Oops! It appears that you have disabled your Javascript. In order for you to see this page as it is meant to appear, we ask that you please re-enable your Javascript!
Friday, February 22, 2019
ਤਾਜ਼ੀਆਂ ਖ਼ਬਰਾਂ

Daily Archives: September 6, 2018

ਹਿਸਾਰ ਵਿਖੇ ਜਪੁਜੀ ਸਾਹਿਬ ਦੀ ਸੰਥਿਆ ਸਬੰਧੀ ਗੁਰਮਤਿ ਸਮਾਗਮ 11 ਸਤੰਬਰ ਤੋਂ

Diljit Bedi

ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਅਧੀਨ ਹਰਿਆਣਾ ਸੂਬੇ ਅੰਦਰ ਸਿੱਖੀ ਪ੍ਰਚਾਰ ਲਈ ਕਾਰਜਸ਼ੀਲ ਸਿੱਖ ਮਿਸ਼ਨ ਕੁਰੂਕਸ਼ੇਤਰ ਵੱਲੋਂ ਹਿਸਾਰ ਵਿਖੇ 11 ਤੋਂ 17 ਸਤੰਬਰ ਤੱਕ ‘ਜਪੁਜੀ ਸਾਹਿਬ ਸੰਥਿਆ ਸਮਾਗਮ’ ਕਰਵਾਇਆ ਜਾ ਰਿਹਾ ਹੈ।ਕਮੇਟੀ ਦੇ ਬੁਲਾਰੇ ਤੇ ਸਕੱਤਰ ਦਿਲਜੀਤ ਸਿੰਘ ਬੇਦੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ... Read More »

ਪਿੰਗਲਵਾੜਾ ਦੀ 42ਵੀਂ ਲੜਕੀ ਦੇ ਅਨੰਦ ਕਾਰਜ ਸਮੇਂ ਡਾ. ਇੰਦਰਜੀਤ ਕੌਰ ਨੇ ਦਿੱਤਾ ਆਸ਼ੀਰਵਾਦ

PPN0608201807

ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਮੁੱਖ ਦਫਤਰ ਵਿਖੇ ਪਿੰਗਲਵਾੜਾ ਪਰਿਵਾਰ ਦੀ 42ਵੀਂ ਲੜਕੀ ਹਰਪ੍ਰੀਤ ਕੌਰ ਦਾ ਅਨੰਦ ਕਾਰਜ ਸੰਨੀ ਸਿੰਘ ਸਪੁੱਤਰ ਸੰਤੋਖ ਸਿੰਘ ਵਾਸੀ ਰਾਏਪੁਰਛਤੀਸਗੜ੍ਹ ਨਾਲ ਹੋਇਆ।ਸੁਭਾਗ ਜੋੜੀ ਨੂੰ ਪਿੰਗਲਵਾੜਾ ਸੰਸਥਾ ਮੁਖੀ ਡਾ. ਇੰਦਰਜੀਤ ਕੌਰ, ਆਨਰੇਰੀ ਸੱਕਤਰ ਮੁਖਤਾਰ ਸਿੰਘ ਗੋਰਾਇਆ, ਰਾਜਬੀਰ ਸਿੰਘ ਮੈਂਬਰ, ਕਰਨਲ ਦਰਸ਼ਨ ਸਿੰਘ ਬਾਵਾ ਪ੍ਰਸ਼ਾਸਕ, ਤਿਲਕ ਰਾਜ ... Read More »

ਖਾਲਸਾ ਕਾਲਜ ਲਾਅ ਵਿਖੇ ਸੈਸ਼ਨ ਅਰੰਭਤਾ ਅਰਦਾਸ ਦਿਵਸ ਮਨਾਇਆ

PPN0608201806

ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਵਿਖੇ ਅਕਾਦਮਿਕ ਸੈਸ਼ਨ 2018-19 ਦੀ ਸਫ਼ਲ ਸ਼ੁਰੂਆਤ ਲਈ ਅਤੇ ਵਿਦਿਆਰਥੀਆਂ ਦੀ ਸਮੈਸਟਰ ਪ੍ਰੀਖਿਆਵਾਂ ’ਚ ਕਾਮਯਾਬੀ ਵਾਸਤੇ ਵਾਹਿਗੁਰੂ ਦਾ ਓਟ ਆਸਰਾ ਲੈਣ ਲਈ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਕੀਰਤਨ ਨਾਲ ਆਰੰਭਿਕ ਅਰਦਾਸ ਦਿਵਸ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ’ਚ ਖਾਲਸਾ ... Read More »

ਬਟਾਲਾ ਕਾਲਜ ਦੇ ਸਿਰ ਸੱਜਿਆ ਰੂਰਲ ਗੇਮਜ਼ ਪੰਜਾਬ ਸਟੇਟ ਚੈਂਪੀਅਨਸ਼ਿਪ 2018 ਦਾ ਤਾਜ

PPN0608201803

ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ- ਸੰਧੂ) – ਤਿੰਨ ਦਿਨਾਂ ਬਹੁ-ਖੇਡ ਸੂਬਾ ਪੱਧਰੀ ਰੂਰਲ ਗੇਮਜ਼ ਪੰਜਾਬ ਸਟੇਟ ਚੈਂਪੀਅਨਸ਼ਿਪ 2018 ਖਾਲਸਾ ਪਬਲਿਕ ਸਕੂਲ ਵਿਖੇ ਦੇਰ ਸ਼ਾਮ ਗਏ ਸੰਪੰਨ ਹੋਈ।ਚੈਂਪੀਅਨਸ਼ਿਪ ਦਾ ਜੇਤੂ ਚੈਂਪੀਅਨ ਤਾਜ ਐਸ.ਐਸ.ਐਮ ਕਾਲਜ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਦੇ ਸਿਰ ਸੱਜਿਆ ਜਦੋਂ ਕਿ ਜੀ.ਐਮ.ਏ ਸਿਟੀ ਪਬਲਿਕ ਸਕੂਲ ਚੱਬੇਵਾਲ ਉਪ ਜੇਤੂ ਰਿਹਾ।ਰੂਰਲ ਗੇਮਜ਼ ਪੰਜਾਬ ਸਟੇਟ ਦੇ ਸਥਾਨਕ ਅਹੁੱਦੇਦਾਰਾਂ ਤੇ ਮੈਂਬਰਾਂ ਦੀ ਦੇਖ-ਰੇਖ ਹੇਠ ... Read More »

ਕੇਂਦਰੀ ਸੁਰੱਖਿਆ ਬਲਾਂ ਦੀਆਂ 55,000 ਅਸਾਮੀਆਂ ਦੀ ਭਰਤੀ ਲਈ ਪੰਜਾਬ ਸਰਕਾਰ ਦੇਵੇਗੀ ਮੁਫਤ ਸਿਖਲਾਈ

ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ – ਮਨਜੀਤ ਸਿੰਘ) – ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਰੋਜ਼ਗਾਰ ਉਤਪਤੀ ਅਤੇ ਟ੍ਰੇਨਿੰਗ ਵਿਭਾਗ ਪੰਜਾਬ ਵੱਖ-ਵੱਖ ਕੇਂਦਰੀ ਸੁਰੱਖਿਆ ਬਲਾਂ ’ਚ ਹੋਣ ਵਾਲੀ 55 ਹਜ਼ਾਰ ਕਾਂਸਟੇਬਲਾਂ ਦੀ ਭਰਤੀ ਲਈ ਪੰਜਾਬ ਦੇ ਚਾਹਵਾਨ ਨੌਜਵਾਨਾਂ ਨੂੰ ਆਪਣੇ ਖ਼ਰਚੇ ’ਤੇ ਸਿਖਲਾਈ ਦੇਣ ਦਾ ਦਾ ਵੱਡਾ ਉਪਰਾਲਾ ਕੀਤਾ ਗਿਆ ਹੈ।ਭਾਰਤ ਸਰਕਾਰ ਦੇ ਅਧੀਨ ਸਟਾਫ ... Read More »

ਵੋਟਰਾਂ ਨੂੰ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਨੇ ਸਵੀਪ ਰੱਥ ਨੂੰ ਝੰਡੀ ਦੇ ਕੇ ਕੀਤਾ ਰਵਾਨਾ

PPN0608201805

ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ – ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਹੈਰੀਟੇਜ ਸਟਰੀਟ ਤੋਂ ਸਵੀਪ ਰੱਥ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਇਹ ਸਵੀਪ ਰੱਥ ਜਿਲੇ੍ਹ ਵਿੱਚ ਪੈਂਦੇ ਸਮੂਹ ਚੋਣ ਹਲਕਿਆਂ ਵਿੱਚ ਚੱਲੇਗਾ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਧ ਤੋਂ ਵੱਧ ... Read More »

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮਿਤੀ ਚੋਣਾਂ ਦੇ ਮੱਦੇਨਜ਼ਰ ਹਰ ਤਰ੍ਹਾਂ ਦੇ ਹਥਿਆਰ ਲੈ ਕੇ ਚੱਲਣ `ਤੇ ਪਾਬੰਦੂ

Banned1

ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਐਲਾਨੀਆਂ 19 ਸਤੰਬਰ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮਿਤੀ ਦੀਆਂ ਚੋਣਾਂ ਅਤੇ 22 ਸਤੰਬਰ 2018 ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਚੋਣ ਅਮਲ ਨੂੰ ਸ਼ਾਂਤੀਪੂਰਵਕ ਨੇਪਰੇ ਚਾੜਣ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਅੰਮਿ੍ਰਤਸਰ ਦੀ ਹਦੂਦ ਅੰਦਰ 19 ਸਤੰਬਰ 2018 ਅਤੇ 22 ... Read More »

ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸਮਿਤੀ ਚੋਣਾਂ ਦੇ ਮੱਦੇਨਜ਼ਰ 19 ਤੇ 22 ਸਤੰਬਰ ਨੂੰ ਡਰਾਈ ਡੇਅ ਐਲਾਨਿਆ

ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ – ਮਨਜੀਤ ਸਿੰਘ) – ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਨੇ 19 ਸਤੰਬਰ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮਿਤੀ ਦੀਆਂ ਚੋਣਾਂ ਅਤੇ 22 ਸਤੰਬਰ 2018 ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਮੱਦੇਨਜ਼ਰ ਚੋਣ ਅਮਲ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਹਰੇਕ ਪਿੰਡਾਂ ਵਿੱਚ ... Read More »