Thursday, April 18, 2024

Daily Archives: July 22, 2018

ਬਾਬਾ ਬਲਬੀਰ ਸਿੰਘ ਨੇ ਕਰਵਾਇਆ ਦਸ਼ਮੇਸ਼ ਤਰਨਾ ਦਲ ਤੇ ਸਤਿਕਾਰ ਕਮੇਟੀ `ਚ ਸਮਝੌਤਾ

ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ ਬਿਊਰੋ) – ਪਿਛਲੇ ਦਿਨੀ ਦਸ਼ਮੇਸ਼ ਤਰਨਾ ਦਲ ਅਤੇ ਸਤਿਕਾਰ ਕਮੇਟੀ ਦੇ ਸਿੰਘਾਂ ਵਿਚ ਹੋਏ ਤਕਰਾਰ ਤੋਂ ਬਾਅਦ ਖੂਨ ਡੋਲਵੀਂ ਲੜਾਈ ਹੋਈ।ਸਿੱਖ ਕੌਮ ਦੀਆਂ ਦੋਵਾਂ ਜਥੇਬੰਦੀਆਂ ਵਿਚ ਹੋਇਆ ਇਹ ਝਗੜਾ ਭਰਾ ਮਾਰੂ ਜੰਗ ਵੱਲ ਵੱਧ ਰਿਹਾ ਸੀ, ਜੋ ਕੌਮ ਦੇ ਚੰਗੇਰੇ ਭਵਿੱਖ ਲਈ ਕਦਾਚਿਤ ਉਚਿਤ ਨਹੀਂ ਹੈ।ਅਜੋਕੇ ਸਮੇਂ ਕੌਮੀ ਹਿੱਤਾਂ ਖਾਤਰ ਆਪਸੀ ਮਤਭੇਦ ਭੁਲਾ ਕੇ ਇਕਮੁੱਠ …

Read More »

ਖਾਲਸਾ ਕਾਲਜ ਵਿਖੇ ਖੁਰਾਕ ਦੀ ਗੁਣਵਤਾ ਤੇ ਵਪਾਰਕ ਚੁਣੌਤੀਆਂ ਸਬੰਧੀ ਸਮਾਗਮ

ਵਪਾਰ, ਖਾਦ-ਪਦਾਰਥਾਂ ਅਤੇ ਖੁਰਾਕ ਦੀ ਸ਼ੁੱਧਤਾ ’ਤੇ ਉਦਯੋਗਪਤੀਆਂ ਨੇ ਕੀਤੀ ਵਿਚਾਰ-ਚਰਚਾ ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਹਾਲ ਵਿਖੇ ਅੱਜ ਸਨਅਤਕਾਰਾਂ ਨੂੰ ਵਪਾਰ ਸਬੰਧੀ ਪੇਸ਼ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਦੇ ਨਾਲ ਖਾਦ ਪਦਾਰਥਾਂ ਦੀ ਗੁਣਵਤਾ ਅਤੇ ਮਿਲਾਵਟਖੋਰੀ ਨਾਲ ਨਜਿੱਠਣ ਲਈ ਇਕ ਪ੍ਰਭਾਵਸ਼ਾਲੀ ਸਮਾਗਮ ਆਯੋਜਿਤ ਕੀਤਾ ਗਿਆ ਹੈ।ਮੈਨੇਜ਼ਮੈਂਟ ਦੇ ਸਹਿਯੋਗ ਨਾਲ ਕਰਵਾਏ ਫੂਡ ਪ੍ਰੋਸੈਸਿੰਗ …

Read More »

ਖਾਲਸਾ ਕਾਲਜ ਨੇ ਕਿੱਤਾਮੁੱਖੀ ਕੋਰਸਾਂ ਵੱਲ ਵਧਾਇਆ ਕਦਮ

ਤਕਨੀਕ ਤੇ ਰੋਜਗਾਰ ਨੂੰ ਏਜੰਡਾ ਬਣਾ ਕੇ ਦਿੱਲੀ ਕਮੇਟੀ ਨੇ ਕ੍ਰਾਂਤੀਕਾਰੀ ਕਦਮ ਚੁੱਕਿਆ- ਜੀ.ਕੇ ਨਵੀਂ ਦਿੱਲੀ, 21 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਯੂਨੀਵਰਸਿਟੀ ਦੇ ਅਧੀਨ ਚਲਦੇ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ’ਚ ਹੁਣ ਕਿੱਤਾਮੁਖੀ ਕੋਰਸ ਕਰਵਾਉਣ ਲਈ ਦੀਨ ਦਿਆਲ ਉਪਾਧਿਆਏ ਕੌਸ਼ਲ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ, ਜਨਰਲ ਸਕੱਤਰ …

Read More »

ਪੰਜਾਬ ਸਰਕਾਰ ਵੱਲੋਂ ਬਾਸਮਤੀ ਦੇ ਅੰਤਰਰਾਸ਼ਟਰੀ ਮੰਡੀਕਰਨ ਲਈ ਤਿਆਰੀ ਸ਼ੁਰੂ- ਕਾਹਨ ਸਿੰਘ ਪਨੂੰ

ਪੰਜਾਬ ਰਾਈਸ ਮਿਲਰ ਐਸੋਸੀਏਸ਼ਨ ਨੇ ਜ਼ਹਿਰ ਮੁਕਤ ਬਾਸਮਤੀ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਵਧਾਉਣ ਦਾ ਕੀਤਾ ਐਲਾਨ   ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੁ) – ਸਰਹੱਦੀ ਖੇਤਰ ਦੀ ਬਾਸਮਤੀ, ਜੋ ਕਿ ਅੰਤਰਰਾਸ਼ਟਰੀ ਮੰਡੀ ਵਿਚ ਚੰਗੀ ਪਛਾਣ ਬਣਾ ਗਈ ਸੀ, ਦੇ ਵਪਾਰ ਨੂੰ ਮੁੜ ਲੀਹ ’ਤੇ ਪਾਉਣ ਲਈ ਪੰਜਾਬ ਸਰਕਾਰ ਨੇ ਬਾਸਮਤੀ ਦੀ ਬਿਜਾਈ ਦੇ ਨਾਲ ਹੀ ਕਮਰ …

Read More »

24 ਤੋਂ 31 ਜੁਲਾਈ ਤੱਕ ਗੋਲਡਨ ਟੈਂਪਲ ਪਲਾਜ਼ਾ ਰਹੇਗਾ ਬੰਦ

ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੁ) – ਸ੍ਰੀ ਦਰਬਾਰ ਸਾਹਿਬ ਦੇ ਘੰਟਾ ਘਰ ਬਾਹੀ `ਤੇ ਬਣਾਇਆ ਗਿਆ ਗੋਲਡਨ ਟੈਂਪਲ ਪਲਾਜ਼ਾ 24 ਤੋਂ 31 ਜੁਲਾਈ ਤੱਕ ਬੰਦ ਰਹੇਗਾ।ਇਹ ਜਾਣਕਾਰੀ ਦਿੰਦੇ ਗੋਲਡਨ ਟੈਂਪਲ ਪਲਾਜ਼ਾ ਦੇ ਜਨਰਲ ਮੈਨੇਜਰ ਨੇ ਦੱਸਿਆ ਕਿ ਸੈਕਟਰੀ ਸੈਰ ਸਪਾਟਾ ਤੇ ਸਭਿਆਚਾਰ ਵਿਭਾਗ ਵੱਲੋਂ ਪਲਾਜ਼ੇ ਦੀ ਤਕਨੀਕੀ ਮੁਰੰਮਤ ਕਰਵਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਨੂੰ ਧਿਆਨ …

Read More »

ਡੀ.ਏ.ਵੀ ਪਬਲਿਕ ਸਕੂਲ ਵਿੱਚ `ਰੁੱਖ ਲਗਾਓ ਮੁਹਿੰਮ` ਦਾ ਆਗਾਜ਼

ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਵਿਦਿਆਰਥੀਆਂ ਵਿੱਚ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੁਕਤਾ ਪੈਦਾ ਕਰਨ ਲਈ `ਰੁੱਖ ਲਗਾਓ ਮੁਹਿੰਮ` ਦਾ ਆਗਾਜ਼ ਕੀਤਾ।ਆਈ.ਜੀ ਬਾਰਡਰ ਜ਼ੋਨ ਤੇ ਆਈ.ਜੀ.ਪੀ ਸਪੈਸ਼ਲ ਟਾਸਕ ਫੋਰਸ (ਇੰਟੈਲੀਜੈਂਸ) ਪੰਜਾਬ ਚੰਡੀਗੜ੍ਹ ਕੁੰਵਰ ਵਿਜੈ ਪ੍ਰਤਾਪ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਉਨ੍ਹਾਂ ਨੇ ਪੌਦਾ ਲਗਾ ਕੇ ਸਮਾਰੋਹ ਦਾ ਉਦਘਾਟਨ ਕੀਤਾ।ਇਸ ਸਮੇਂ ਪੰਜਾਬ …

Read More »

ਸਾਹਿਬਦੀਪ ਪਬਲੀਕੇਸ਼ਨ ਨੇ ਲਗਾਈ ਦੋ ਰੋਜ਼ਾ ਪੁਸਤਕ ਪ੍ਰਦਰਸ਼ਨੀ

ਭੀਖੀ, 21 ਜੁਲਾਈ (ਪੰਜਾਬ ਪੋਸਟ – ਕਮਲ ਜਿੰਦਲ) – ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਪ੍ਰਿੰਸੀਪਲ ਸ੍ਰੀਮਤੀ ਬੇਅੰਤ ਕੌਰ ਦੀ ਅਗਵਾਈ ਵਿੱਚ ਸਾਹਿਬਦੀਪ ਪਬਲੀਕੇਸ਼ਨ ਭੀਖੀ ਵੱਲੋਂ ਦੋ ਰੋਜ਼ਾ ਪੁਸਤਕ ਪ੍ਰਦਰਸ਼ਨੀ ਲਗਾਈ ਗਈ।ਛੇਵੀਂ ਤੋਂ ਬਾਰਵੀਂ ਤੱਕ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ, ਸਾਹਿਤਕ ਅਤੇ ਤਰਕਸ਼ੀਲ ਪੁਸਤਕਾਂ ਦੀ ਖ੍ਰੀਦ ਕੀਤੀ।ਸਕੂਲ ਮੁਖੀ ਬੇਅੰਤ ਕੌਰ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਲਈ ਸਾਹਿਤ …

Read More »

ਮਾਈ ਭਾਗੋ ਕਾਲਜ ਰੱਲਾ `ਚ ਐਮ.ਏ ਪੰਜਾਬੀ ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

ਭੀਖੀ, 21 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਏ ਪੰਜਾਬੀ ਭਾਗ ਪਹਿਲਾ (ਸਮੈਸਟਰ ਪਹਿਲਾ) ਦੇ ਨਤੀਜੇ ਵਿੱਚ ਮਾਈ ਭਾਗੋ ਡਿਗਰੀ ਕਾਲਜ ਰੱਲਾ ਦੇ ਪੋਸਟ ਗਰੈਜੂਏਟ ਵਿਭਾਗ ਦੀਆਂ ਵਿਦਿਆਰਥਣਾਂ ਨੇ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਵਧੀਆ ਕਾਰਗੁਜ਼ਾਰੀ ਦਿਖਾਈ ਹੈ।ਇਸ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਗੁਰਵਿੰਦਰ ਸਿੰਘ ਨੇ ਦੱਸਿਆ ਕਿ …

Read More »

ਕਿਡਜ਼ੀ ਤੇ ਐਮ.ਬੀ ਇੰਟਰਨੈਸ਼ਨਲ ਸਕੂਲ ਰੱਲਾ `ਚ ਫਨ ਡੇਅ ਮਨਾਇਆ

ਭੀਖੀ, 21 ਜੁਲਾਈ (ਪੰਜਾਬ ਪੋਸਟ – ਕਮਲ ਜਿੰਦਲ) – ਮਾਈ ਭਾਗੋ ਸੰਸਥਾ (ਲੜਕੀਆਂ) ਵਿਖੇ ਚੱਲ ਰਹੇ ਕਿਡਜ਼ੀ ਅਤੇ ਐਮ.ਬੀ ਇੰਟਰਨੈਸ਼ਨਲ ਸਕੂਲ ਰੱਲਾ ਦੇ ਬੱਚਿਆਂ ਲਈ ਪ੍ਰਿੰਸੀਪਲ ਸੁਰਿੰਦਰ ਕੌਰ ਦੀ ਅਗਵਾਈ ਵਿੱਚ ਫਨ ਡੇਅ ਦਾ ਆਯੋਜਨ ਕੀਤਾ ਗਿਆ।ਬੱਚਿਆਂ ਨੇ  ਪੂਲ ਪਾਰਟੀ ਅਤੇ ਮਨੋਰੰਜਕ ਖੇਡਾਂ ਦਾ ਖੂਬ ਆਨੰਦ ਮਾਣਿਆ। ਅਧਿਆਪਕਾ ਬੰਦਨਾ ਸਿੰਗਲਾ ਨੇ ਦੱਸਿਆ ਕਿ ਫਨ ਡੇਅ ਮੌਕੇ ਨੰਨ੍ਹੇ ਮੁੰਨੇ ਬੱਚਿਆਂ ਲਈ …

Read More »

ਰੇਨਬੋ ਪਬਲਿਕ ਸਕੂਲ ਵਿਖੇ ਟ੍ਰੈਫਿਕ ਨਿਯਮਾਂ ਸਬੰਧੀ ਸੈਮੀਨਰ

ਸੰਦੌੜ, 21 ਜੁਲਾਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਵਿਖੇ ਨਸ਼ਿਆਂ ਅਤੇ ਟ੍ਰੈਫਿਕ ਦੇ ਨਿਯਮਾਂ ਸਬੰਧੀ ਸੈਮੀਨਰ ਕੀਤਾ ਗਿਆ।ਜਿਸ ਦੌਰਾਨ ਟਰੈਫਿਕ ਐਜੂਕੇਸ਼ਨ ਸੈਲ ਸੰਗਰੂਰ ਵੱਲੋ ਹਰਦੇਵ ਸਿੰਘ ਦੁਆਰਾ ਬੱਚਿਆਂ ਨੂੰ ਨਸ਼ਿਆਂ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ ਗਈ।ਵਧ ਰਹੀ ਟਰੈਫਿਕ ਅਤੇ ਬੱਚਿਆਂ ਅਤੇ ਸਮਾਜ ਨੂੰ ਸੜਕਾਂ` ਤੇ ਹੋ ਰਹੇ ਭਿਆਨਕ ਹਾਦਸਿਆਂ ਤੋਂ ਬਚਾਉਣ ਲਈ ਟ੍ਰੇਫਿਕ …

Read More »