Thursday, April 25, 2024

Daily Archives: April 14, 2019

ਜਲ੍ਹਿਆਂ ਵਾਲੇ ਬਾਗ ਨੇ ਹੋਕਾ, ਦਿੱਤਾ ਆਣ ਜ਼ਮੀਰਾਂ ਦਾ… ਜਸਪ੍ਰੀਤ ਫਲਕ

ਵਿਰਸਾ ਵਿਹਾਰ ਵਿਖੇ ਸੈਮੀਨਾਰ ਤੇ ਕਵੀ ਦਰਬਾਰ ਦਾ ਆਯੋਜਨ ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ – ਦੀਪ ਦਵਿੰਦਰ) – ਪ੍ਰਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ, ਫ਼ੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ ਅਤੇ ਵਿਰਸਾ ਵਿਹਾਰ ਸੁਸਾਇਟੀ ਵਲੋਂ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਦੇ ਵਿਸ਼ੇਸ਼ ਸਹਿਯੋਗ ਨਾਲ ਜਲ੍ਹਿਆ ਵਾਲਾ ਬਾਗ ਦੇ ਸਾਕੇ ਦੀ ਇਤਿਹਾਸਕ ਮਹੱਤਤਾ ਦੇ ਸਬੰਧ ਵਿੱਚ ਸਥਾਨਕ ਵਿਰਸਾ ਵਿਹਾਰ ਵਿਖੇ ਸੈਮੀਨਾਰ ਤੇ ਕਵੀ ਦਰਬਾਰ ਦਾ ਆਯੋਜਨ …

Read More »

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸੈਮੀਨਾਰ ਆਯੋਜਿਤ

ਤਲਵੰਡੀ ਸਾਬੋ, 14 ਅਪ੍ਰੈਲ (ਪੰਜਾਬ ਪੋਸਟ – ਡਾ. ਨਵਸੰਗੀਤ ਸਿੰਘ) – ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਪ੍ਰਿੰਸੀਪਲ ਡਾ. ਕਵਲਜੀਤ ਕੌਰ ਦੀ ਰਹਿਨਮਾਈ ਹੇਠ ਕਾਲਜ ਦੇ ਪੋਲੀਟੀਕਲ ਸਾਇੰਸ ਵਿਭਾਗ ਵਲੋਂ “ਖਾਲਸਾ ਸਾਜਨਾ ਦਿਵਸ: ਲੋਕਤੰਤਰ ਦੀ ਆਧਾਰਸ਼ਿਲਾ” ਵਿਸ਼ੇ `ਤੇ ਸੈਮੀਨਾਰ ਕਰਵਾਇਆ ਗਿਆ। ਇਸ ਦੀ ਸ਼ੁਰੂਆਤ ਕਾਰਜਕਾਰੀ ਪ੍ਰਿੰਸੀਪਲ ਡਾ. ਸਤਿੰਦਰ ਕੌਰ ਨੇ ਖਾਲਸਾ ਸਾਜਨਾ ਦਿਵਸ ਸਬੰਧੀ ਡਾ. ਹਰਿਭਜਨ ਸਿੰਘ ਦੀ ਲਿਖੀ …

Read More »

ਕੈਨੇਡਾ ਵਲੋਂ ਦਹਿਸ਼ਤਗਰਦੀ ਬਾਰੇ ਰਿਪੋਰਟ ’ਚੋਂ ’ਸਿੱਖ ਅਤਿਵਾਦ’ ਸ਼ਬਦ ਹਟਾਉਣ ਦਾ ਸਵਾਗਤ

ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ)  – ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕੈਨੇਡੀਅਨ ਸਰਕਾਰ ਵਲੋਂ ਦਹਿਸ਼ਤਗਰਦੀ ਬਾਰੇ ਰਿਪੋਰਟ ਸਾਲ 2018 ਵਿਚ ਦਰਜ਼ ਇਤਰਾਜਯੋਗ ਸ਼ਬਦ ’ਸਿੱਖ ਅਤਿਵਾਦ’ ਨੂੰ ਮਨਫੀ ਕਰਨ ਦੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਕੀਤੇ ਗਏ ਐਲਾਨ ਨੂੰ ਦਰੁੱਸਤ ਕਰਾਰ ਦਿੰਦਿਆਂ ਇਸ ਦਾ ਭਰਪੂਰ ਸਵਾਗਤ ਕੀਤਾ ਹੈ।ਟਕਸਾਲ ਮੁਖੀ ਨੇ …

Read More »

ਕੇਂਦਰੀ ਵਿਦਿਆਲਿਆਂ ’ਚ ਪੰਜਾਬੀ ਪੜ੍ਹਾਉਣ ’ਤੇ ਰੋਕ ਲਗਾਉਣ ਦੀ ਨਿੰਦਾ

ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਅੰਦਰ ਚਲਾਏ ਜਾ ਰਹੇ ਕੇਂਦਰੀ ਵਿਦਿਆਲਿਆਂ ’ਚ ਵਿਦਿਆਰਥੀਆਂ ਨੂੰ ਪੰਜਾਬੀ ਵਿਸ਼ੇ ਦੀ ਸਰੀਰਕ ਤੇ ਸਿਹਤ ਸਿੱਖਿਆ ਪੜ੍ਹਾਉਣਾ ਬੰਦ ਕਰਨ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਇਸ ਦੇ ਨਾਲ ਹੀ ਕੇਂਦਰੀ ਵਿਦਿਆਲਿਆਂ ਵਿਚ ਪੰਜਾਬੀ ਮਾਧਿਅਮ ਦੀ …

Read More »

ਚੌੜਾ ਬਜਾਰ ਵਿਖੇ ਇਲਾਕੇ ਦੀਆਂ ਵੱਖ-ਵੱਖ ਗੁਰਦੁਆਰਾ ਕਮੇਟੀਆਂ ਵਲੋਂ ਸ਼ਬਦ ਗੁਰੂ ਯਾਤਰਾ ਦਾ ਸਵਾਗਤ

ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਨਵਰੀ ਮਹੀਨੇ ਵਿਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਕੀਤੀ ਸ਼ਬਦ ਗੁਰੂ ਯਾਤਰਾ ਦਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੁੱਜਣ ’ਤੇ ਸੰਗਤ ਵੱਲੋਂ ਥਾਂ ਥਾਂ ਭਰਵਾਂ ਸਵਾਗਤ ਕੀਤਾ ਗਿਆ।ਪਹਿਲਾਂ ਪਿੰਡ ਸੁਲਤਾਨਵਿੰਡ ਦੇ ਬਾਹਰਵਾਰ ਸ਼੍ਰੋਮਣੀ ਕਮੇਟੀ ਦੇ ਮੈਂਬਰ ਹਰਜਾਪ …

Read More »

ਖਾਲਸਾ ਸਾਜਣਾ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ ਲੱਖਾਂ ਸੰਗਤਾਂ

ਸੁੰਦਰ ਦੀਪਮਾਲਾ ਤੇ ਆਤਿਸ਼ਬਾਜ਼ੀ ਬਣੀ ਖਿੱਚ ਦਾ ਕੇਂਦਰ ਅੰਮ੍ਰਿਤਸਰ, 14 ਅਪ੍ਰੈਲ (ਪੰਜਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਖਾਲਸਾ ਪੰਥ ਦਾ ਸਾਜਣਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਲੱਖਾਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਜਿਥੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ, ਉਥੇ ਹੀ ਪਾਵਨ ਸਰੋਵਰ ਵਿਚ …

Read More »

ਸਾਕਾ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੀ ਯਾਦ `ਚ ਅਰਦਾਸ ਸਮਾਗਮ

ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 13 ਅਪ੍ਰੈਲ 1919 ਨੂੰ ਵਾਪਰੇ ਜਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਦੇ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਰਦਾਸ ਸਮਾਗਮ ਕੀਤਾ ਗਿਆ।ਇਸ ਅਰਦਾਸ ਸਮਾਗਮ ਸਮੇਂ ਕਮੇਟੀ ਦੇ ਮੈਂਬਰ ਅਤੇ ਸਮੁੱਚੇ ਸਟਾਫ਼ ਨੇ ਹਾਜ਼ਰੀ ਭਰ ਕੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਟ ਕੀਤੀ।ਇਹ ਸਮਾਗਮ ਜ਼ਲ੍ਹਿਆਂਵਾਲੇ ਬਾਗ ਦੇ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦਾ 29ਵਾਂ ਸਥਾਪਨਾ ਦਿਵਸ ਮਨਾਇਆ

ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ – ਜਗਦੀਪ  ਸਿੰਘ ਸੱਗੂ) – ਚੀਫ ਖਾਂਲਸਾ ਦੀਵਾਨ ਵਲੋਂ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦੇ ਸਥਾਪਨਾ ਦਿਵਸ ਮੌਕੇ ਸਕੂਲ ਮੈਨੇਜਮੈਂਟ, ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਅਕਾਲ ਪੁਰਖ ਦੇ ਚਰਨਾਂ ਵਿੱਚ ਸ਼ੁਕਰਾਨੇ ਅਤੇ ਸਕੂਲ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।ਸਕੂਲ ਦੇ ਮੈਂਬਰ ਇੰਚਾਰਜ ਅਜੀਤ ਸਿੰਘ ਬਸਰਾ ਤੇ ਜਸਪਾਲ ਸਿੰਘ ਢਿਲੋਂ ਨੇ …

Read More »

ਕੇਵਲ ਸਿੰਘ ਢਿੱਲੋਂ ਵਲੋਂ ਸੰਗਰੂਰ ਤੋਂ ਉਮੀਦਵਾਰ ਬਣਾਉਣ ਲਈ ਹਾਈਕਮਾਂਡ ਦਾ ਧੰਨਵਾਦ

ਲੌਂਗੋਵਾਲ, 14 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ)-  ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਢਿਲੋਂ ਨੇ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਇੰਚਾਰਜ ਆਸ਼ਾ ਕੁਮਾਰੀ, ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਸੰਗਰੂਰ ਲੋਕ ਸਭਾ ਹਲਕਾ ਤੋਂ ਪਾਰਟੀ ਨੇ …

Read More »

ਸਰਕਾਰੀ ਹਾਈ ਸਕੂਲ ਗੋਨਿਆਣਾ ਖੁਰਦ ਦਾ ਸਾਲਾਨਾ ਇਨਾਮ ਵੰਡ ਸਮਾਗ਼ਮ ਕਰਵਾਇਆ ਗਿਆ

ਗੋਨਿਆਣਾ ਖੁਰਦ, 14 ਅਪ੍ਰੈਲ (ਪੰਜਾਬ ਪੋਸਟ -ਪਰਮਜੀਤ ਸਿੰਘ) – ਸਰਕਾਰੀ ਹਾਈ ਸਕੂਲ ਗੋਨਿਆਣਾ ਖੁਰਦ ਜ਼ਿਲਾ ਬਠਿੰਡਾ ਦਾ ਸਾਲਾਨਾ ਇਨਾਮ ਵੰਡ ਸਮਾਗ਼ਮ ਸਕੂਲ ਕੈਂਪਸ `ਚ ਕਰਵਾਇਆ ਗਿਆ।ਬਹੁਤ ਹੀ ਸੁਚੱਜੇ ਢੰਗ ਨਾਲ਼ ਤਿਆਰ ਕੀਤੀਆਂ ਸਭਿਆਚਾਰਕ ਵੰਨਗੀਆਂ ਵਿੱਚ ਸੋਲੋ ਗੀਤ, ਸਮੂਹ ਗਾਣ, ਡਾਂਸ, ਸਕਿੱਟਾਂ ਯਾਦਗਾਰੀ ਹੋ ਨਿਬੜੀਆਂ।ਪ੍ਰੋਗਰਾਮ ਦਾ ਆਗ਼ਾਜ਼ ਮਨਜੋਤ ਕੌਰ ਐਂਡ ਪਾਰਟੀ ਵਲੋਂ ਕੀਤਾ ਗਿਆ। ਸ.ਹ.ਸ. ਗੋਨਿਆਣਾ ਖੁਰਦ ਦੇ ਸਟਾਫ਼ ਤੋਂ ਇਲਾਵਾ …

Read More »