Saturday, May 18, 2024

Daily Archives: September 14, 2018

ਢਾਡੀਆਂ ਬਾਰੇ ਕਾਂਗਰਸ ਆਗੂ ਸਿੰਗਲਾ ਦੀ ਟਿੱਪਣੀ ਦੀ ਲੌਂਗੋਵਾਲ ਵੱਲੋਂ ਨਿੰਦਾ

ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) -ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਾਂਗਰਸ ਆਗੂ ਵਿਜੇਇੰਦਰ ਸਿੰਗਲਾ ਵਲੋਂ ਗੁਰੂ-ਜਸ ਗਾਇਨ ਕਰਨ ਵਾਲੇ ਢਾਡੀਆਂ ਨੂੰ ਚੁਟਕਲੇ ਸੁਣਾਉਣ ਵਾਲੇ ਆਖਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਲੌਂਗੋਵਾਲ ਨੇ ਆਖਿਆ ਕਿ ਕਾਂਗਰਸ ਆਗੂ ਸਿੱਖ ਕੌਮ ਦੀਆਂ ਮਹਾਨ ਪ੍ਰੰਪਰਾਵਾਂ ਨੂੰ ਸੱਟ ਮਾਰਨ ਵਾਲੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਹੇ ਅਤੇ ਹੁਣ …

Read More »

ਸ੍ਰੀ ਦਰਬਾਰ ਸਾਹਿਬ ਦੀ ਰੇਲ ਗੱਡੀਆਂ `ਚ ਚਾਹ ਕੇਤਲੀਆਂ ਉਪਰ ਤਸਵੀਰ `ਤੇ ਜਤਾਇਆ ਇਤਰਾਜ਼

ਰੇਲਵੇ ਵਿਭਾਗ ਪਾਬੰਦੀ ਦੇ ਹੁਕਮਾਂ ਨੂੰ ਮੁਕੰਮਲ ਤੌਰ ’ਤੇ ਲਾਗੂ ਕਰੇ – ਸ਼੍ਰੋਮਣੀ ਕਮੇਟੀ ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਭਾਰਤੀ ਰੇਲਵੇ ਵੱਲੋਂ ਰੇਲ ਗੱਡੀਆਂ ’ਚ ਯਾਤਰੂਆਂ ਨੂੰ ਦਿੱਤੇ ਜਾਂਦੇ ਪਾਣੀ ਦੀਆਂ ਬੋਤਲਾਂ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੋਂ ਬਾਅਦ ਹੁਣ ਚਾਹ ਵਾਲੀਆਂ ਕੇਤਲੀਆਂ ’ਤੇ ਇਹ ਲੇਬਲ ਸਾਹਮਣੇ ਆਉਣ ’ਤੇ ਸ਼੍ਰੋਮਣੀ ਗੁਰਦੁਆਰਾ ਵੱਲੋਂ ਇਕ ਵਾਰ …

Read More »

ਦਰਸ਼ਨ ਸਿੰਘ ਬੌਂਦਲੀ ਨੇ ਸਿਹਾਲਾ ਪਿੰਡ ਵੋਟਰਾਂ ਨਾਲ ਘਰ ਘਰ ਜਾ ਕੇ ਕੀਤਾ ਰਾਬਤਾ ਕਾਇਮ

ਸਮਰਾਲਾ, 13 ਸਤੰਬਰ (ਪੰਜਾਬ ਪੋਸਟ- ਕੰਗ) – ਬਲਾਕ ਮਾਛੀਵਾੜਾ  ਅਧੀਨ ਪੈਂਦੇ ਗਹਿਲੇਵਾਲ ਜੋਨ ਨੰ: 2 ਤੋਂ   ਸਭ ਦੇ ਹਰਮਨ ਪਿਆਰੇ ਅਤੇ  ਸਾਂਝੇ ਉਮੀਦਵਾਰ ਦਰਸ਼ਨ ਸਿੰਘ ਬੌਂਦਲੀ ਨੇ ਆਪਣੇ ਪ੍ਰਚਾਰ ਵਿੱਚ ਤੇਜੀ ਲਿਆਉਂਦੇ ਹੋਏ ਆਪਣੇ ਜੋਨ ਅਧੀਨ ਆਉਂਦੇ ਪਿੰਡ ਸਿਹਾਲਾ ਦੇ ਵੋਟਰਾਂ ਨਾਲ ਘਰ ਘਰ ਜਾ ਕੇ ਰਾਬਤਾ ਕਾਇਮ ਕੀਤਾ।ਦਰਸ਼ਨ ਸਿੰਘ ਬੌਂਦਲੀ ਨੇ ਜਥੇ ਦੇ ਰੂਪ ਵਿੱਚ ਪਿੰਡ ਸਿਹਾਲਾ ਦੇ ਹਰੇਕ …

Read More »

ਸਾਬਕਾ ਵਿਧਾਇਕ ਵਲੋਂ ਪਿੰਡ ਬਾਲਿਓਂ ਵਿਖੇ ਅਕਾਲੀ ਉਮੀਦਵਾਰਾਂ ਦੇ ਹੱਕ `ਚ ਚੋਣ ਪ੍ਰਚਾਰ

ਸਮਰਾਲਾ, 13 ਸਤੰਬਰ (ਪੰਜਾਬ ਪੋਸਟ- ਕੰਗ) – ਬਲਾਕ ਮਾਛੀਵਾੜਾ ਲਈ ਬਲਾਕ ਸਮਿਤੀ ਲਈ ਖੀਰਨੀਆਂ ਜੋਨ ਰਿਜਰਵ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਕਰਮਜੀਤ ਕੌਰ ਖੀਰਨੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਖੀਰਨੀਆਂ ਜੋਨ ਤੋਂ ਗੁਰਚਰਨ ਸਿੰਘ ਟੋਡਰਪੁਰ ਸਾਬਕਾ ਚੇਅਰਮੈਨ ਦੇ ਹੱਕ ਵਿੱਚ ਸਾਬਕਾ ਵਿਧਾਇਕ ਜਗਜੀਵਨ ਸਿੰਘ ਨੇ ਆਪਣੇ ਵਰਕਰਾਂ ਨਾਲ ਪਿੰਡ ਬਾਲਿਓਂ ਵਿਖੇ  ਸੀਨੀਅਰ ਅਕਾਲੀ ਆਗੂ ਹਰਪ੍ਰੀਤ ਸਿੰਘ ਬਾਲਿਓਂ ਦੀ ਰਹਿਨੁਮਾਈ ਹੇਠ …

Read More »

ਖ਼ਾਲਸਾ ਕਾਲਜ ਵਿਖੇ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਸ਼ੁਰੂ

ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਖੁੰਬਾਂ ਦੇ ਸਿਖਲਾਈ ਕੋਰਸ ਦੀ ਸ਼ੁਰੂਆਤ ਸਮੇਂ ਟ੍ਰੇਨਿੰਗ ਪ੍ਰਾਪਤ ਕਰਨ ਵਾਲੇ ਕਿਸਾਨਾਂ ਅਤੇ ਕਿਸਾਨ ਔਰਤਾਂ ਨੂੰ ਸਹਾਇਕ ਮੰਡੀਕਰਨ ਅਫ਼ਸਰ ਨਾਜਰ ਸਿੰਘ ਨੇ `ਜੀ ਆਇਆ` ਆਖਦਿਆਂ ਤੂੜੀ, ਪਰਾਲੀ ਨੂੰ ਸਾੜਨ ਨਾਲੋਂ ਖੁੰਬਾਂ ਦੀ ਖੇਤੀ ’ਚ ਵਰਤਣ ਲਈ ਪ੍ਰੇਰਿਤ …

Read More »

ਨਸ਼ਾ ਕਰਨ ਵਾਲੇ ਓਟ ਕੇਂਦਰਾਂ ਚ ਨਸ਼ੇ ਨੂੰ ਅਲਵਿਦਾ ਕਰ ਰਹੇ ਨੇ – ਡਾ: ਨਿਰਮਲ ਸਿੰਘ

ਜੰਡਿਆਲਾ ਗੁਰੂ, 13 ਸਤੰਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਸਿਰਜਨਾ ਸਬੰਧੀ ਸਿਵਲ ਸਰਜਨ ਅੰਮਿ੍ਰਤਸਰ ਡਾ: ਹਰਦੀਪ ਸਿੰਘ ਘਈ, ਮੈਡੀਕਲ ਅਫਸਰ ਡਾ. ਪ੍ਰਭਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਮੁਕਤ ਪੰਜਾਬ ਜਾਗਰੂਕਤਾ ਵੈਨ ਨੂੰ ਐਸ.ਐਮ.ਓ ਮਾਨਾਂਵਾਲਾ ਡਾ. ਨਿਰਮਲ ਸਿਘ ਦੀ ਅਗਵਾਈ ਹੇਠ ਹਰੀ ਝੰਡੀ ਦੇ ਕੇ ਜੰਡਿਆਲਾ ਗੁਰੂ ਨੂੰ …

Read More »

ਵਿਧਾਇਕ ਗੋਲਡੀ ਖੰਗੂੜਾ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ

ਧੂਰੀ, 13 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਵਿਧਾਨ ਸਭਾ ਹਲਕਾ ਧੂਰੀ ਤੋਂ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਕਾਂਗਰਸ ਪਾਰਟੀ ਦੀ ਟਿਕਟ `ਤੇ ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾ ਲੜ੍ਹ ਰਹੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਉਮੀਦਵਾਰਾਂ ਦੀ ਚੋਣ ਮੁਹਿੰਮ ਪੂਰੀ ਤਰ੍ਹਾਂ ਭਖਾ ਦਿੱਤੀ ਹੈ।ਵੱਖ-ਵੱਖ ਪਿੰਡਾ ਵਿੱਚ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਆਪ …

Read More »

ਸ੍ਰੀਮਤੀ ਹਰਸੋਇਨ ਕੋਰ ਸਰਕਾਰੀਆ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਸੁਲਤਾਨਵਿੰਡ ਵਿਖੇ ਐਡੀਸ਼ਨਲ ਮੈਬਰ ਇੰਚਾਰਜ ਦਾ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਸ੍ਰੀਮਤੀ ਹਰਸੋਇਨ ਕੋਰ ਸਰਕਾਰੀਆ ਨੇ ਐਡੀਸ਼ਨਲ ਮੈਬਰ ਇੰਚਾਰਜ ਦਾ ਅਹੁੱਦਾ ਸੰਭਾਲਿਆ।ਉਨਾਂ ਦਾ ਫੁੱਲਾਂ ਦਾ ਗੁਲਦਸਤੇ ਭੇਟ ਕਰ ਕੇ ਸਵਾਗਤ ਕੀਤਾ ਗਿਆ।ਉਹ ਪਿਛਲੇ ਕੁੱਝ ਸਮੇ ਤੋ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫਰੈਡਜ ਐਵੀਨਿਊ ਵਿਖੇ ਵੀ ਬਤੌਰ ਮੈਬਰ ਇੰਚਾਰਜ ਆਪਣੀਆਂ ਸੇਵਾਵਾਂ ਦੇ …

Read More »

ਗੁਰਮੀਤ ਸਿੰਘ ਘੋੜਾ ਨੇ ਕਰਾਸ ਕੰਟਰੀ ਚੈਂਪੀਅਨਸ਼ਿਪ `ਚ ਜਿੱਤਿਆ ਗੋਲਡ ਮੈਡਲ

ਭੀਖੀ (ਮਾਨਸਾ), 13 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਨੇੜਲੇ ਪਿੰਡ ਹਮੀਰਗੜ੍ਹ ਢੈਪਈ ਦੇ ਖੇਡ ਸਟੇਡੀਅਮ ਵਿਖੇ ਚੱਲ ਰਹੇ ਕੋਚਿੰਗ ਸੈਂਟਰ ਦੇ ਐਥਲੈਟਿਕਸ ਈਵੈਂਟ ਦੇ ਕੋਚ ਗੁਰਮੀਤ ਸਿੰਘ ਘੋੜਾ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਹੋਈਕਰਾਸ ਕੰਟਰੀ ਚੈਂਪੀਅਨਸ਼ਿਪ ਦੇ ਵਿੱਚ 10 ਕਿਲੋਮੀਟਰ ਦੀ ਰੇਸ ਵਿੱਚ ਗੋਲਡ ਮੈਡਲ ਪ੍ਰਾਪਤ ਕੀਤਾ ਹੈ।ਇਸ ਦੌਰਾਨ ਸੀਨੀਅਰ ਕਾਂਗਰਸੀ ਆਗੂ ਰਾਮਪਾਲ ਢੈਪਈ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ …

Read More »

18 ਸਤੰਬਰ ਨੂੰ ਲੱਗੇਗੀ ਪੈਨਸ਼ਨ ਅਦਾਲਤ – ਅਪਨੀਤ ਰਿਆਤ

ਭੀਖੀ (ਮਾਨਸਾ), 13 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਜਾਰੀ ਇਕ ਬਿਆਨ ਵਿੱਚ ਦੱਸਿਆ ਕਿ 18 ਸਤੰਬਰ  ਨੂੰ ਸਥਾਨਕ ਬੱਚਤ ਭਵਨ ਵਿਖੇ ਸਵੇਰੇ 11.00 ਵਜੇ ਤੋਂ ਬਾਅਦ ਦੁਪਹਿਰ 1.00 ਵਜੇ ਤੱਕ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਲਗਾਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਇਹ ਅਦਾਲਤ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਅਧਿਕਾਰੀ ਦੀ ਨਿਗਰਾਨੀ ਹੇਠ ਲਗਾਈ ਜਾਵੇਗੀ।     ਡਿਪਟੀ ਕਮਿਸ਼ਨਰ …

Read More »