Friday, March 29, 2024

Daily Archives: June 15, 2022

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ ਸੱਗੂ) – ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ …

Read More »

ਸਿੱਖ ਮਸਲਿਆਂ ਨੂੰ ਲੈ ਕੇ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ ਦਾ ਵਫਦ

ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਦਾ ਇਕ ਵਫਦ ਕੱਲ੍ਹ ਨੂੰ ਭਾਰਤ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨਾਲ ਮੁਲਾਕਾਤ ਕਰਕੇ ਸਿੱਖ ਮਸਲਿਆਂ ਸਬੰਧੀ ਗੱਲਬਾਤ ਕਰੇਗਾ।ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਰਨ ਬੇਦੀ ਵਲੋਂ ਸਿੱਖਾਂ ਪ੍ਰਤੀ ਕੀਤੀ ਟਿੱਪਣੀ ਦੀ ਕੀਤੀ ਸਖ਼ਤ ਨਿੰਦਾ

ਸ਼੍ਰੋਮਣੀ ਕਮੇਟੀ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ- ਐਡਵੋਕੇਟ ਧਾਮੀ ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ ਸੱਗੂ) – ਸਾਬਕਾ ਆਈਪੀਐਸ ਅਫ਼ਸਰ ਕਿਰਨ ਬੇਦੀ ਵੱਲੋਂ ਸਿੱਖਾਂ ਪ੍ਰਤੀ ਕੀਤੀ ਗਈ ਟਿੱਪਣੀ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਸਖ਼ਤ ਸਬਦਾਂ ਵਿਚ ਨਿੰਦਾ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਕਿਰਨ ਬੇਦੀ ਨੂੰ ਸਿੱਖ ਇਤਿਹਾਸ ਪੜਨਾ ਚਾਹੀਦਾ ਹੈ ਤਾਂ …

Read More »

ਬ੍ਰਿਟਿਸ਼ ਹਾਈ ਕਮਿਸ਼ਨਰ ਅਲੈਗਜ਼ੈਂਡਰ ਏਲਿਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਐਡਵੋਕੇਟ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਬ੍ਰਿਟਿਸ਼ ਹਾਈ ਕਮਿਸ਼ਨਰ ਅਲੈਗਜ਼ੈਂਡਰ ਏਲਿਸ ਤੇ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੇ ਪਰਿਵਾਰ ਸਮੇਤ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਣ ’ਤੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ‘ਸਰਵਿਸ ਟੂ ਦ ਹਿਊਮੈਨਿਟੀ : ਮਿਸ਼ਨ ਆਫ਼ ਸਿਖਇਜ਼ਮ’ ਵਿਸ਼ੇ ’ਤੇ ਲੈਕਚਰ

ਅੰਮ੍ਰਿਤਸਰ, 15 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਲੋਂ ਖ਼ਾਲਸਾ ਗਲੋਬਲ ਰੀਚ ਫਾਊਂਡੇਸ਼ਨ ਦੇ ਸਹਿਯੋਗ ਨਾਲ ‘ਸਰਵਿਸ ਟੂ ਦ ਹਿਊਮੈਨਿਟੀ : ਮਿਸ਼ਨ ਆਫ਼ ਸਿਖਇਜ਼ਮ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ।ਪ੍ਰ੍ਰੋਗਰਾਮ ‘ਚ ਕਵਲਜੀਤ ਸਿੰਘ (ਯੂ.ਐਸ.ਏ) ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ ਅਤੇ ਖ਼ਾਲਸਾ ਗਲੋਬਲ ਰੀਚ ਫਾਊਂਡੇਸ਼ਨ ਦੇ ਕੋਆਰਡੀਨੇਟਰ ਸਰਬਜੀਤ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ।       …

Read More »

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਛੀਨਾ ਨੇੇ ਸਮੂਹ ਸੰਗਤਾਂ ਨੂੰ ਪਵਿੱਤਰ ਦਿਹਾੜੇ ’ਤੇ ਦਿੱਤੀ ਵਧਾਈ ਅੰਮ੍ਰਿਤਸਰ, 15 ਜੂਨ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਸਹਿਤ ਮਨਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਣਧੀਰ ਸਿੰਘ ਦੇ ਕੀਰਤਨੀ ਜੱਥੇ ਦੁਆਰਾ …

Read More »

ਸਿਮਰਨਜੀਤ ਸਿੰਘ ਮਾਨ ਰਿਕਾਰਡ ਤੋੜ ਵੋਟਾਂ ਨਾਲ ਜਿੱਤਣਗੇ ਸੰਗਰੂਰ ਜ਼ਿਮਨੀ ਚੋਣ – ਦਰਸ਼ਨ ਸਿੰਘ ਖਾਲਸਾ

ਸੰਗਰੂਰ, 15 ਜੂਨ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਇੰਟਰਨੈਸ਼ਨਲ ਸਿੱਖ ਆਗੂ ਸਿਮਰਨਜੀਤ ਸਿੰਘ ਮਾਨ ਇਸ ਵਾਰ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਰਿਕਾਰਡਤੋੜ ਵੋਟਾਂ ਨਾਲ ਜਿੱਤਣਗੇ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲ੍ਹਾ ਵਰਕਿੰਗ ਕਮੇਟੀ ਮੈਂਬਰ ਦਰਸ਼ਨ ਸਿੰਘ ਖ਼ਾਲਸਾ ਨੇ ਮੀਡੀਆ ਨੂੰ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ ਹੈ।ਉਨ੍ਹਾਂ ਕਿਹਾ ਕਿ ਸੂਬੇ ਦੇ …

Read More »

ਸੰਯੁਕਤ ਅਧਿਆਪਕ ਫਰੰਟ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪਿਆ ਮੰਗ ਪੱਤਰ

ਸੰਗਰੂਰ, 15 ਜੂਨ (ਜਗਸੀਰ ਲੌਂਗੋਵਾਲ) – ਸੰਯੁਕਤ ਅਧਿਆਪਕ ਫਰੰਟ ਪੰਜਾਬ ਦੇ ਫੈਸਲੇ ਅਨੁਸਾਰ ਸੰਯੁਕਤ ਅਧਿਆਪਕ ਫ਼ਰੰਟ ਸੰਗਰੂਰ ਨੇ ਅੱਜ ਡਿਪਟੀ ਕਮਿਸ਼ਨਰ ਰਾਹੀ ਪੰਜਾਬ ਸਰਕਾਰ ਨੂੰ ਮੰਗ ਪੱਤਰ ਸੌਂਪਿਆ।ਜਿਸ ਵਿੱਚ ਉਨਾਂ ਨੇ ਪੇਂਡੂ ਭੱਤਾ ਬਹਾਲ ਕਰਾਉਣਾ ਏ.ਸੀ.ਪੀ ਸਕੀਮ ਬਹਾਲ ਕਰਵਾਉਣ, ਡੀ.ਏ ਦੀਆਂ ਬਕਾਇਆ ਕਿਸ਼ਤਾਂ ਬਹਾਲ ਕਰਾਉਣ, 180 ਈ.ਟੀ.ਟੀ ਅਧਿਆਪਕਾਂ ਸਮੇਤ ਨਵੀਆਂ ਭਰਤੀਆਂ ‘ਤੇ ਲਾਗੂ ਸੈਂਟਰ ਪੇਅ ਸਕੇਲ ਰੱਦ ਕਰਾਉਣ, ਪੁਰਾਣੀ ਪੈਨਸ਼ਨ …

Read More »

‘ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੈਂਡਿਆਂ ਦੀ ਰੂਹਾਨੀ ਛਾਪ’ `ਤੇ ਦਸਤਾਵੇਜ਼ੀ ਫਿਲਮ ਉਪਰ ਪੇਸ਼ਕਾਰੀ 17 ਮਾਰਚ ਨੂੰ

ਅੰਮ੍ਰਿਤਸਰ, 15 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ `ਤੇ ਬਣੀ 24 ਐਪੀਸੋਡ ਵਾਲੀ ਦਸਤਾਵੇਜ਼ੀ ਲੜੀਵਾਰ ਫਿਲਮ: ਸੈਨਤ, ਗੁਰੂ ਨਾਨਕ ਦੇ ਪੈਂਡਿਆਂ ਦੀ ਰੂਹਾਨੀ ਛਾਪ `ਤੇ ਪੇਸ਼ਕਾਰੀ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਪ੍ਰੋਗਰਾਮ ਸੈਂਟਰ ਫਾਰ ਇੰਟਰਫੇਥ ਸਟੱਡੀਜ਼ ਅਧੀਨ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ 17 ਮਾਰਚ ਨੂੰ ਦੁਪਹਿਰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਿਆਰੀ ਖੋਜ ਲਈ ਯੰਗ ਸਾਇੰਟਿਸਟ ਅਵਾਰਡ ਪ੍ਰਦਾਨ

ਅੰਮ੍ਰਿਤਸਰ, 15 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਐਂਡ ਇਨਵਾਇਰਨਮੈਂਟਲ ਸਾਇੰਸਜ਼ ਵਿਭਾਗ ਵੱਲੋਂ ਪੌਦਾ ਅਤੇ ਵਾਤਾਵਰਣ ਵਿਗਿਆਨ ਵਿੱਚ ਯੰਗ ਸਾਇੰਟਿਸਟ ਐਵਾਰਡ ਪ੍ਰਦਾਨ ਕਰਨ ਲਈ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।ਪੌਦਾ ਵਿਗਿਆਨ ਵਿੱਚ ਯੰਗ ਸਾਇੰਟਿਸਟ ਅਵਾਰਡ ਕੋਰੀਆ ਰੀਪਬਲਿਕ ਦੇ ਪੌਦਾ ਵਿਗਿਆਨ ਦੇ ਖੇਤਰ ਦੇ ਵਿਗਿਆਨੀ, ਡਾ. ਜਸਕਰਨ ਕੌਰ, ਜਿਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਅਤੇ ਵਾਤਾਵਰਣ …

Read More »