Friday, March 29, 2024

Monthly Archives: July 2018

ਖਾਲਸਾ ਕਾਲਜ ਵਿਖੇ ‘ਕਮਿਸਟਰੀ ਵਿਸ਼ੇ ’ਤੇ ਕੌਮੀ ਸੈਮੀਨਾਰ

ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਪੋਸਟ-ਗ੍ਰੈਜੂਏਟ ਵਿਭਾਗ ਵੱਲੋਂ ‘ਸਥਾਈ ਰਸਾਇਣਵਾਦ’ ਵਿਸ਼ੇ ’ਤੇ ਕੈਮੀਕਲ ਸਾਇੰਸ ’ਚ ਨਵੀਆਂ ਖੋਜਾਂ ’ਤੇ ਇਕ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ।ਜਿਸ ’ਚ ਡਾ. ਮਨੋਜ ਕੁਮਾਰ, ਪ੍ਰੋਫੈਸਰ, ਕੈਮਿਸਟਰੀ ਵਿਭਾਗ, ਜੀ.ਐਨ.ਡੀ.ਯੂ ਅਤੇ ਪ੍ਰੀਖਿਆ ਕੰਟਰੋਲਰ ਮੁੱਖ ਬੁਲਾਰੇ ਸਨ, ਨੇ ‘ਮੌਲਿਕ ਤੱਤਾਂ ਦੀ ਮਾਨਤਾ, ਬਾਇਓ-ਇਮੇਜਿੰਗ ਅਤੇ ਫ਼ਲੋਰੋਸੈਂਟ ਪ੍ਰੋਬੇਸ ਦੇ ਵਿਕਾਸ’ ਬਾਰੇ ਜਾਣਕਾਰੀ ਪ੍ਰਦਾਨ ਕੀਤੀ। …

Read More »

ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆ ’ਚ ਹਾਸਲ ਕੀਤੀਆਂ ਪੁਜੀਸ਼ਨਾਂ

ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀਆਂ ਦੀਆਂ ਪ੍ਰੀਖਿਆਵਾਂ ’ਚ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਬੀ.ਵਾਕ (ਫ਼ੈਸ਼ਨ ਸਟਾਇਲਿੰਗ ਐਂਡ ਗਰੂਮਿੰਗ) ਸਮੈਸਟਰ 6ਵਾਂ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਦੀਆਂ ਪਹਿਲੀਆਂ 3 ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਕਾਲਜ ਦੀਆਂ ਵਿਦਿਆਰਥਣਾਂ ਹਰਮਣਜੋਤ ਕੌਰ ਨੇ 97.2% ਅੰਕਾਂ ਨਾਲ ਯੂਨੀਵਰਸਿਟੀ ’ਚ ਪਹਿਲੀ, ਸ਼ਿਵਾਨੀ ਨੇ 97% ਅੰਕਾਂ ਨਾਲ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਉਤਸ਼ਾਹ ਨਾਲ ਮਨਾਇਆ ਤੀਆਂ ਦਾ ਤਿਉਹਾਰ

ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੇ ਵਿਹੜੇ ’ਚ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਕਾਲਜ ਵਿਦਿਆਰਥਣਾਂ ਨੇ ਪੰਜਾਬ ਦੀ ਸੱਭਿਅਤਾ ਦੇ ਰੀਤੀ-ਰਿਵਾਜਾਂ ਨੂੰ ਜਿਉਂਦਿਆਂ ਰੱਖਿਆਂ ਹੋਇਆ ਆਏ ਸਰੋਤਿਆਂ ਨੂੰ ਪੁਰਾਤਨ ਵਿਰਸੇ ਦੇ ਖਿਆਲਾਂ ’ਚ ਮਘਨ ਹੋਣ ਲਈ ਮਜ਼ਬੂਰ ਕਰ ਦਿੱਤਾ।ਕਾਲਜ …

Read More »

ਗਰੂ ਨਾਨਕ ਦੇਵ ਯੂਨੀਵਰਸਿਟੀ ਨੇ ਐਲਾਨੇ ਨਤੀਜੇ

ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਈ 2018 ਦੇ ਸੈਸਨ ਦੇ ਨਤੀਜੇ ਘੋਸਤਿ ਕੀਤੇ ਗਏ ਹਨ।ਇਸ ਵਾਰ ਦੇ ਨਤੀਜੇ ਵਿਦਿਆਰਥੀਆਂ ਦੀ ਸਹੂਲਤ ਲਈ ਨਵੀਨਤਮ ਤਕਨਾਲੋਜੀ ਦੁਆਰਾ ਘੋਸਤਿ ਕੀਤੇ ਗਏ ਹਨ। ਨਤੀਜੇ ਯੂਨੀਵਰਸਿਟੀ ਦੀ ਵੈਬਸਾਈਟ `ਤੇ ਉਪਲਬਧ ਹਨ । 1. ਬੀ.ਏ / ਬੀ ਐਸ ਸੀ, ਸੈਮੇਸਟਰ -2 2. ਬੀ.ਕਾਮ, ਸੈਮੇਸਟਰ -2 3. ਬੀ.ਕਾਮ, …

Read More »

ਰੰਗੀ ਸਿੰਘ ਖਾਰਾ ਦਾ ਭੀਖੀ ਪੁੱਜਣ `ਤੇ ਵਿਸ਼ੇਸ ਸਨਮਾਨ

ਭੀਖੀ, 30 ਜੁਲਾਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਸ਼੍ਰੌਮਣੀ ਅਕਾਲੀ ਦਲ ਦੇ ਐਸ.ਸੀ.ਸੀ ਵਿੰਗ ਦੇ ਜਿਲ਼ਾ ਪ੍ਰਧਾਨ ਰੰਗੀ ਸਿੰਘ ਖਾਰਾ ਦਾ ਭੀਖੀ ਪੁੱਜਣ `ਤੇ ਪਾਰਟੀ ਵਰਕਰਾਂ ਵਲੋ ਸਿਰੋਪਾ ਪਾ ਕੇ ਸਨਮਾਨ ਕੀਤਾ ਗਿਆ।ਇਸ ਮੋਕੇ ਰੰਗੀ ਸਿੰਘ ਖਾਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਉਹ ਸਾਰੇ ਭੀਖੀ ਕਸਬੇ ਦੇ ਆਗੂਆਂ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਇਹ ਮਾਨ ਬਖਿਸ਼ਆ ਹੈ।ਉਹਨ੍ਹਾਂ …

Read More »

ਜਿਲਾ ਪ੍ਰੀਸ਼ਦ ਅਤੇ ਪੰਚਾਇਤੀ ਚੋਣਾਂ ਸੰਬੰਧੀ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਹੋਈ ਮੀਟਿੰਗ

ਭੀਖੀ, 30 ਜੁਲਾਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਜਿਵੇਂ-ਜਿਵੇਂ ਜਿਲਾ ਪ੍ਰੀਸ਼ਦ ਅਤੇ ਪੰਚਾਇਤੀ ਚੋਣਾਂ ਦੇ ਦਿਨ ਨੇੜੇ ਆ ਰਹੇ ਹਨ।ਕਾਂਗਰਸੀ ਵਰਕਰਾਂ ਅਤੇ ਆਗੂਆਂ ਦੀਆਂ ਮੀਟਿੰਗਾਂ ਦਾ ਦੋਰ ਵੀ ਵੱਧ ਰਿਹਾ ਹੈ।ਇਸੇ ਸੰਬੰਧ ਵਿੱਚ ਅੱਜ ਹਲਕਾ ਇੰਚਾਰਜ਼ ਡਾ. ਮੰਜੂ ਬਾਲਾ ਅਤੇ ਮੰਗਤ ਰਾਏ ਬਾਂਸਲ ਸਾਬਕਾ ਐਮ.ਐਲ਼.ਏ ਦੀ ਅਗਵਾਈ ਹੇਠ ਇੱਕ ਮੀਟਿੰਗ ਕਰ ਕੇ ਚੋਣਾਂ ਵਿੱਚ ਪਾਰਟੀ ਦੀ ਜਿੱਤ ਨੂੰ ਯਕੀਨਣ …

Read More »

ਬਰਗਾੜੀ ਬੇਅਦਬੀ ਸਬੰਧੀ ਲਾਏ ਮੋਰਚੇ ਲਈ ਭੀਖੀ ਤੋਂ ਜਥਾ ਰਵਾਨਾ

ਭੀਖੀ, 30 ਜੁਲਾਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਸੰਤ ਬਾਬਾ ਲਾਲ ਸਿੰਘ ਭੀਖੀ ਦੀ ਅਗਵਾਈ ਵਿੱਚ ਅੱਜ ਭੀਖੀ ਤੋਂ ਬਰਾਗੜੀ ਲਈ ਜਥਾ ਰਵਾਨਾ ਹੋਇਆ।ਸੰਤ ਬਾਬਾ ਲਾਲ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਸਬਾ ਭੀਖੀ ਦੀਆਂ ਸੰਗਤਾਂ ਦਾ ਵੱਡਾ ਜੱਥਾ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਇਨਸਾਫ਼ ਲਈ ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਲਾਏ …

Read More »

ਸਰਕਾਰੀ ਪ੍ਰਾਇਮਰੀ ਸਕੂਲ (ਕੁੜੀਆਂ) ਵਿਖੇ ਮਨਾਇਆ ਵਣ ਮਹਾਂ ਉਤਸਵ

ਭੀਖੀ, 30 ਜੁਲਾਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਮਿਸ਼ਨ ਤੰਦਰੁਸਤ ਪੰਜਾਬ ਨੂੰ ਮੁੱਖ ਰਖਦੇ ਹੋਏ ਸਰਕਾਰੀ ਪ੍ਰਾਇਮਰੀ ਸਕੂਲ ਭੀਖੀ ਵਿਖੇ ਸਕੂਲ ਦੇ ਸਟਾਫ ਅਤੇ ਬੱਚਿਆਂ ਵੱਲੋਂ ਵਾਤਾਵਰਣ ਦੀ ਸ਼ੁੱਧਤਾ ਅਤੇ ਦਰੱਖਤਾਂ ਦੇ ਮਹੱਤਵ ਸਬੰਧੀ ਬੱਚਿਆਂ ਨੂੰ ਇੱਕ ਵਿਸ਼ੇਸ ਸੈਮੀਨਾਰ ਦਾ ਪ੍ਰਬੰਧ ਕੀਤਾ ਅਤੇ ਉਹਨਾਂ ਨੂੰ ਰੁੱਖਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਤੋਂ ਬਾਅਦ ਸਕੂਲ ਵਿੱਚ  ਵੱਖ ਵੱਖ …

Read More »

ਨਕਸਲਬਾੜੀ ਲਹਿਰ ਦੇ ਸਿਰਕੱਢ ਆਗੂ ਸ਼ਹੀਦ ਬਾਬਾ ਬੂਝਾ ਸਿੰਘ ਨੂੰ ਭੇਂਟ ਕੀਤੀ ਸਰਧਾਂਜਲੀ

ਭੀਖੀ, 30 ਜੁਲਾਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਪੰਜਾਬ ਵਿੱਚ ਨਕਸਲਬਾੜੀ ਲਹਿਰ ਦੇ ਸਿਰਕੱਢ ਆਗੂ ਸ਼ਹੀਦ ਬਾਬਾ ਬੂਝਾ ਸਿੰਘ ਦੇ ਸ਼ਹੀਦੀ ਦਿਨ ਨੂੰ ਸਮਰਪਿਤ ਕਨਵੈਨਸ਼ਨ ਅੱਜ ਇੱਥੇ ਵਿਸ਼ਵਕਰਮਾ ਭਵਨ ਵਿਖੇ ਹੋਈ ਇਨਕਲਾਬੀ ਲੋਕ ਮੋਰਚਾ ਪੰਜਾਬ ਦੀ ਮਾਨਸਾ ਇਲਾਕਾ ਕਮੇਟੀ ਵੱਲੋਂ ਕਰਵਾਈ ਕਨਵੈਨਸ਼ਨ ਦੀ ਪ੍ਰਧਾਨਗੀ ਸਰਵ ਸ੍ਰੀ ਬਸ਼ੇਸਰ ਰਾਮ ਡਾ. ਦਰਸ਼ਨ ਪਾਲ, ਲਾਲ ਸਿੰਘ ਗੋਲੇਵਾਲਾ, ਸਵਰਨਜੀਤ ਸਿੰਘ, ਬਲਰਾਜ ਸਿੰਘ, ਗੁਰਦੀਪ …

Read More »

ਸਾਹਿਤ ਮਨੁੱਖ ਨੂੰ ਮਨੁੱਖ ਨਾਲ ਜੋੜਦਾ ਹੈ – ਪ੍ਰਗਟ ਸਤੌਜ

ਮਾਈ ਭਾਗੋ ਸਕੂਲ ਰੱਲਾ `ਚ ਨੈਤਿਕ ਕਦਰਾਂ ਕੀਮਤਾਂ ਵਿਸ਼ੇ `ਤੇ ਸੈਮੀਨਾਰ ਭੀਖੀ, 30 ਜੁਲਾਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਮਾਈ ਭਾਗੋ ਸੀਨੀਅਰ ਸੈਕੰਡਰੀ ਸਕੂਲ ਰੱਲਾ ਵਿਖੇ ‘ਨੈਤਿਕ ਕਦਰਾਂ ਕੀਮਤਾਂ ਦਾ ਵਿਦਿਆਰਥੀ ਜੀਵਨ ਵਿੱਚ ਯੋਗਦਾਨ` ਵਿਸ਼ੇ `ਤੇ ਸੈਮੀਨਾਰ ਕਰਵਾਇਆ ਗਿਆ। ਨਾਵਲਕਾਰ ਪ੍ਰਗਟ ਸਤੌਜ ਨੇ ਇਸ ਸੈਮੀਨਾਰ ਵਿੱਚ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ।ਉਹਨਾਂ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੈਤਿਕ …

Read More »