Thursday, March 28, 2024

Daily Archives: April 23, 2019

ਵਾਇਸ ਆਫ ਅੰਮ੍ਰਿਤਸਰ ਨੇ ਰੋੜੀਵਾਲਾ ਸਕੂਲ ਦੇ ਵਿਦਿਆਰਥੀਆਂ ਨੂੰ ਬੈਗ ਤੇ ਸਟੇਸ਼ਨਰੀ ਵੰਡੀ

ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਵਾਤਾਵਰਨ ਦੀ ਸ਼ੁਧਤਾ ਤੋਂ ਇਲਾਵਾ ਸਰਕਾਰੀ ਸਕੂਲਾਂ ਅੰਦਰ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਨਿਰੰਤਰ ਯਤਨਸ਼ੀਲ ਸਮਾਜ ਸੇਵੀ ਸੰਸਥਾ ਵਾਇਸ ਆਫ ਅੰਮ੍ਰਿਤਸਰ ਵਲੋਂ ਅੱਜ ਸਥਾਨਕ ਸ਼ਹਿਰ ਦੀ ਬੁੱਕਲ ਵਿੱਚ ਵਸੇ ਛੋਟੇ ਜਿਹੇ ਪਿੰਡ ਰੋੜੀਵਾਲਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ 150 ਦੇ ਕਰੀਬ ਵਿਦਿਆਰਥੀਆਂ ਨੂੰ ਸਕੂਲ ਬੈਗ, ਸਟੇਸ਼ਨਰੀ …

Read More »

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਗੁਰਦੁਆਰਾ ਸਾਹਿਬ ਦੇ ਮੈਨੇਜਰਾਂ ਨਾਲ ਇਕੱਤਰਤਾ

ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਮਾਝਾ ਖੇਤਰ `ਚ ਪੈਂਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਮੈਨੇਜਰਾਂ ਨਾਲ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਵਿਸ਼ੇਸ਼ ਇਕੱਤਰਤਾ ਕਰਕੇ ਜਿਥੇ ਪ੍ਰਬੰਧਕੀ ਨਿਰਦੇਸ਼ ਦਿੱਤੇ, ਉਥੇ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸੰਗਤਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਪ੍ਰੇਰਣਾ ਕੀਤੀ। ਇਕੱਤਰਤਾ …

Read More »

ਅਕਾਲੀ ਦਲ ਬਾਦਲ ਦੇ ਸਾਬਕਾ ਜਿਲ੍ਹਾ ਪ੍ਰਧਾਨ ਉਪਕਾਰ ਸਿੰਘ ਸੰਧੂ ਕਾਂਗਰਸ ਵਿੱਚ ਸ਼ਾਮਲ

ਚੰਡੀਗੜ੍ਹ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਬਾਦਲ ਸਾਬਕਾ ਜਿਲਾ ਪ੍ਰਧਾਨ, ਸਾਬਕਾ ਚੇਅਰਮੈਨ ਪੇਡਾ ਅਤੇ 2017 ਵਿੱਚ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਹੇ ਉਪਕਾਰ ਸਿੰਘ ਸੰਧੂ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਗਏ।ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਅਤੇ ਹਲਕਾ ਅੰਮ੍ਰਿਤਸਰ …

Read More »

ਝਾਰਖੰਡ ਦੇ ਜਮਸ਼ੇਦਪੁਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ਾਲ ਗੁਰਮਤਿ ਸਮਾਗਮ

ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵੱਖ-ਵੱਖ ਸੂਬਿਆਂ ਵਿਚ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਟਾਟਾ ਨਗਰ ਜਮਸ਼ੇਦਪੁਰ (ਝਾਰਖੰਡ) ਵਿਖੇ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ।ਇਸ ਤੋਂ ਪਹਿਲਾਂ ਸੈਂਟਰਲ ਗੁਰਦੁਆਰਾ ਪ੍ਰਬੰਧਕ ਕਮੇਟੀ ਜਮਸ਼ੇਦਪੁਰ ਦੇ ਸਹਿਯੋਗ ਨਾਲ ਧਰਮ ਪ੍ਰਚਾਰ ਕਮੇਟੀ ਵੱਲੋਂ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਦੀ ਸੰਗਤ ਲਈ ਰੱਖਿਆ ਨਵੀਂ ਸਰ੍ਹਾਂ ਦਾ ਨੀਂਹ ਪੱਥਰ

ਮਾਤਾ ਤ੍ਰਿਪਤਾ ਜੀ ਨਿਵਾਸ ਬਣਨ ਨਾਲ ਸੰਗਤੀ ਰਿਹਾਇਸ਼ ਦਾ ਹੋਵੇਗਾ ਵਿਸਥਾਰ- ਭਾਈ ਲੌਂਗੋਵਾਲ ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੀ ਸੰਗਤ ਨੂੰ ਰਿਹਾਇਸ਼ ਦੀ ਸਹੂਲਤ ਦਾ ਵਿਸਥਾਰ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਪਾਪੜਾਂ ਵਾਲੇ ਬਜ਼ਾਰ ਨਾਲ ਲਗਦੇ ਅਕਾਲੀ ਬਾਗ ਵਾਲੀ ਮਾਰਕੀਟ ਦੇ ਸਥਾਨ ’ਤੇ …

Read More »

ਕੇਂਦਰੀ ਸਿੱਖ ਅਜਾਇਬਘਰ ’ਚ ਦੋ ਪ੍ਰਮੁੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਿਤ

  ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) -ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ ਅੱਜ ਸਿੱਖ ਕੌਮ ਦੀਆਂ ਦੋ ਪ੍ਰਮੁੱਖ ਸ਼ਖ਼ਸੀਅਤਾਂ ਸੰਤ ਗਿਆਨੀ ਵਰਿਆਮ ਸਿੰਘ ਧੂਰਕੋਟ ਅਤੇ ਪੰਥ ਪ੍ਰਸਿੱਧ ਕਵੀਸ਼ਰ ਗਿਆਨੀ ਜੋਗਾ ਸਿੰਘ ਜੋਗੀ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ।ਇਨ੍ਹਾਂ ਦੋਹਾਂ ਸ਼ਖ਼ਸੀਅਤਾਂ ਨੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਵਿਚ ਅਹਿਮ ਯੋਗਦਾਨ ਪਾਇਆ ਹੈ। …

Read More »

ਸਰਕਾਰੀ ਕੰਨਿਆ ਸੀਨੀ. ਸੈਕੰ. ਸਮਾਰਟ ਸਕੂਲ ਮਾਲ ਰੋਡ ਨੇ ਘਰ-ਘਰ ਜਾ ਕੇ ਕੀਤਾ ਦਾਖਲਾ

ਅੰਮ੍ਰਿਤਸਰ, 22 (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਜ਼ਿਲ੍ਹਾ ਸਿੱਖਿਆ ਅਫ਼ਸਰ ਸਲਵਿੰਦਰ ਸਿੰਘ ਸਮਰਾ, ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਅਤੇ ਸਕੂਲ ਸਟਾਫ਼ ਨੇ ਐਤਵਾਰ ਨੂੰ ਸਿੱਖਿਆ ਵਿਭਾਗ ਦੇ ਆਦੇਸ਼ਾਂ ਅਨੁਸਾਰ ਗਰੀਨ ਪਲਾਜਾ, ਬਿਸ਼ਪ ਹਾਊਸ ਅਤੇ ਜੈਸੀਨ ਰੋਡ ਖੇਤਰ ਵਿਚ ਸ.ਕੰ.ਸ.ਸ ਸਮਾਰਟ ਸਕੂਲ ਮਾਲ ਰੋਡ ਵਿੱਚ ਉਪਲੱਬਧ ਸਹੂਲਤਾਂ ਬਾਰੇ ਘਰ-ਘਰ ਜਾ ਕੇ ਜਾਣਕਾਰੀ ਦਿੱਤੀ।ਉਹਨਾਂ ਨੇ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਧੀਨ ਚਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਪੜ੍ਹੀ-ਲਿਖੀ ਬੇਟੀ ਘਰ ’ਚ ਖੁਸ਼ਹਾਲੀ ਤੇ ਸਮਾਜ ਦੇ ਕਲਿਆਣ ’ਚ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।ਉਨ੍ਹਾਂ ਲੜਕੀਆਂ ਨੂੰ ਉਤਸ਼ਾਹਿਤ …

Read More »

BBK DAV College Women Organizes ‘Waqt-e-Rukhsat’ for its outgoing Students

Amritsar, April 22 (Punjab Post Bureau) – BBK DAV family organized a grand fare-well function ‘Waqt-e-Rukhsat’ in its Urvi Auditorium to bless and bid a fond adieu to its outgoing students of session 2018-19. Scintillating dance performances and haunting melodies interspersed with some fun-filled games were the highlights of the cultural programme presented in the honour of outgoing college scholars. …

Read More »

ਖਾਲਸਾ ਕਾਲਜ ਵਿਖੇ ‘ਡਾਟਾ ਸਾਇੰਸ ਥਿਊਰੀ ਐਂਡ ਪ੍ਰੈਕਟਿਸ’ ਵਰਕਸ਼ਾਪ ਕਰਵਾਈ ਗਈ

  ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ 7 ਦਿਨਾਂ ਨੈਸ਼ਨਲ ਵਰਕਸ਼ਾਪ ‘ਡਾਟਾ ਸਾਇੰਸ ਥਿਊਰੀ ਐਂਡ ਪ੍ਰੈਕਟਿਸ’ ਵਿਸ਼ੇ ’ਤੇ ਕਰਵਾਈ ਗਈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਕੀਤੀ ਗਈ ਇਸ ਵਰਕਸ਼ਾਪ ’ਚ ਸ਼ਾਮਿਲ ਮੈਂਬਰਾਂ ਨੇ  ਆਰਟੀਫਿਸ਼ਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਦੀ ਵਰਤੋਂ ਅਤੇ ਬਿਗ ਡਾਟਾ ਬਾਰੇ ਗਿਆਨ …

Read More »