Thursday, April 18, 2024

Daily Archives: October 22, 2022

ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਸਕੂਲ ਵਿਖੇ ਮਨਾਈ ਦੀਵਾਲੀ

ਅੰਮ੍ਰਿਤਸਰ, 22 ਅਕਤੂਬਰ (ਸੁਖਬੀਰ ਸਿੰਘ) – ਸਥਾਨਕ ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਸਕੂਲ ਵਿਖੇ ਸਕੂਲ ਪ੍ਰਬੰਧਕੀ ਕਮੇਟੀ ਮੈਨੇਜਿੰਗ ਡਾਇਰੈਕਟਰ ਮੈਡਮ ਦਲਜੀਤ ਕੌਰ ਅਤੇ ਬਾਬਾ ਸੰਤੋਖ ਸਿੰਘ ਦੀ ਯੋਗ ਅਗਵਾਈ ‘ਚ ਸਕੂਲ ਸਟਾਫ ਅਤੇ ਵਿਦਿਆਰਥੀਆਂ ਵਲੋਂ ਦੀਵਾਲੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ॥ਪ੍ਰਿੰਸੀਪਲ ਰਵਿੰਦਰ ਕੌਰ ਕੰਬੋਜ਼ ਨੇ ਸਕੂਲ ਵਿੱਚ ਰੰਗੋਲੀ ਬਣਾ ਕੇ ਦੀਪਮਾਲਾ ਕੀਤੀ।ਜਦਕਿ ਵਿਦਿਆਰਥੀਆਂ ਵਲੋ ਆਪਣੀਆਂ ਕਲਾਸਾਂ …

Read More »

ਸ੍ਰੀ ਹੇਮਕੁੰਟ ਰੋਪਵੇਅ ਪ੍ਰਧਾਨ ਮੰਤਰੀ ਮੋਦੀ ਦਾ ਕੌਮ ਨੂੰ ਵੱਡਾ ਤੋਹਫ਼ਾ – ਪ੍ਰੋ. ਖਿਆਲਾ, ਸਿੱਧੂ

ਅੰਮ੍ਰਿਤਸਰ 22 ਅਕਤੂਬਰ (ਸੁਖਬੀਰ ਸਿੰਘ) – ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਅਤੇ ਸੁਪਰੀਮ ਕੌਂਸਲ ਨਵੀਂ ਮੁੰਬਈ ਗੁਰਦੁਆਰਾ ਕਮੇਟੀ ਚੇਅਰਮੈਨ ਭਾਈ ਜਸਪਾਲ ਸਿੰਘ ਸਿੱਧੂ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਲਈ ਰੋਪਵੇਅ ਤਿਆਰ ਕਰਨ ਪ੍ਰਤੀ ਸਿੱਖ ਕੌਮ ਨੂੰ ਇਕ ਹੋਰ ਤੋਹਫ਼ਾ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ ਅਤੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ …

Read More »

ਗਲੋਬਲ ਪੰਜਾਬੀ ਐਸੋਸੀਏਸ਼ਨ ਵਲੋਂ ਹੇਮਕੁੰਟ ਸਾਹਿਬ ਵਿਖੇ ਰੋਪਵੇਅ ਪ੍ਰਾਜੈਕਟ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ

ਅੰਮ੍ਰਿਤਸਰ, 22 ਅਕਤੂਬਰ (ਸੁਖਬੀਰ ਸਿੰਘ) – ਗਲੋਬਲ ਪੰਜਾਬੀ ਐਸੋਸੀਏਸ਼ਨ (ਜੀ.ਪੀ.ਏ) ਨੇ ਗੋਬਿੰਦਘਾਟ ਤੋਂ ਹੇਮਕੁੰਟ ਸਾਹਿਬ ਤੱਕ ਰੋਪਵੇਅ ਪ੍ਰਾਜੈਕਟ ਦਾ ਨੀਂਹ ਰੱਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਐਸੋਸੀਏਸ਼ਨ ਦੇ ਆਜੀਵਨ ਸਰਪ੍ਰਸਤ ਅਤੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਉਨ੍ਹਾਂ ਦੇ ਆਪਣੇ ਹਨ, ਉਨਾਂ ਨੇ ਸਿੱਖ ਭਾਈਚਾਰੇ ਦੀ ਲੰਬੇ ਸਮੇਂ ਤੋਂ …

Read More »

ਪੱਤਰਕਾਰ ਜਸਬੀਰ ਸਿੰਘ ਪੱਟੀ ਨੂੰ ਸਦਮਾ, ਭਰਾ ਦਾ ਦਿਹਾਂਤ

ਅੰਮ੍ਰਿਤਸਰ, 22 ਅਕਤੂਬਰ (ਸੁਖਬੀਰ ਸਿੰਘ) – ਚੰਡੀਗੜ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਦੇ ਪ੍ਰਧਾਨ ਜਸਬੀਰ ਸਿੰਘ ਪੱਟੀ ਨੂੰ ਉਸ ਵੇਲੇ ਭਾਰੀ ਸਦਮਾ ਪੁੱਜਾ ਜਦੋਂ ਉਹਨਾਂ ਦੇ ਛੋਟੇ ਭਰਾ ਸੁਖਬੀਰ ਸਿੰਘ (49) ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ।ਉਹ ਆਪਣੇ ਪਿੱਛੇ ਪਤਨੀ ਅਮਨਜੀਤ ਕੌਰ ਤੇ ਇੱਕ ਬੇਟੀ ਤਨਬੀਰ ਕੌਰ ਛੱਡ ਗਏ। ਜਸਬੀਰ ਸਿੰਘ ਪੱਟੀ ਜੋ ਕਿ ਸੀਨੀਅਰ ਪੱਤਰਕਾਰ ਹਨ ਦੇ ਛੋਟੇ …

Read More »

ਕਿਸਾਨ ਮਜ਼ਦੂਰ ਜਥੇਬੰਦੀ ਨੇ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਅੱਗੇ ਚੱਲ ਰਹੇ ਕਿਸਾਨਾਂ ਦੇ ਪੱਕੇ ਮੋਰਚੇ ਦੀ ਕੀਤੀ ਹਮਾਇਤ

ਅੰਮ੍ਰਿਤਸਰ, 22 ਅਕਤੂਬਰ (ਜਗਦੀਪ ਸਿੰਘ ਸੱਗੂ) – ਕਿਸਾਨ ਮਜ਼ਦੂਰ ਜਥੇਬੰਦੀ ਨੇ ਕਿਸਾਨਾਂ ਵਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਅੱਗੇ ਚੱਲ ਰਹੇ ਪੱਕੇ ਮੋਰਚੇ ਦੀ ਪੂਰੀ ਹਮਾਇਤ ਕਰਦਿਆਂ 2 ਕਿਸਾਨਾਂ ਦੀ ਬਲੀ ਲੈਣ ਵਾਲੀ ਪੰਜਾਬ ਸਰਕਾਰ ਦੀ ਸਖ਼ਤ ਨਿਖੇਧੀ ਕਰਦਿਆਂ ਕਿਸਾਨਾਂ ਮਜ਼ਦੂਰਾਂ ਦੀਆਂ ਮੰਨੀਆਂ ਮੰਗਾਂ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ ਹੈ।ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ …

Read More »

ਰਾਜ ਪੱਧਰੀ ਸ਼ਤਰੰਜ ਮੁਕਾਬਲੇ ‘ਚ ਅਕੇਡੀਆ ਵਰਲਡ ਸਕੂਲ ਦੇ ਕੇਸ਼ਵ ਸ਼ਰਮਾ ਨੇ ਜਿੱਤਿਆ ਸਿਲਵਰ ਮੈਡਲ

ਸੰਗਰੂਰ, 22 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਾਜ ਪੱਧਰੀ ਮੁਕਾਬਲਿਆਂ ‘ਚ ਅਕੇਡੀਆ ਵਰਲਡ ਸਕੂਲ ਦੇ ਵਿਦਿਆਰਥੀ ਕੇਸ਼ਵ ਸ਼ਰਮਾ ਨੇ ਸ਼ਤਰੰਜ 17 ਵਰਗ (ਲੜਕੇ) ਵਿੱਚ ਸਿਲਵਰ ਮੈਡਲ ਜਿੱਤ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਪ੍ਰਿੰਸੀਪਲ ਰਣਜੀਤ ਕੌਰ ਦੀ ਰਹਿਨੁਮਾਈ ਅਤੇ ਕੋਚ ਪੰਕਜ਼ ਕੁਮਾਰ ਦੀ ਕੋਚਿੰਗ ਸਦਕਾ ਦਸਵੀਂ ਜਮਾਤ ਦੇ ਵਿਦਿਆਰਥੀ ਕੇਸ਼ਵ …

Read More »

ਜੀ.ਟੀ ਰੋਡ ਤੋਂ ਨਿੱਜ਼ਰਪੁਰਾ ਸੜਕ ਕੀਤੀ ਜਾਵੇਗੀ 18 ਫੁੱਟ ਚੌੜੀ, ਈ.ਟੀ.ਓ ਨੇ ਕੀਤਾ ਉਦਘਾਟਨ

ਖੇਲੇ ਪਿੰਡ ਦੀ ਫਿਰਨੀ ਪੱਕੀ ਕਰਨ ਤੇ ਨਾਲੇ ਦੀ ਸਫਾਈ ਦੀ ਵੀ ਕਰਵਾਈ ਸ਼ੁਰੂਆਤ ਅੰਮ੍ਰਿਤਸਰ, 22 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਦੀਆਂ ਸੰਪਰਕ ਸੜਕਾਂ ਦੀ ਚੌੜਾਈ ਦੁੱਗਣੀ ਕਰਨ ਜਾ ਰਹੀ ਹੈ, ਜਿਸ ਦੀ ਸ਼ੁਰੂਆਤ ਜੰਡਿਆਲਾ ਗੁਰੂ ਹਲਕੇ ਦੀ ਮਹੱਤਵਪੂਰਨ ਸੜਕ, ਜੋ ਨਿਜ਼ਰਪੁਰਾ ਤੋਂ ਵਡਾਲਾ ਜੌਹਲ ਹੁੰਦੀ ਅੰਮ੍ਰਿਤਸਰ-ਪਠਾਨਕੋਟ ਸੜਕ ‘ਤੇ ਜਾ ਚੜਦੀ ਹੈ, ਤੋਂ ਕਰ ਦਿੱਤੀ …

Read More »

ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ

ਪੰਜਾਬੀਆਂ ਨੂੰ ਦਿੱਤੀ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀ ਦਿੱਤੀ ਵਧਾਈ ਅੰਮ੍ਰਿਤਸਰ, 22 ਅਕਤੂਬਰ (ਸੁਖਬੀਰ ਸਿੰਘ) -ਪਾਵਨ ਨਗਰੀ ਅੰਮ੍ਰਿਤਸਰ ਵਿਖੇ ਹੋਣ ਵਾਲੇ ਵੱਕਾਰੀ ਜੀ-20 ਸੰਮੇਲਨ ਸਬੰਧੀ ਅੰਮ੍ਰਿਤਸਰ ਵਿਖੇ ਮੀਟਿੰਗ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਤਰੀਆਂ ਸਮੇਤ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਅਤੇ ਪੰਜਾਬ ਵਾਸੀਆਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀ ਵਧਾਈ ਦਿੱਤੀ।ਇਸ ਦੌਰਾਨ ਮੁੱਖ ਮੰਤਰੀ ਨੇ ਸ੍ਰੀ …

Read More »

ਪੰਜਾਬ ਨੂੰ ਕੌਮਾਂਤਰੀ ਮੰਚ ‘ਤੇ ਵਪਾਰ ਲਈ ਤਰਜ਼ੀਹੀ ਸਥਾਨ ਵਜੋਂ ਉਭਾਰੇਗਾ ਜੀ-20 ਸੰਮੇਲਨ – ਮੁੱਖ ਮੰਤਰੀ

ਭਗਵੰਤ ਸਿੰਘ ਮਾਨ ਨੇ ਅੰਮ੍ਰਿਤਸਰ ’ਚ ਤਿਆਰੀਆਂ ਦਾ ਲਿਆ ਜਾਇਜ਼ਾ ਅੰਮ੍ਰਿਤਸਰ, 22 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਮਾਰਚ-2023 ‘ਚ ਪਾਵਨ ਨਗਰੀ ਅੰਮ੍ਰਿਤਸਰ ਵਿਖੇ ਹੋਣ ਵਾਲਾ ਵੱਕਾਰੀ ਜੀ-20 ਸੰਮੇਲਨ ਕੌਮਾਂਤਰੀ ਮੰਚ ਉਤੇ ਪੰਜਾਬ ਨੂੰ ਵਪਾਰ ਲਈ ਤਰਜ਼ੀਹੀ ਸਥਾਨ ਵਜੋਂ ਉਭਾਰੇਗਾ ਅਤੇ ਸਾਨੂੰ ਆਪਣੀਆਂ ਪ੍ਰਾਪਤੀਆਂ ਤੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਦੱਸਣ ਦਾ …

Read More »