Thursday, April 25, 2024

Daily Archives: November 21, 2018

ਨਵਵਿਆਹੀ ਜੋੜੀ – ਵਰਿੰਦਰਪਾਲ ਸਿੰਘ ਤੇ ਰਾਜਵਿੰਦਰ ਕੌਰ ਨੂੰ ਮੁਬਾਰਕਾਂ

ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ- ਖੁਰਮਣੀਆਂ) – ਖ਼ਾਲਸਾ ਕਾਲਜ ਕੰਪਲੈਕਸ ਵਾਸੀ ਸੁਖਬੀਰ ਸਿੰਘ ਖੁਰਮਣੀਆਂ ਦੀ ਸਪੁੱਤਰੀ ਰਾਜਵਿੰਦਰ ਕੌਰ ਦਾ ਸ਼ੁਭ ਆਨੰਦ ਕਾਰਜ਼ ਵਰਿੰਦਰਪਾਲ ਸਿੰਘ ਸਪੁੱਤਰ ਰਣਬੀਰ ਸਿੰਘ ਵਾਸੀ ਸ੍ਰੀ ਗੋਇੰਦਵਾਲ ਸਾਹਿਬ ਨਾਲ ਪੂਰਨ ਗੁਰਮਰਿਆਦਾ ਅਨੁਸਾਰ ਹੋਇਆ।

Read More »

ਪੁਲਿਸ ਨੇ ਨਿਰੰਕਾਰੀ ਭਵਨ ਗ੍ਰਨੇਡ ਹਮਲੇ ਦਾ ਮਾਮਲਾ ਸੁਲਝਾਇਆ – ਇਕ ਗਿ੍ਫਤਾਰ

ਪਾਕਿਸਤਾਨ ਬੈਠੇ ਕੇ.ਐਲ.ਐਫ ਮੁਖੀ ਨਾਲ ਜੁੜੀ ਹਮਲੇ ਦੀ ਕੜੀ – ਮੁੱਖ ਮੰਤਰੀ ਚੰਡੀਗੜ੍ਹ, 21 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਪੁਲੀਸ ਨੇ ਅੰਮ੍ਰਿਤਸਰ ਦੇ ਪਿੰਡ ਅਦਲੀਵਾਲ ਵਿਖੇ ਨਿਰੰਕਾਰੀ ਸਤਿਸੰਗ ਭਵਨ ’ਤੇ ਹੋਏ ਗ੍ਰਨੇਡ ਹਮਲੇ ਦੇ 72 ਘੰਟਿਆਂ ਤੋਂ ਘੱਟ ਸਮੇਂ ਵਿੱਚ ਦੋ ਵਿਅਕਤੀਆਂ ਵਿੱਚੋਂ ਇਕ ਨੂੰ ਗਿ੍ਰਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਅਤੇ ਇਸ ਹਮਲੇ ਦੀ ਤਾਰ ਪਾਕਿਸਤਾਨ ਦੀ ਆਈ.ਐਸ.ਆਈ …

Read More »

ਐਸ.ਐਸ.ਏ ਰਮਸਾ ਅਧਿਆਪਕਾਂ ਦੀਆਂ 6 ਮਹੀਨੇ ਤੋਂ ਰੁਕੀਆਂ ਤਨਖਾਹਾਂ

ਅਧਿਆਪਕਾਂ ਨੂੰ ਘੱਟ ਤਨਖਾਹ ਤੇ ਕੰਮ ਕਰਨ ਲਈ ਕੀਤਾ ਜਾ ਰਿਹਾ ਹੈ ਮਜ਼ਬੂਰ- ਰਾਜਿੰਦਰ ਕੋਟਾਲਾ ਸਮਰਾਲਾ, 20 ਨਵੰਬਰ (ਪੰਜਾਬ ਪੋਸਟ – ਕੰਗ) – ਐਸ.ਐਸ.ਏ ਰਮਸਾ ਅਧਿਆਪਕ ਯੂਨੀਅਨ ਪੰਜਾਬ ਦੇ ਲੁਧਿਆਣਾ ਜ਼ਿਲ੍ਹਾ ਦੀ ਇਕਾਈ ਸਮਰਾਲਾ ਦੇ ਅਧਿਆਪਕਾਂ ਦੀ ਅਹਿਮ ਮੀਟਿੰਗ ਸੂਬਾ ਮੀਤ ਪ੍ਰਧਾਨ ਰਾਜਵੀਰ ਸਮਰਾਲਾ ਅਗਵਾਈ ਹੇਠ ਹੋਈ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਰਿੰਦਰ ਮਾਣਕੀ ਨੇ ਦੱਸਿਆ ਕਿ ਐਸ.ਐਸ.ਰਮਸਾ ਅਧੀਨ ਪਿਛਲੇ ਦਸ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੇ ਜ਼ਿਲੇ ਪੱਧਰ ਦੀ ਟਾਈਕਵਾਂਡੋ ਚੈਂਪਿਅਨਸ਼ਿਪ ਜਿੱਤੀ

ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ (ਚੀ.ਖਾ.ਦੀ.ਚੈ.ਸੁ) ਦੇ ਹੋਣਹਾਰ ਖਿਡਾਰੀਆਂ ਨੇ ਮਿਲੇਨੀਅਮ ਸਕੂਲ ਵਿਖੇ ਜ਼ਿਲ੍ਹੇ ਪੱਧਰ ਤੇ ਹੋਈ ਟਾਈਕਵਾਂਡੋ ਚੈਂਪਿਅਨਸ਼ਿਪ ਵਿੱਚ ਪਹਿਲੀ ਪੁਜੀਸ਼ਨ ਹਾਸਲ ਕੀਤੀ।ਸਕੂਲ ਦੇ ਪਿ੍ਰੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਉਪਰੋਕਤ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਕੂਲ ਨੂੰ ਇਨ੍ਹਾਂ ਵਿਦਿਆਰਥੀਆਂ `ਤੇ ਮਾਣ ਹੈ ਜਿਨ੍ਹਾਂ ਨੇ ਵਧੀਆ ਖੇਡ ਦਾ …

Read More »

1984 ਸਿੱਖ ਕਤਲੇਆਮ ਦੇ 2 ਦੋਸ਼ੀਆਂ ਨੂੰ ਸਜ਼ਾ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ

ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਦਿੱਲੀ ਵਿਚ 1984 ਦੇ ਸਿੱਖ ਕਤਲੇਆਮ ਦੇ ਇੱਕ ਮਾਮਲੇ ’ਚ ਅਦਾਲਤ ਵੱਲੋਂ ਦੋ ਦੋਸ਼ੀਆਂ ਨੂੰ ਸਜ਼ਾ ਦੇਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ। ਅਦਾਲਤ ਦੇ ਫੈਸਲੇ ਅਨੁਸਾਰ ਇੱਕ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਤੇ ਇੱਕ ਨੂੰ ਉਮਰ ਕੈਦ ਹੋਣ ਤੋਂ ਬਾਅਦ ਲੌਂਗੋਵਾਲ …

Read More »

ਗੁਰੂ ਰਾਮਦਾਸ ਲੰਗਰ ਵਿਖੇ ਅਮਰੀਕਾ ਨਿਵਾਸੀ ਹਰਵਿੰਦਰ ਸਿੰਘ ਹੈਰੀ ਵੱਲੋਂ ਸਫ਼ਾਈ ਮਸ਼ੀਨ ਭੇਟ

ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) -ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਵਿਚ ਫਰਸ਼ ਦੀ ਸਫ਼ਾਈ ਲਈ ਇਕ ਵਿਸ਼ੇਸ਼ ਮਸ਼ੀਨ ਅਮਰੀਕਾ ਨਿਵਾਸੀ ਹਰਵਿੰਦਰ ਸਿੰਘ ਹੈਰੀ ਵੱਲੋਂ ਭੇਟ ਕੀਤੀ ਗਈ, ਜਿਸ ਦੀ ਕੀਮਤ ਲਗਪਗ ਸਾਢੇ ਅੱਠ ਲੱਖ ਰੁਪਏ ਹੈ।ਹਰਵਿੰਦਰ ਸਿੰਘ ਹੈਰੀ ਅਮਰੀਕਾ ਦੇ ਫਲੋਰੀਡਾ ਸ਼ਹਿਰ ਦੇ ਸਾਬਕਾ ਮੇਅਰ ਹਨ ਅਤੇ ਉਨ੍ਹਾਂ ਨੇ ਗੁਰੂ ਘਰ ਪ੍ਰਤੀ ਸ਼ਰਧਾ …

Read More »

ਪ੍ਰਕਾਸ਼ ਪੁਰਬ ਸਬੰਧੀ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦਾ ਜਥਾ ਲੌਂਗੋਵਾਲ ਅੱਜ ਕਰਨਗੇ ਰਵਾਨਾ

ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਭਲਕੇ 21 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਖ਼ਾਲਸਾਈ ਜਾਹੋ-ਜਲਾਲ ਨਾਲ ਰਵਾਨਾ ਕਰਨਗੇ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਮੀਡੀਆ …

Read More »

ਸ਼੍ਰੋਮਣੀ ਕਮੇਟੀ ਦੇ ਅਹੁੱਦੇਦਾਰ ਤੇ ਮੈਂਬਰ ਰਹੇ ਜਥੇਦਾਰ ਦਲੀਪ ਸਿੰਘ ਮੱਲੂਨੰਗਲ ਦਾ ਦਿਹਾਂਤ

ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ਼੍ਰੋਮਣੀ ਕਮੇਟੀ ਦੇ ਲੰਮਾ ਸਮਾਂ ਅਹੁਦੇਦਾਰ ਅਤੇ ਮੈਂਬਰ ਰਹੇ ਬਜ਼ੁਰਗ ਆਗੂ ਜਥੇਦਾਰ ਦਲੀਪ ਸਿੰਘ ਮੱਲੂਨੰਗਲ ਅੱਜ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੇ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ ਤੇ ਹੋਰਾਂ …

Read More »

ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਦੇਣ ਪਹੁੰਚੇ ਪ੍ਰਧਾਨ ਲੌਂਗੋਵਾਲ

ਸਾਰੇ ਸਮਾਗਮ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਰਲ ਮਿਲ ਕੇ ਕੀਤੇ ਜਾਣ – ਲੌਂਗੋਵਾਲ ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਇਸ ਸਾਲ ਸ਼ੁਰੂ ਕੀਤੇ ਜਾਣ ਵਾਲੇ ਸਮਾਗਮਾਂ ਦੌਰਾਨ 23 ਨਵੰਬਰ 2018 ਦੇ ਸਮਾਗਮ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ …

Read More »

ਮੇਅਰ ਵਲੋਂ ਨਜਾਇਜ਼ ਉਸਾਰੀਆਂ ਰੋਕਣ ਲਈ ਐਮ.ਟੀ.ਪੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ

ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਨੇ ਸ਼ਹਿਰ ਵਿਚ ਹੋ ਰਹੀਆਂ ਨਜਾਇਜ਼ ਉਸਾਰੀਆਂ ਨੂੰ ਰੋਕਣ ਲਈ ਐਮ.ਟੀ.ਪੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਜਿਸ ਵਿੱਚ ਨਿਗਮ ਕਮਿਸ਼ਨਰ ਸੋਨਾਲੀ ਗਿਰੀ ਵੀ ਸ਼ਾਮਲ ਹੋਏ, ਜਦਕਿ ਐਮ.ਟੀ.ਪੀ ਆਈ.ਪੀ.ਐਸ ਰੰਧਾਵਾ, ਸਮੂਹ ਏ.ਟੀ.ਪੀ਼ ਅਤੇ ਬਿਲਡਿੰਗ ਇੰਸਪੈਕਟਰ ਹਾਜ਼ਰ ਸਨ।  ਕਰਮਜੀਤ ਸਿੰਘ ਨੇ ਸ਼ਹਿਰ ਵਿਚ ਹੋ ਰਹੀਆਂ ਨਜਾਇਜ਼ ਉਸਾਰੀਆਂ ਨੂੰ ਰੋਕਣ ਦੇ …

Read More »