Friday, March 29, 2024

Monthly Archives: June 2022

ਸੰਗਰੂਰ ਹਲਕੇ ਤੋਂ ਅੱਜ ਇੱਕ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖਲ – ਰਿਟਰਨਿੰਗ ਅਫ਼ਸਰ

ਸੰਗਰੂਰ, 1 ਜੂਨ (ਜਗਸੀਰ ਲੌਂਗੋਵਾਲ) – ਲੋਕ ਸਭਾ ਦੀ ਜ਼ਿਮਨੀ ਚੋਣ ਦੇ ਤਹਿਤ ਅੱਜ ਲੋਕ ਸਭਾ ਹਲਕਾ ਸੰਗਰੂਰ ’ਚ ਇੱਕ ਉਮੀਦਵਾਰ ਵਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ।ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਅੱਜ ਕਾਗਜ਼ ਦਾਖਲ ਕਰਨ ਦੇ ਤੀਜੇ ਦਿਨ ਅਜੇ ਕੁਮਾਰ ਨੇ ਆਜ਼ਾਦ ਉਮੀਦਵਾਰ ਵਜੋਂ ਕਾਗਜ਼ ਦਾਖਲ ਕੀਤੇ।ਉਹਨਾਂ ਦੱਸਿਆ ਕਿ 6 ਜੂਨ ਤੱਕ ਕਾਗਜ਼ ਦਾਖਲ ਕਰਵਾਉਣ …

Read More »

ਖੇਤੀਬਾੜੀ ਮਹਿਕਮੇਂ ਵਲੋਂ ‘ਤਰ ਵੱਤਰ’ ਤਕਨੀਕ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ

ਸਮਰਾਲਾ, 1 ਜੂਨ (ਇੰਦਰਜੀਤ ਸਿੰਘ ਕੰਗ) – ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਸਮਰਾਲਾ ਵਲੋਂ ਡਾ. ਨਰਿੰਦਰ ਸਿੰਘ ਬੈਨੀਪਾਲ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਰੰਗੀਲ ਸਿੰਘ ਖੇਤੀਬਾੜੀ ਅਫਸਰ ਸਮਰਾਲਾ ਦੀ ਪ੍ਰਧਾਨਗੀ ਹੇਠ ਪਿੰਡ ਬਗਲੀ ਕਲਾਂ ਤੇ ਹਰਬੰਸਪੁਰਾ ਵਿਖੇ ਝੋਨੇ ਦੀ ‘ਤਰ ਵੱਤਰ’ ਤਕਨੀਕ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।ਡਾ. ਹਰਜਿੰਦਰ ਕੌਰ ਖੇਤੀਬਾੜੀ ਵਿਕਾਸ ਅਫਸਰ ਸਮਰਾਲਾ …

Read More »

ਲੰਗਰ ਗੁਰੂ ਰਾਮਦਾਸ ਜੀ ’ਚ ਵਰਤੀ ਜਾਂਦੀ ਗੈਸ ਸੁਰੱਖਿਆ ਨਿਯਮਾਂ ਸਬੰਧੀ ਕੀਤਾ ਜਾਗਰੂਕ

ਐਚ.ਪੀ ਕੰਪਨੀ ਵੱਲੋਂ ਸੁਰੱਖਿਆ ਉਪਰਕਣ ਤੇ ਭਾਰ ਤੋਲਣ ਵਾਲਾ ਕੰਡਾ ਭੇਟ ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਤਿਆਰ ਕਰਨ ਮੌਕੇ ਐਲਪੀਜੀ ਦੀ ਵਰਤੋਂ ਸਮੇਂ ਸੁਰੱਖਿਆ ਨਿਯਮਾਂ ਸਬੰਧੀ ਹਿੰਦੋਸਤਾਨ ਪੈਟਰੋਲੀਅਮ ਕੰਪਨੀ ਦੇ ਅਧਿਕਾਰੀਆਂ ਨੇ ਲੰਗਰ ਵਿਚ ਸੇਵਾ ਨਿਭਾਉਣ ਵਾਲੇ ਸੇਵਾਦਾਰਾਂ ਜਾਗਰੂਕ ਕੀਤਾ ਅਤੇ ਇਸ ਦੇ ਨਾਲ ਹੀ ਸੁਰੱਖਿਆ ਸਬੰਧੀ ਕੁੱਝ ਜ਼ਰੂਰੀ ਉਪਕਰਨ ਅਤੇ ਭਾਰ …

Read More »

ਬਾਬਾ ਜੀਤ ਸਿੰਘ ਜੌਹਲਾਂ ਵਾਲਿਆਂ ਵੱਲੋਂ ਲੰਗਰ ਗੁਰੂ ਰਾਮਦਾਸ ਜੀ ਲਈ ਕਣਕ ਤੇ ਮਾਇਆ ਭੇਟ

ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਅੱਜ ਬਾਬਾ ਜੀਤ ਸਿੰਘ ਨਿਰਮਲ ਕੁਟੀਆਂ ਜੌਹਲਾਂ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 127 ਕੁਇੰਟਲ 90 ਕਿਲੋ ਕਣਕ ਅਤੇ 1 ਲੱਖ 13 ਹਜ਼ਾਰ 331 ਰੁਪਏ ਦੀ ਰਾਸ਼ੀ ਭੇਟ ਕੀਤੀ ਗਈ।ਬਾਬਾ ਜੀਤ ਸਿੰਘ ਜੌਹਲਾਂ ਵਾਲਿਆਂ ਨੇ ਕਿਹਾ ਕਿ ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ …

Read More »

ਜੂਨ 1984 ‘ਚ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤਾਂ ਨੂੰ 2 ਤੋਂ 5 ਜੂਨ ਤੱਕ ਕਰਵਾਏ ਜਾਣਗੇ ਦਰਸ਼ਨ

ਐਡਵੋਕੇਟ ਧਾਮੀ ਵੱਲੋਂ 6 ਜੂਨ ਦਾ ਸ਼ਹੀਦੀ ਸਮਾਗਮ ਕੌਮੀ ਇਕਜੁੱਟਤਾ ਨਾਲ ਮਨਾਉਣ ਦੀ ਅਪੀਲ ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ ਸੱਗੂ) – ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਇਸ ਵਾਰ ਵੀ 2 ਜੂਨ ਤੋਂ 5 ਜੂਨ ਤੱਕ ਸੰਗਤਾਂ ਨੂੰ …

Read More »

ਹਾਈਡ ਮਾਰਕੀਟ ਦਰਗਾਹ ਦਾ ਸਲਾਨਾ ਮੇਲਾ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ, 1 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਹਾਈਡ ਮਾਰਕੀਟ ਸਥਿਤ ਪੁਰਾਤਨ ਸਿੱਧ ਖੁਵਾਜ਼ਾ ਗਰੀਬ ਨਵਾਜ਼ ਦਰਗਾਹ ਵਿਖੇ ਸਲਾਨਾ ਮੇਲਾ ਮੁੱਖ ਸੇਵਾਦਾਰ ਅਮਰਜੀਤ ਸਿੰਘ ਸੋਹਲ ਦੀ ਅਗਵਾਈ ‘ਚ ਬੜੀ ਸ਼ਰਧਾ ਨਾਲ ਮਨਾਇਆ ਗਿਆ।ਸਵੇਰ ਸਮੇਂ ਲੋੜਵੰਦਾਂ ਲਈ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ।ਜਿਸ ਵਿਚ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ਦਾ ਮੁਫਤ ਮੁਆਇਨਾ ਕੀਤਾ ਗਿਆ।ੱਵਿਸ਼ੇਸ਼ ਤੌਰ ‘ਤੇ ਅੰਮ੍ਰਿਤਸਰ ਦੇ ਉਘੇ ਨਿਉਰੋ ਸਰਜਨ ਡਾ. …

Read More »

ਜੂਨੀਅਰ ਪੰਜਾਬ ਸਟੇਟ ਫੈਂਸਿੰਗ ਚੈਂਪੀਅਨਸ਼ਿਪ ‘ਚ ਅੰਮ੍ਰਿਤਸਰ ਜਿਲ੍ਹੇ ਨੇ ਜਿੱਤਿਆ ਚਾਂਦੀ ਦਾ ਤਗਮਾ

ਅੰਮ੍ਰਿਤਸਰ, 1 ਜੂਨ (ਸੁਖਬੀਰ ਸਿੰਘ) – ਬੀਤੇ ਦਿਨ ਗੁਰਦਾਸੁਪਰ ਵਿਖੇ ਪੰਜਾਬ ਫੈਂਸਿੰਗ ਐਸੋਸੀਏਸ਼ਨ ਵਲੋਂ ਕਰਵਾਈ ਗਈ ਜੂਨੀਅਰ ਪੰਜਾਬ ਸਟੇਟ ਫੈਂਸਿੰਗ ਚੈਂਪੀਅਨਸ਼ਿਪ 2022-23 ਵਿਚ ਅੰਮ੍ਰਿਤਸਰ ਜਿਲ੍ਹੇ ਨੇ ਇਪੀ ਈਵੈਂਟ ਵਿਚ ਚਾਂਦੀ ਦਾ ਤਗਮਾ ਜਿੱਤਿਆ ਹੈ।ਕੋਚ ਹਜ਼ੂਰਾ ਸਿੰਘ ਨੇ ਦੱਸਿਆ ਕਿ ਇਪੀ ਟੀਮ ਈਵੈਂਟ ਦੌਰਾਨ ਫਾਈਨਲ ਮੁਕਾਬਲਾ ਅੰਮ੍ਰਿਤਸਰ ਤੇ ਗੁਰਦਾਸਪੁਰ ਜਿਲਿਆਂ ਵਿਚਕਾਰ ਹੋਇਆ।ਜਿਸ ਵਿੱਚ ਅੰਮ੍ਰਿਤਸਰ ਜਿਲ੍ਹਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ, …

Read More »

2 ਜੂਨ ਨੂੰ ਮਨਾਇਆ ਜਾਵੇਗਾ ਧੰਨ ਧੰਨ ਬਾਬਾ ਸੰਤੋਖ ਸਿੰਘ ਜੀ ਦਾ ਸਲਾਨਾ ਸ਼ਹੀਦੀ ਜੋੜ ਮੇਲਾ

ਅੰਮ੍ਰਿਤਸਰ, 1 ਜੂਨ (ਸੁਖਬੀਰ ਸਿੰਘ) – ਧੰਨ ਧੰਨ ਬਾਬਾ ਸੰਤੋਖ ਸਿੰਘ ਜੀ ਦਾ ਸਲਾਨਾ ਸ਼ਹੀਦੀ ਜੋੜ ਮੇਲਾ ਗੁਰਦੁਆਰਾ ਸ਼ਹੀਦ ਬਾਬਾ ਸੰਤੋਖ ਸਿੰਘ ਜੀ ਪਿੰਡ ਵਰਪਾਲ ਵਿਖੇ 2 ਜੂਨ ਨੂੰ ਮਨਾਇਆ ਜਾਵੇਗਾ।ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੌਜ਼ੂਦਾ 15ਵੇਂ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ ਨੇ ਦੱਸਿਆ ਕਿ ਸਲਾਨਾ ਸ਼ਹੀਦੀ ਜੋੜ ਮੇਲਾ ਇਲਾਕ਼ੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ …

Read More »