੱਖਾਂ ਦੀ ਨਿਆਰੀ ਹੋਂਦ-ਹਸਤੀ ਦੇ ਪ੍ਰਤੀਕ ਅਨੰਦ ਕਾਰਜ ਐਕਟ ਦੇ ਪਾਸ ਹੋਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ।ਲੌਂਗੋਵਾਲ ਨੇ ਆਖਿਆ ਕਿ ਸਿੱਖ ਇਕ ਵੱਖਰੀ ਕੌਮ ਹੈ ਅਤੇ ਇਸ ਕੌਮ ਦੇ ਸੰਸਕਾਰ, ਸੱਭਿਆਚਾਰ, ਰੀਤੀ-ਰਿਵਾਜ਼ ਬਾਕੀ ਧਰਮਾਂ ਨਾਲੋਂ ਨਿਰਾਲੇ …

Read More »

24ਵਾਂ ਮਹਾਨ ਰੈਣਿ ਸਬਾਈ ਕੀਰਤਨ ਦਰਬਾਰ ਤੇ ਜਪ-ਤਪ ਸਮਾਗਮ 21 ਤੋਂ 24 ਤੱਕ

ਅੰਮ੍ਰਿਤਸਰ, 15 ਮਾਰਚ (ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਅਤੇ ਭਾਈ ਅਮਨਦੀਪ ਸਿੰਘ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 24ਵਾਂ ਰੈਣਿ ਸਬਾਈ ਕੀਰਤਨ ਦਰਬਾਰ, ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਅਤੇ ਜਪ-ਤਪ ਸਮਾਗਮ 21 ਮਾਰਚ ਤੋਂ 24 ਮਾਰਚ ਤੱਕ ਕਰਵਾਇਆ ਜਾ ਰਿਹਾ ਹੈ। ਸਮਾਗਮ ਸਬੰਧੀ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਹੋਈ ਮੀਟਿੰਗ `ਚ ਭਾਈ ਗੁਰਇਕਬਾਲ …

Read More »

ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲ਼ਾ ਵਲੋਂ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਦੀ ਮਾਇਕ ਸਹਾਇਤਾ

ਸੰਦੌੜ, 15 ਮਾਰਚ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੰਥਕ ਜਥੇਬੰਦੀ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲ਼ਾ ਨੇ ਮੌਜੂਦਾ ਸਿੱਖ ਸੰਘਰਸ਼ ਦੌਰਾਨ ਸ਼ਹੀਦ ਹੋਏ 6 ਸਿੰਘਾਂ ਦੇ ਪਰਿਵਾਰਾਂ ਦੀ ਪਿਛਲੇ ਦਿਨੀਂ ਮਾਇਕ ਸਹਾਇਤਾ ਕੀਤੀ।ਫ਼ੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਦੱਸਿਆ ਕਿ 70 ਹਜਾਰ ਰੁਪਏ ਦੀ ਰਾਸ਼ੀ ਇਨ੍ਹਾਂ ਪਰਿਵਾਰਾਂ ਤੱਕ ਪਹੁੰਚਾਈ ਗਈ ਹੈ।ਉਨਾਂ ਕਿਹਾ ਕਿ ਸ਼ਹੀਦ ਭਾਈ ਤਰਸੇਮ …

Read More »

ਦਿਵਿਆਂਗਾਂ ਲਈ ਮੁਫਤ ਸਿਖਲਾਈ ਕੋਰਸ 1 ਅਪ੍ਰੈਲ ਤੋਂ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਰੋਜਗਾਰ ਪ੍ਰਾਪਤੀ ਲਈ ਦਿਵਿਆਂਗਾਂ ਨੰੂ ਵੱਖ ਵੱਖ ਕੋਰਸਾਂ ਦੀ ਸਿਖਲਾਈ ਦੇਣ ਲਈ ਲੁਧਿਆਣਾ ਵਿਖੇ ਸਥਾਪਤ ਕੇਂਦਰ ਵਿਖੇ 1 ਅਪ੍ਰੈਲ ਤੋਂ 6 ਮਹੀਨਿਆਂ ਦਾ ਮੁਫ਼ਤ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨੈਸ਼ਨਲ ਕੈਰੀਅਰ ਸਰਵਿਸ ਸੈਂਟਰ ਲੁਧਿਆਣਾ ਦੇ ਸਹਾਇਕ ਡਾਇਰੈਕਟਰ ਪੰਕਜ ਜੈਨ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਵਿੱਚ …

Read More »

ਜਿਲੇ ਵਿਚੋਂ ਨਸ਼ੇ ਦੇ ਖਾਤਮੇ ਲਈ ਲਿਆ ਜਾਵੇਗਾ ਵਲੰਟੀਅਰਾਂ ਦਾ ਸਹਿਯੋਗ- ਡੀ.ਸੀ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਮ੍ਰਿਤਸਰ ਜਿਲ੍ਹੇ ਨੂੰ ਨਸ਼ਾ ਮੁੱਕਤ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਨੇ ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ ਦੇ ਨਾਲ-ਨਾਲ ਆਮ ਨਾਗਰਿਕਾਂ ਕੋਲੋਂ ਸਵੈਇੱਛਕ ਸਹਿਯੋਗ ਲੈਣ ਦਾ ਉਪਰਾਲਾ ਸ਼ੁਰੂ ਕੀਤਾ ਹੈ।ਇਸ ਤਹਿਤ ਜਿਲੇ, ਤਹਿਸੀਲ, ਪਿੰਡ ਅਤੇ ਵਾਰਡ ਪੱਧਰ ’ਤੇ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ, ਨਸ਼ੇ ਦੀ ਸਪਲਾਈ ਰੋਕਣ ਅਤੇ ਨਸ਼ਾ ਕਰਦੇ ਵਿਅਕਤੀਆਂ ਦਾ …

Read More »

ਡੇਅਰੀ ਵਿਭਾਗ ਵਲੋਂ ਸਿਖਲਾਈ ਕੋਰਸ ਲਈ ਅਰਜ਼ੀਆਂ ਦੀ ਮੰਗ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਪੜੇ ਲਿਖੇ ਬੇਰੋਜਗਾਰ ਵਿਅਕਤੀਆਂ ਨੂੰ ਸਵੈ ਰੋਜਗਾਰ ਅਧੀਨ ਡੇਅਰੀ ਕਿੱਤੇ ਲਈ ਤਿਆਰ ਕਰਨ ਵਾਸਤੇ 15 ਦਿਨਾਂ ਡੇਅਰੀ ਸਿਖਲ਼ਾਈ ਕੋਰਸ ਅੰਮ੍ਰਿਤਸਰ ਵਿਚ ਸ਼ੁਰੂ ਕੀਤਾ ਜਾ ਰਿਹਾ ਹੈ।ਜਿਸ ਵਿੱਚ ਕੋਈ ਲੜਕਾ ਜਾਂ ਲੜਕੀ ਜਿਸਦੀ ਉਮਰ ਘੱਟੋ ਘੱਟ 18 ਸਾਲ ਦੀ ਹੋਵੇ ਅਤੇ ਵੱਧ ਤੋ ਵੱਧ 50 ਸਾਲ ਹੋਵੇ, …

Read More »

ਬੇਟੀ ਬਚਾਉ-ਬੇਟੀ ਪੜਾਉ ਮੁਹਿੰਮ ਤਹਿਤ ਜਾਗਰੂਕਤਾ ਰੈਲੀ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਧੀਆਂ ਨੂੰ ਕੁੱਖ ਵਿਚ ਨਾ ਮਾਰਨ ਅਤੇ ਉਨਾਂ ਨੂੰ ਪੜਾਉਣ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ਅੱਜ ਜਿਲਾ ਪ੍ਰਸ਼ਾਸਨ ਨੇ ਨੌਜਵਾਨ ਲੜਕੀਆਂ ਨੂੰ ਨਾਲ ਲੈ ਕੇ ਬੀ.ਬੀ.ਕੇ ਡੀ ਏ ਵੀ ਕਾਲਜ ਤੋਂ ਜਾਗਰੂਕਤਾ ਰੈਲੀ ਕੱਢੀ। ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਨੇ ਇਸ ਮੌਕੇ ਰੈਲੀ ਨੂੰ ਕਾਲਜ ਤੋਂ ਰਵਾਨਾ ਕੀਤਾ ਅਤੇ ਆਪ …

Read More »

Cabinet approves continuation of ongoing urea subsidy scheme

Delhi, Mar. 15 (Punjab Post Bureau) – The Cabinet Committee on Economic Affairs, chaired by  Prime Minister Shri modiNarendra Modi has approved the proposal of Department of Fertilizers  to continue Urea Subsidy Scheme from 2017 upto 2020 at a total estimated cost of Rs. 1,64,935 crore and implementation of Direct Benefit Transfer (DBT) for disbursement of fertilizer subsidy. The continuation …

Read More »

ਸਾਦਗੀ ਨਾਲ ਵਿਆਹ ਕਰਵਾਉਣ ਵਾਲੇ ਜੋੜੇ ਹੋਣਗੇ ਸਨਮਾਨਿਤ- ਮੰਗੇ ਬਿਨੈ ਪੱਤਰ

ਪਠਾਨਕੋਟ, 15 ਮਾਰਚ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਭਲਾਈ ਅਫਸਰ ਸੁਖਵਿੰਦਰ ਸਿੰਘ ਨੇ ਦੱਸਿਆ ਹੈ ਕਿ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਦੇ ਆਦੇਸ਼ਾਂ ਅਨੁਸਾਰ ਸਾਦਗੀ ਨਾਲ ਵਾਧੂ ਖਰਚੇ ਰਹਿਤ ਵਿਆਹ ਕਰਵਾਉਣ ਵਾਲੇ ਜੋੜਿਆਂ ਨੂੰ ਪ੍ਰਸੰਸਾ ਪੱਤਰ ਦੇਣ ਦੀ ਸਕੀਮ ਤਹਿਤ ਬਿਨੈ ਪੱਤਰਾਂ ਦੀ ਮੰਗ ਕੀਤੀ ਹੈ।ਇਸ ਸਕੀਮ ਤਹਿਤ ਬਿਨੈਕਾਰ ਆਪਣੇ ਬਿਨੈ ਪੱਤਰ ਭਰਨ ਉਪਰੰਤ ਵਿਆਹ ਦੀ ਫੋਟੋ, ਵਿਆਹ ਵਾਲੀ ਲੜਕੀ …

Read More »

ਕਣਕ ਦੀ ਫਸਲ ਨੂੰ ਤੇਲੇ/ਚੇਪੇ ਤੋਂ ਬਚਾਉਣ ਲਈ ਲਗਾਤਾਰ ਨਿਰੀਖਣ ਦੀ ਲੋੜ- ਡਾ. ਅਮਰੀਕ ਸਿੰਘ

ਪਠਾਨਕੋਟ, 15 ਮਾਰਚ (ਪੰਜਾਬ ਪੋਸਟ ਬਿਊਰੋ) – ਤਾਪਮਾਨ ਵਿੱਚ ਅਚਾਨਕ ਹੋਏ ਵਾਧੇ ਕਾਰਨ ਕਣਕ ਦੀ ਫਸਲ `ਤੇ  ਤੇਲੇ/ਚੇਪੇ ਅਤੇ ਪੀਲੀ ਕੁੰਗੀ ਦਾ ਹਮਲਾ ਵਧ ਸਕਦਾ ਹੈ, ਇਸ ਲਈ ਕਿਸਾਨਾਂ ਨੂੰ ਫਸਲ ਦਾ ਲਗਾਤਾਰ ਨਿਰੀਖਣ ਕਰਦੇ ਰਹਿਣਾ ਚਾਹੀਦਾ ਅਤੇ ਜ਼ਰੂਰਤ ਪੈਣ ਤੇ ਖੇਤੀ ਮਾਹਿਰਾਂ ਵਲੋਂ ਕੀਤੀਆਂ ਸਿਫਾਰਸ਼ਾਂ ਮੁਤਾਬਿਕ ਹੀ ਰੋਕਥਾਮ ਕਰਨੀ ਚਾਹੀਦੀ ਹੈ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਪਠਾਨਕੋਟ …

Read More »