Friday, March 29, 2024

Daily Archives: June 14, 2022

15 ਜੂਨ ਨੂੰ ਪੰਜਾਬ ਤੇ ਦਿੱਲੀ ਦੇ ਮੁੱਖ ਮੰਤਰੀ ਜਲੰਧਰ ਤੋਂ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਰਵਾਨਾ ਕਰਨਗੇ ਏ.ਸੀ ਵੋਲਵੋ ਬੱਸਾਂ – ਜਨਰਲ ਮੈਨੇਜਰ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) – ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 15 ਜੂਨ ਨੂੰ ਜਲੰਧਰ ਦੇ ਬੱਸ ਸਟੈਂਡ ਤੋਂ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਏ.ਸੀ ਵੋਲਵੋ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ।ਜਿਸ ਨਾਲ ਆਮ ਲੋਕਾਂ ਨੂੰ ਬੱਸਾਂ ਦੇ ਕਿਰਾਏ ਵਿੱਚ ਕਾਫ਼ੀ ਬਚਤ ਹੋਵੇਗੀ ਅਤੇ ਇਸ ਦੇ ਨਾਲ ਨਾਲ …

Read More »

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ਸ਼ਹੀਦੀ ਪੁਰਬ ਸਬੰਧੀ ਧਾਰਮਿਕ ਸਮਾਗਮ

ਅੰਮ੍ਰਿਤਸਰ, 14 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਦੇ ਸਬੰਧ ’ਚ ਧਾਰਮਿਕ ਸਮਾਗਮ ਕਰਵਾਇਆ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਮੌਕੇ ਸਕੂਲ ਵਿਦਿਆਰਥੀਆਂ ਦੁਆਰਾ ਸ਼ਹੀਦੀ ਪੁਰਬ ਨੂੰ ਸਮਰਪਿਤ ਸ਼ਬਦ ਗਾਇਨ ਕੀਤੇ ਗਏ ਅਤੇ ਗੁਰੂ ਸਾਹਿਬ ਦੇ ਜੀਵਨ …

Read More »

British High Commissioner to India visited Guru Nanak Dev University

Amritsar June 14 (Punjab Post Bureau) – A delegation led by Alexander Ellis British High Commissioner to India visited the Guru Nanak Dev University, here today. The High Commissioner addressed the students and faculty members of the University and sought ideas for the future UK and India collaboration. Prof. Jaspal Singh Sandhu, Vice Chancellor presented the priorities of Guru Nanak …

Read More »

ਬ੍ਰਿਟਿਸ਼ ਹਾਈ ਕਮਿਸ਼ਨਰ ਟੂ ਇੰਡੀਆ ਅਲੈਗਜ਼ੈਂਡਰ ਏਲਿਸ ਨੇ ਕੀਤਾ ਯੂਨੀਵਰਸਿਟੀ ਦਾ ਦੌਰਾ

ਅੰਮ੍ਰਿਤਸਰ, 14 ਜੂਨ (ਖੁਰਮਣੀਆਂ) – ਬ੍ਰਿਟਿਸ਼ ਹਾਈ ਕਮਿਸ਼ਨਰ ਟੂ ਇੰਡੀਆ ਅਲੈਗਜ਼ੈਂਡਰ ਏਲਿਸ ਨੇ ਅੱਜ ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕੀਤਾ।ਉਨ੍ਹਾਂ ਉਚੇਰੀ ਸਿਖਿਆ ‘ਚ ਸੰਭਾਵਨਾਵਾਂ ਅਤੇ ਵਿਕਾਸ ਹਿਤ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕੀਤਾ ਅਤੇ ਇਕ ਵਿਸ਼ੇਸ਼ ਇਕੱਤਰਤਾ ਵਿਚ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸੰਵਾਦ ਰਚਾਉਂਦਿਆਂ ਖੋਜ਼, ਸਿੱਖਿਆ, ਖੇਡਾਂ, ਕਲਾ ਅਤੇ ਹੋਰ ਅਕਾਦਮਿਕ ਸੰਭਾਵਨਾਵਾਂ ‘ਤੇ ਚਰਚਾ ਕੀਤੀ। …

Read More »

ਪੰਜਾਬ ਸਰਕਾਰ ਵਲੋਂ ਵਡੇ ਪੱਧਰ ‘ਤੇ ‘ਸਟਾਰਅੱਪ-ਮਾਸਟਰ ਯੂਅਰ ਡੈਸਟੀਨੀ’ ਬਾਰੇ ਵੈਬੀਨਾਰ 15 ਜੂਨ ਨੂੰ

ਪਠਾਨਕੋਟ, 14 ਜੂਨ (ਪੰਜਾਬ ਪੋਸਟ ਬਿਊਰੋ) – ਸ੍ਰੀਮਤੀ ਡਾ. ਦੀਪਤੀ ਉਪਲ ਆਈ.ਏ.ਐਸ ਡਾਇਰੈਕਟਰ ਜਨਰਲ, ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਤੇ ਰਾਜੇਸ ਤ੍ਰਿਪਾਠੀ, ਪੀ.ਸੀ.ਐਸ, ਵਧੀਕ ਮਿਸ਼ਨ ਡਾਇਰੈਕਟਰ, ਡੀ.ਈ.ਜੀ.ਐਸ.ਡੀ.ਟੀ ਕੈਰੀਅਰ ਟਾਕ 15 ਜੂਨ 2022 ਨੂੰ ਸਵੇਰੇ 11:00 ਵਜੇ “ਸਟਾਰਟਅੱਪ-ਮਾਸਟਰ ਯੂਅਰ ਡੈਸਟੀਨੀ” ਵਿਸ਼ੇ ‘ਤੇ ਆਯੋਜਿਤ ਕੀਤੀ ਜਾ ਰਹੀ ਹੈ।ਮੁੱਖ ਬੁਲਾਰੇ ਹਰਦੀਪ ਸਿੰਘ ਸੀਨੀਅਰ ਕੰਸਲਟੈਂਟ ਇਨਵੈਸਟ ਪੰਜਾਬ ਅਤੇ ਸ੍ਰੀਮਤੀ ਪ੍ਰਿ੍ਰਆ ਸਿੰਘ ਮੈਨੇਜਿੰਗ ਡਾਇਰੈਕਟਰ …

Read More »

ਉਘੇ ਲੇਖਕ ਹਮਦਰਦਵੀਰ ਨੌਸ਼ਹਿਰਵੀ ਪੰਨੂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ

ਸਮਰਾਲਾ, 14 ਜੂਨ (ਇੰਦਰਜੀਤ ਸਿੰਘ ਕੰਗ) – ਲੇਖਕ ਮੰਚ (ਰਜਿ:) ਸਮਰਾਲਾ ਵਲੋਂ ਪ੍ਰਿੰ: (ਡਾ.) ਪਰਮਿੰਦਰ ਸਿੰਘ ਬੈਨੀਪਾਲ ਦੀ ਪ੍ਰਧਾਨਗੀ ਹੇਠ ਉੱਘੇ ਪੰਜਾਬੀ ਲੇਖਕ ਸਵ: ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਪੰਨੂ ਦੀ ਯਾਦ ਨੂੰ ਸਮਰਪਿਤ ਸਥਾਨਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੰਚ ਨਾਲ ਜੁੜੇ ਸਾਰੇ ਲੇਖਕ ਸ਼ਾਮਲ ਹੋਏ। ਪ੍ਰਿੰ: (ਡਾ.) ਪਰਮਿੰਦਰ ਸਿੰਘ ਬੈਨੀਪਾਲ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਪ੍ਰੋ. …

Read More »

ਲਾਇਬ੍ਰੇਰੀ ਐਕਟ ਆਉਂਦੇ ਵਿਧਾਨ ਸਭਾ ਅਜਲਾਸ ਵਿੱਚ ਪਾਸ ਕਰਾਉਣ ਦੀ ਅਪੀਲ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜ਼ਰ ਨੂੰ ਭੇਜੀ ਈਮੇਲ ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਦੇ ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਇੱਕ ਈ-ਮੇਲ ਰਾਹੀਂ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਲਾਇਬ੍ਰੇਰੀ ਐਕਟ ਆਉਂਦੇ ਵਿਧਾਨ ਸਭਾ ਅਜਲਾਸ ਵਿੱਚ ਪਾਸ ਕਰਾਉਣ ਦੀ ਅਪੀਲ ਕੀਤੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਸਾਰੇ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਵਾਤਾਵਰਣ ਸੰਭਾਲ ਵਿਸ਼ੇ ’ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 14 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ‘ਏਕ ਭਾਰਤ ਸ੍ਰੇਸ਼ਠ ਭਾਰਤ’ ਮੁਹਿੰਮ ਤਹਿਤ ‘ਵਾਤਾਵਰਣ ਸੰਭਾਲ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ਹੇਠ ਕਰਵਾਏ ਇਸ ਲੈਕਚਰ ਮੌਕੇ ਰੋਟਰੈਕਟ ਕਲੱਬ ਦੀ ਸਥਾਪਨਾ ਕੀਤੀ ਗਈ, ਜਿਸ ਦੀ ਪ੍ਰਧਾਨ ਬੀ.ਕਾਮ (ਫ਼ਾਇਨੈਸ਼ੀਅਲ ਸਰਵਿਸਜ਼) ਦੀ ਵਿਦਿਆਰਥਣ ਪਾਹਰੁਲ ਸ਼ਰਮਾ ਨੂੰ ਬਣਾਇਆ ਗਿਆ।             …

Read More »

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰਿਆਂ ਵਲੋਂ ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਸੈਮੀਨਾਰ

ਅੰਮ੍ਰਿਤਸਰ, 14 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਖਾਲਸਾ ਕਾਲਜ ਆਫ਼ ਨਰਸਿੰਗ ਅਤੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ‘ਵਿਸ਼ਵ ਵਾਤਾਵਰਣ ਦਿਵਸ’ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।ਨਰਸਿੰਗ ਕਾਲਜ ਪਿ੍ਰੰਸੀਪਲ ਡਾ. ਕਮਲਜੀਤ ਕੌਰ ਅਤੇ ਗਰਲਜ਼ ਸਕੂਲ ਪਿ੍ਰੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੀ ਅਗਵਾਈ ਹੇਠ ਕਰਵਾਏ ਕਰਵਾਏ ਇਸ ਸਮਾਰੋਹ ਮੌਕੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸਾਂਭ ਸੰਭਾਲ ਤੋਂ …

Read More »

ਵਿਧਾਇਕਾ ਜੀਵਨਜੋਤ ਕੌਰ ਨੇ ਆਪ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਸੰਗਰੂਰ, 14 ਜੂਨ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੋਨਾਂ ਨੁੰ ਹਰਾਉਣ ਵਾਲੀ ਬੀਬੀ ਜੀਵਨਜੋਤ ਕੌਰ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦਾ ਪ੍ਰਚਾਰ ਪੂਰੀ ਤਰ੍ਹਾਂ ਭਖਾ ਦਿੱਤਾ ਹੈ।ਉਨ੍ਹਾਂ ਅੱਜ ਵਿਧਾਨ ਸਭਾ ਹਲਕਾ ਬਰਨਾਲਾ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿੱਚ ਜਾ ਕੇ ਡੋਰ ਟੂ …

Read More »