Friday, April 19, 2024

Daily Archives: July 7, 2018

ਦਿਲਜੀਤ ਸਿੰਘ ਬੇਦੀ ਦੇ ਗ੍ਰਹਿ ਪੁੱਜੇੇ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ

ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨੂੰ ਸੰਗਤਾਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਅਤੇ ਇਸ ਤਹਿਤ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਚਾਰਕਾਂ, ਢਾਡੀ-ਕਵੀਸ਼ਰਾਂ ਦੁਆਰਾ ਪਿੰਡਾਂ ਦੀਆਂ ਸੰਗਤਾਂ ਤੱਕ ਪਹੁੰਚ ਕਰਨ ਦੇ ਨਾਲ-ਨਾਲ ਗ੍ਰੰਥੀਆਂ ਅਤੇ ਅਖੰਡਪਾਠੀਆਂ ਨੂੰ ਗੁਰਬਾਣੀ ਉਚਾਰਣ ਦੀ ਜਾਣਕਾਰੀ ਦੇਣ ਲਈ ਗੁਰਬਾਣੀ ਪਾਠ ਬੋਧ ਸਮਾਗਮਾਂ ਦੀ ਲੜੀ ਵੀ …

Read More »

ਵੱਖ-ਵੱਖ ਬੋਰਡਾਂ ਦੇ ਸਿਲੇਬਸਾਂ ’ਚ ਸ਼ਾਮਲ ਸਿੱਖ ਇਤਿਹਾਸ ਸਬੰਧੀ ਸ਼੍ਰੋਮਣੀ ਕਮੇਟੀ ਸਬ-ਕਮੇਟੀ ਦੀ ਮੀਟਿੰਗ 7 ਨੂੰ

ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਬੋਰਡਾਂ ਦੇ ਸਿਲੇਬਸ ਨਾਲ ਸਬੰਧਤ ਪੁਸਤਕਾਂ ਵਿਚ ਸ਼ਾਮਿਲ ਸਿੱਖ ਇਤਿਹਾਸ ਦੀ ਘੋਖ-ਪੜਤਾਲ ਕਰਨ ਲਈ ਬਣਾਈ ਗਈ ਸਬ-ਕਮੇਟੀ ਦੀ ਇਕੱਤਰਤਾ ਭਲਕੇ 7 ਜੁਲਾਈ ਨੂੰ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਅਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਪਟਿਆਲਾ ਵਿਖੇ ਰੱਖੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ …

Read More »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਗੁ: ਸ੍ਰੀ ਨਨਕਾਣਾ ਸਾਹਿਬ ਜਾਣ ਲਈ ਸ਼੍ਰੋਮਣੀ ਕਮੇਟੀ ਨੇ ਪਾਸਪੋਰਟ ਮੰਗੇ

ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਮੇਂ ਨਵੰਬਰ 2018 ਵਿਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਪਾਸੋਂ ਪਾਸਪੋਰਟ ਮੰਗੇ ਗਏ ਹਨ।ਜਾਰੀ ਇਕ ਬਿਆਨ ਰਾਹੀਂ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ …

Read More »

ਪ੍ਰੋ. ਕੁਲਵੰਤ ਸਿੰਘ ਬਣੇ ਐਸ.ਆਰ ਗੌਰਮਿੰਟ ਕਾਲਜ ਫਾਰ ਵੁਮੈਨ ਦੇ ਖੇਡ ਵਿਭਾਗ ਮੁੱਖੀ

5 ਵਾਰ ਯੂਨੀਵਰਸਿਟੀ ਵੇਟ ਲਿਫਟਿੰਗ ਚੈਂਪੀਅਨ ਦੇ ਕੋਲੋਂ ਖੇਡ ਖੇਤਰ ਨੂੰ ਚੱਗੀਆਂ ਆਸਾਂ ਅੰਮ੍ਰਿਤਸਰ 6 ਜੁਲਾਈ (ਪੰਜਾਬ ਪੋਸਟ- ਸੰਧੂ) – 5 ਵਾਰ ਯੂਨੀਵਰਸਿਟੀ ਚੈਂਪੀਅਨ ਰਹੇ ਵੇਟ ਲਿਫਟਿੰਗ ਖਿਡਾਰੀ ਪ੍ਰੋ. ਕੁਲਵੰਤ ਸਿੰਘ ਹੁਣ ਐਸ.ਆਰ ਗੌਰਮਿੰਟ ਕਾਲਜ ਫਾਰ ਵੁਮੈਨ ਅੰਮ੍ਰਿਤਸਰ ਦੇ ਸਰੀਰਿਕ ਸਿੱਖਿਆ ਵਿਭਾਗ ਦੇ ਮੁੱਖੀ ਹੋਣਗੇ, ਜਦੋਂ ਕਿ ਉਹ ਕਾਲਜ ਦੇ ਵਾਈਸ ਪ੍ਰਿੰਸੀਪਲ ਦੀ ਜ਼ਿੰਮੇਵਾਰੀ ਵੀ ਨਾਲ ਨਿਭਾਉਂਦੇ ਰਹਿਣਗੇ।4 ਦਸੰਬਰ 1960 …

Read More »

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆ ’ਚ ਹਾਸਲ ਕੀਤਾ ਵਧੀਆ ਸਥਾਨ

ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ  ਦੁਆਰਾ ਅਪ੍ਰੈਲ-ਮਈ ’ਚ ਲਏ ਗਏ ਇਮਤਿਹਾਨਾਂ ਵਿੱਚ ਸ਼ਾਨਦਾਰ ਨਤੀਜਾ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਵਧੀਆ ਨਤੀਜਾ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦਾ ਕਾਮਨਾ …

Read More »

ਖ਼ਾਲਸਾ ਕਾਲਜ ਵਿਖੇ ‘ਸਕਿੱਲ ਡਿਵੈੱਲਪਮੈਂਟ ਸੈਂਟਰ’ ਦੀ ਨਵੀਂ ਇਮਾਰਤ ਦੀ ਉਸਾਰੀ ਸ਼ੁਰੂ

ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਵਿਖੇ ਅੱਜ ‘ਸਕਿੱਲ ਡਿਵੈੱਲਪਮੈਂਟ ਸੈਟਰ’ ਦੀ ਨਵੀਂ ਇਮਾਰਤ ਦੀ ਉਸਾਰੀ ਲਈ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਟੱਕ ਲਗਾਇਆ।ਇਸ ਨਵੀਂ ਇਮਾਰਤ ’ਚ ਵਿਦਿਆਰਥੀਆਂ ਤੇ ਹੋਰ ਲੋੜਵੰਦਾਂ ਨੂੰ ਆਪਣੇ ਸਹਾਇਕ ਧੰਦੇ ਜਾਂ ਕਿੱਤੇ ਚਲਾਉਣ ਦੀ ਮਾਹਿਰਾਂ ਵੱਲੋਂ ਸਿਖਲਾਈ ਦਿੱਤੀ ਜਾਵੇਗੀ। ਇਨ੍ਹਾਂ ਸਹਾਇਕ ਧੰਦੇ ਜਾਂ ਕਿੱਤਿਆ ਲਈ ਬੇਕਰੀ ਵਸਤਾਂ, …

Read More »

ਡਿਪਟੀ ਕਮਿਸ਼ਨਰ ਵੱਲੋਂ ਨਸ਼ਾ ਛੁਡਾਊ ਕੇਂਦਰਾਂ `ਚ ਮੁਫਤ ਇਲਾਜ ਦਾ ਐਲਾਨ

ਨਸ਼ਾ ਵੇਚਣ ਵਾਲਿਆਂ ’ਤੇ ਦਰਜ ਹੋਣਗੇ ਕਤਲ ਦੇ ਪਰਚੇ – ਜਿਲ੍ਹਾ ਪੁਲਿਸ ਮੁਖੀ ਜੰਡਿਆਲਾ ਗੁਰੂ, 6 ਜੁਲਾਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਅੰਮ੍ਰਿਤਸਰ ਜਿਲ੍ਹੇ ਨੂੰ ਨਸ਼ੇ ਤੋਂ ਮੁਕਤ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਲੋਂ ਸਾਰੇ ਲੋਕਾਂ ਨੂੰ ਨਾਲ ਲੈ ਕੇ ਸ਼ੁਰੂ ਕੀਤੀ ਗਈ ਜਾਗਰੂਕਤਾ ਮੁਹਿੰਮ ਤਹਿਤ ਅੱਜ ਇਕ ਵਿਸ਼ੇਸ਼ ਪ੍ਰੋਗਰਾਮ ਜੰਡਿਆਲਾ ਗੁਰੂ ਵਿਚ ਕਰਵਾਇਆ ਗਿਆ, ਜਿਸ ਵਿਚ ਸੱਤਾਧਾਰੀ …

Read More »

ਫੂਡ ਸੇਫਟੀ ਐਕਟ ਨੂੰ ਲੈ ਕੇ ਸ਼ਹਿਰ ਦੇ ਪ੍ਰਮੁੱਖ ਹੋਟਲਾਂ ਨਾਲ ਹੋਈ ਮੀਟਿੰਗ

ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਤੰਦਰੁਸਤ ਪੰਜਾਬ ਮਿਸ਼ਨ ਨੂੰ ਲੈ ਕੇ ਡਿਪਟੀ ਕਮਿਸ਼ਨਰ ਕਮਲਜੀਤ ਸਿੰਘ ਸੰਘਾ ਅਤੇ ਸਿਹਤ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਿਵਲ ਸਰਜਨ ਦਫਤਰ ਵਿਖੇ ਡਾ. ਹਰਦੀਪ ਸਿੰਘ ਘਈ ਸਿਵਲ ਸਰਜਨ ਅਤੇ ਜਿਲਾ ਸਿਹਤ ਅਫਸਰ ਡਾ. ਲਖਬੀਰ ਸਿੰਘ ਭਾਗੋਵਾਲੀਆ ਦੀ ਅਗਵਾਈ ਹੇਠ ਅੰਮ੍ਰਿਤਸਰ ਸ਼ਹਿਰ ਦੇ ਪ੍ਰੱਮੁਖ ਹੋਟਲ ਹੋਲੀਡੇ ਇੰਨ, ਐਮ.ਕੇ, ਬੈਸਟ ਵੈਸਟਰਨ, ਕਲਾਰਕ ਇੰਨ, ਗੋਲਡਨ …

Read More »

ਪੰਜਾਬ ਵਿੱਚ 2020 ਤੱਕ ਮਲੇਰੀਆ ਦਾ ਖਤਮ ਕਰਨ ਦਾ ਮਿਥਿਆ ਟੀਚਾ – ਮਦਨ ਲਾਲ

ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਤੇ ਨੈਸ਼ਨਲ ਵੈਕਟਰ ਬੌਰਨ ਡਜੀਜ ਕੰਟਰੋਲ ਪੋ੍ਰਗਰਾਮ ਅਧੀਨ ਵੈਕਟਰ ਬੌਰਨ ਬਿਮਾਰੀਆਂ ਸਬੰਧੀ ਨਗਰ ਨਿਗਮ ਅਤੇ ਸਿਹਤ ਵਿਭਾਗ ਦੀ ਟਰੇਨਿੰਗ-ਕਮ-ਵਰਕਸ਼ਾਪ ਦਾ ਆਯੋਜਨ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਨਗਰ ਨਿਗਮ ਦੇ ਕਾਨਫਰੰਸ ਹਾਲ ਵਿੱਚ ਕੀਤਾ ਗਿਆ।  ਇਸ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਡਾ: ਮਦਨ ਮੋਹਨ ਜਿਲ੍ਹਾ ਅੇਪੀਡਿਮੋਲੋਜਿਸਟ …

Read More »

ਟੈਲੀਫੋਨ ਤੇ ਜਾਣਕਾਰੀ ਲੈ ਕੇ ਕਿਸਾਨ ਬਚਾਅ ਰਹੇ ਨੇ ਡੀ.ਏ.ਪੀ ਦਾ ਖਰਚਾ – ਮੁੱਖ ਖੇਤੀਬਾੜੀ ਅਫਸਰ

ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਖੇਤੀਬਾੜੀ ਵਿਭਾਗ ਪੰਜਾਬ ਵਲੋਂ ਕਿਸਾਨਾਂ ਨੂੰ ਝੋਨੇ `ਤੇ ਡੀ.ਏ.ਪੀ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕਰਨ ਲਈ ਇਸ਼ਤਿਹਾਰ ਅਖਬਾਰਾਂ ਰਾਹੀਂ ਪ੍ਰਕਾਸ਼ਤ ਕਰਵਾਏ ਜਾ ਰਹੇ ਹਨ, ਜਿਸ ਵਿੱਚ ਕਿਹਾ ਗਿਆ ਹੈ ਕਿ ਜਿੰਨਾਂ ਕਿਸਾਨਾਂ ਨੇ ਕਣਕ ਵਿੱਚ ਡੀ.ਏ.ਪੀ ਪਾਈ ਸੀ ਉਹਨਾਂ ਕਿਸਾਨਾਂ ਨੂੰ ਖੇਤਾਂ ਵਿੱਚ ਝੋਨੇ `ਤੇ ਡੀ.ਏ.ਪੀ ਖਾਦ ਦੀ ਵਰਤੋਂ ਕਰਨ ਦੀ …

Read More »