Sunday, March 24, 2024

Monthly Archives: October 2018

ਝੋਨੇ ਦੇ ਵੱਧ ਤੋਲ ਕਰਦਿਆਂ ਮੌਕੇ `ਤੇ ਕਿਸਾਨ ਯੂਨੀਅਨ ਉਗਰਾਹਾਂ ਨੇ ਫੜਿਆ ਆੜਤੀਆ

ਬਠਿੰਡਾ, 26 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਠਿੰਡਾ ਜਿਲ੍ਹੇ ਦੇ ਪਿੰਡ ਝੂੰਬਾਦੀ ਦਾਣਾ ਮੰਡੀ ਵਿੱਖੇ ਵਿਜੀਲੈਂਸ ਦੇ ਏ.ਐਸ.ਆਈ ਗੁਰਜੰਟ ਸਿੰਘ ਦੀ ਅਗਵਾਈ ਵਿੱਚ ਵਿਜੀਲੈਂਸ ਟੀਮ ਵਲੋਂ ਮੰਡੀ ਵਿੱਚ ਅਚਾਨਕ ਦੌਰਾ ਕੀਤਾ ਗਿਆ ਅਤੇ ਆੜਤੀਆਂ ਵੱਲੋਂ ਖਰੀਦ ਕੀਤੇ ਗਏ ਝੋਨੇ ਦੇ ਭਰੇ ਗੱਟਿਆਂ ਦੀ ਤੁਲਾਈ ਵੀ ਚੈਕ ਕੀਤੀ ਗਈ।ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਵੀ ਮੰਡੀ ਵਿੱਚ ਗੱਟਿਆਂ ਦਾ …

Read More »

ਪੰਜਾਬੀ ਮਾਂ ਬੋਲੀ ਸਤਿਕਾਰ ਕਾਰਵਾਈ ਜਥੇਬੰਦੀ 1 ਨਵੰਬਰ ਨੂੰ ਕਰੇਗੀ ਰਾਜਪਾਲ ਦਾ ਘਿਰਾਓ

ਮਸਲਾ ਪੰਜਾਬੀ ਮਾਂ ਬੋਲੀ ਦਾ ਮਾਣ ਬਹਾਲ ਤੇ ਪੰਜਾਬ ਦੇ ਹੱਕ ਹਾਸਲ ਕਰਨ ਦਾ ਬਠਿੰਡਾ, 26 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਦਿਵਸ ਪਹਿਲੀ ਨਵੰਬਰ ਨੂੰ ਪੰਜਾਬੀ ਮਾਂ ਬੋਲੀ ਦਾ ਬਣਦਾ ਮਾਣ ਸਨਮਾਨ ਬਹਾਲ ਕਰਵਾਉਣ ਅਤੇ ਪੰਜਾਬ ਦੇ ਹੱਕ ਹਾਸਲ ਕਰਨ ਲਈ ਪੰਜਾਬ ਦੇ ਰਾਜਪਾਲ ਦਾ ਘਿਰਾਓ ਕੀਤਾ ਜਾਵੇਗਾ।ਇਹ ਐਲਾਨ ਬਠਿੰਡਾ ਪ੍ਰੈਸ ਕਲੱਬ ਵਿੱਚ ਪੱਤਰਕਾਰਾਂ ਕੋਲ ਪੰਜਾਬੀ ਮਾਂ …

Read More »

ਪੰਜਾਬ ਸਰਕਾਰ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ – ਤ੍ਰਿਪਤ ਬਾਜਵਾ

ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਕਿਸਾਨਾਂ ਦੀ ਅਸਲ ਹਿਤੈਸ਼ੀ – ਬਾਜਵਾ ਬਟਾਲਾ, 26 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸੂਬੇ ਦੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ …

Read More »

ਹਾਦਸੇ `ਚ ਵਿੱਛੜੀਆਂ ਰੂਹਾਂ ਨਮਿਤ ਸ੍ਰੀ ਅਖੰਠ ਪਾਠ ਸਾਹਿਬ ਦੇ ਭੋਗ ‘ਚ ਸ਼ਾਮਲ ਹੋਏ ਐਮ.ਪੀ ਔਜਲਾ

ਪੀੜਤ ਪਰਿਵਾਰਾਂ ਨਾਲ ਉਨਾਂ ਦੇ ਘਰਾਂ `ਚ ਜਾ ਕੇ ਕੀਤਾ ਦੁੱਖ ਸਾਂਝਾ ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਦੁਸ਼ਹਿਰੇ ਮੌਕੇ ਵਾਪਰੇ ਦਿਲ ਕੰਬਾਊ ਰੇਲ ਹਾਦਸੇ `ਚ ਵਿਛੜੀਆਂ ਰੂਹਾਂ ਦੀ ਸ਼ਾਂਤੀ ਅਤੇ ਜਖਮੀਆਂ ਦੀ ਜਲਦ ਸਿਹਤਯਾਬੀ ਲਈ ਸਥਾਨਕ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਅਪਣੇ ਪਰਿਵਾਰ ਅਤੇ ਐਨ.ਜੀ.ਓ ‘ਸਾਂਝੀ ਛਾਂ’ ਵਲੋਂ ਗੁਰਦੁਆਰਾ ਗੁਰੂ ਹਰਗੋਬਿੰਦ ਸਾਹਿਬ ਗੁਮਟਾਲਾ ਬਾਈਪਾਸ ਵਿਖੇ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਦੀਪਮਾਲਾ

ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਦੀਪਮਾਲਾ ਦਾ ਨਜ਼ਾਰਾ।

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਸੁੰਦਰ ਦੀਪਮਾਲਾ ਅਤੇ ਜਗਾਏ ਮਿੱਟੀ ਦੇ ਦੀਵੇ

ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਦੇਖਣਯੋਗ ਸੀ।ਇਥੇ ਨਤਮਸਤਕ ਹੋਣ ਆਈਆਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਇਸ ਅਲੌਕਿਕ ਦੀਪਮਾਲਾ ਦਾ ਅਨੰਦ ਮਾਣਿਆ ਅਤੇ ਗੁਰੂ ਦਰਬਾਰ ’ਚ ਹਾਜ਼ਰੀਆਂ ਭਰ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਦੱਸਣਯੋਗ ਹੈ ਕਿ ਬੀਤੇ …

Read More »

ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਵਲੋਂ ਵਰੋਸਾਏ 52 ਕਿੱਤਾਕਾਰਾਂ ਦਾ ਕੀਤਾ ਸਨਮਾਨ

ਪੰਜ ਪ੍ਰਮੁੱਖ ਸ਼ਖ਼ਸੀਅਤਾਂ ਤੇ 52 ਸਕੂਲੀ ਬੱਚੇ ਵੀ ਸਨਮਾਨਿਤ ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਸ ਵਾਰ ਵਿਲੱਖਣ ਪਹਿਲ ਕਰਦਿਆਂ 52 ਕਿੱਤਾਕਾਰਾਂ ਅਤੇ ਸੇਵਾ ਦੇ ਖੇਤਰ ਵਿਚ ਕਾਰਜਸ਼ੀਲ 5 ਪ੍ਰਮੁੱਖ ਸ਼ਖ਼ਸੀਅਤਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।ਇਸ ਤੋਂ ਇਲਾਵਾ 52 ਲੋੜਵੰਦ ਪਰ ਹੁਸ਼ਿਆਰ ਸਕੂਲੀ ਵਿਦਿਆਰਥੀਆਂ …

Read More »

ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਭਾ ਸੁਸਾਇਟੀਆਂ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ।ਇਸ ਦੌਰਾਨ ਲੱਖਾਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ, ਇਸ਼ਨਾਨ ਕਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ

ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਅਲੌਕਿਕ ਜਲੌ।

Read More »

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਅਲੌਕਿਕ ਰਾਗ ਦਰਬਾਰ

ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੀਰਵਾਰ ਰਾਤ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਅਲੌਕਿਕ ਰਾਗ ਦਰਬਾਰ ਕਰਵਾਇਆ ਗਿਆ। ਰਾਗ ਦਰਬਾਰ ਦੀ ਸ਼ੁਰੂਆਤ ਭਗਤ ਪੂਰਨ ਸਿੰਘ ਪਿੰਗਲਵਾੜਾ ਸੁਸਾਇਟੀ ਅਤੇ ਸੈਂਟਰਲ ਖਾਲਸਾ ਯਤੀਮਖਾਨੇ ਸ੍ਰੀ ਅੰਮ੍ਰਿਤਸਰ ਦੇ ਬੱਚਿਆਂ ਨੇ ਕੀਤੀ। ਰਾਗ ਦਰਬਾਰ ਦੌਰਾਨ ਭਾਈ ਗੁਰਦੇਵ ਸਿੰਘ …

Read More »