Thursday, March 28, 2024

Daily Archives: November 19, 2022

ਪੁੱਤਰ ਵਲੋਂ ਪਿਤਾ ਦੀ ਸ਼ਹਾਦਤ ਨੂੰ ਸਲਾਮ, ਕਿਹਾ ਉਹ ਵੀ ਫੌਜੀ ਬਣੇਗਾ

ਅੰਮ੍ਰਿਤਸਰ, 19 ਨਵੰਬਰ (ਸੁਖਬੀਰ ਸਿੰਘ) – ਨਾਇਕ ਮਨਿੰਦਰ ਸਿੰਘ ਦੇ ਸ਼ਹੀਦੀ ਸਮਾਗਮ ਵਿੱਚ ਸ਼ਾਮਲ ਹਰ ਅੱਖ ਉਸ ਸਮੇਂ ਨਮ ਹੋ ਗਈ, ਜਦੋਂ ਸ਼ਹੀਦ ਪਿਤਾ ਮਨਿੰਦਰ ਨੂੰ ਸਲਾਮ ਕਰਦੇ ਹੋਏ ਉਨ੍ਹਾਂ ਦੇ 8 ਸਾਲਾ ਪੁੱਤਰ ਏਕਮਜੋਤ ਨੇ ਕਿਹਾ ਕਿ ਉਸ ਨੂੰ ਆਪਣਾ ਪਿਤਾ ਗੁਆਉਣ ਦਾ ਬਹੁਤ ਦੁੱਖ ਹੈ, ਪਰ ਉਨ੍ਹਾਂ ਦੀ ਸ਼ਹਾਦਤ ’ਤੇ ਵੀ ਮਾਣ ਹੈ ਕਿ ਅੱਜ ਲੋਕ ਉਨ੍ਹਾਂ ਨੂੰ …

Read More »

ਮਨਿੰਦਰ ਸਿੰਘ ਵਰਗੇ ਬਹਾਦਰਾਂ ਦੀ ਕੁਰਬਾਨੀ ਦਾ ਦੇਸ਼ ਹਮੇਸ਼ਾਂ ਰਿਣੀ ਰਹੇਗਾ – ਡਿਪਟੀ ਕਮਿਸ਼ਨਰ

ਸੈਨਾ ਮੈਡਲ ਜੇਤੂ ਦੀ ਸ਼ਹਾਦਤ ਨੂੂੰ ਨਮ ਅੱਖਾਂ ਨਾਲ ਸ਼ਰਧਾਂਜਲੀ ਅੰਮ੍ਰਿਤਸਰ, 19 ਨਵੰਬਰ (ਸੁਖਬੀਰ ਸਿੰਘ) – ਵਿਸ਼ਵ ਦੇ ਸਭ ਤੋਂ ਉਚੇ ਅਤੇ ਦੁਰਘਟਨਾ ਵਾਲੇ ਖੇਤਰ ਹਿਮਖੰਡ ਗਲੇਸ਼ੀਅਰ ਵਿੱਚ ਸ਼ਹਾਦਤ ਦਾ ਜਾਮ ਪੀਣ ਵਾਲੇ ਫੌਜ ਦੀ 3 ਪੰਜਾਬ ਰੈਜੀਮੈਂਟ ਦੇ ਆਰਮੀ ਮੈਡਲ ਜੇਤੂ ਨਾਇਕ ਮਨਿੰਦਰ ਸਿੰਘ ਦਾ ਤੀਜ਼ਾ ਸ਼ਰਧਾਂਜਲੀ ਸਮਾਗਮ ਜਨਰਲ ਕੁੰਵਰ ਰਵਿੰਦਰ ਸਿੰਘ ਵਿੱਕੀ ਦੀ ਪ੍ਰਧਾਨਗੀ ਹੇਠ ਰਾਜਾਸਾਂਸੀ ਵਿਖੇ ਹੋਇਆ।ਇਸ …

Read More »

ਬਲਿਦਾਨੀ ਪਿਤਾ ਤੋਂ ਮਨਿੰਦਰ ਸਿੰਘ ਨੂੰ ਮਿਲਿਆ ਦੇਸ਼ ਲਈ ਕੁਰਬਾਨੀ ਦਾ ਜਜ਼ਬਾ – ਕੁੰਵਰ ਵਿੱਕੀ

ਅੰਮ੍ਰਿਤਸਰ, 19 ਨਵੰਬਰ (ਸੁਖਬੀਰ ਸਿੰਘ) – ਕੌਂਸਲ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਸਿੰਘ ਵਿੱਕੀ ਨੇ ਕਿਹਾ ਕਿ ਸ਼ਹਾਦਤ ਦਾ ਜਜ਼ਬਾ ਪਰਿਵਾਰਕ ਰੀਤੀ-ਰਿਵਾਜਾਂ ਵਿਚੋਂ ਪੈਦਾ ਹੁੰਦਾ ਹੈ, ਨਾਇਕ ਮਨਿੰਦਰ ਨੇ ਇਨ੍ਹਾਂ ਸਤਰਾਂ ਨੂੰ ਸਹੀ ਅਰਥਾਂ ਵਿੱਚ ਸਿੱਧ ਕੀਤਾ, ਕਿਉਂਕਿ ਉਨ੍ਹਾਂ ਦੇ ਪਿਤਾ ਨਾਇਕ ਸੁਖਦੇਵ ਸਿੰਘ ਨੇ ਵੀ ਦੇਸ਼ ਦੀ ਸੁਰੱਖਿਆ ਲਈ 1992 ਵਿੱਚ ਦੁਸ਼ਮਣ ਦਾ ਡਟ ਕੇ ਮੁਕਾਬਲਾ ਕੀਤਾ ਸੀ।ਲੜਦੇ ਹੋਏ …

Read More »

ਸ਼ਹੀਦ ਮਨਿੰਦਰ ਸਿੰਘ ਦੇ ਨਾਂ ’ਤੇ ਬਣਾਈ ਜਾਵੇਗੀ ਯਾਦਗਾਰ – ਸੁਹਿੰਦਰ ਕੌਰ

ਅੰਮ੍ਰਿਤਸਰ, 19 ਨਵੰਬਰ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੀ ਪਤਨੀ ਸੁਹਿੰਦਰ ਕੌਰ ਨੇ ਕਿਹਾ ਕਿ ਨਾਇਕ ਮਨਿੰਦਰ ਸਿੰਘ ਵਰਗੇ ਬਹਾਦਰ ਸੈਨਿਕਾਂ ਦੀ ਬਦੌਲਤ ਅੱਜ ਦੇਸ਼ ਦੀਆਂ ਸਰਹੱਦਾਂ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਮਨਿੰਦਰ ਸਿੰਘ ਦੀ ਕੁਰਬਾਨੀ ਨੂੰ ਸਦਾ ਕਾਇਮ ਰੱਖਣ ਲਈ ਉਨ੍ਹਾਂ ਦੀ ਯਾਦ ਵਿੱਚ ਯਾਦਗਾਰ ਬਣਾਈ ਜਾਵੇਗੀ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਉਨ੍ਹਾਂ ਦੀ ਕੁਰਬਾਨੀ …

Read More »

ਮੁੱਖ ਮੰਤਰੀ ਨੇ ਲੋਕਾਂ ਵਲੋਂ ਸਾਰੇ ਸਾਈਨ ਬੋਰਡ ਪੰਜਾਬੀ ‘ਚ ਲਿਖਣ ਲਈ ਅੰਦੋਲਨ ਸ਼ੁਰੂ ਕਰਨ ਦਾ ਦਿੱਤਾ ਸੱਦਾ

21 ਫਰਵਰੀ ਨੂੰ ਅੰਤਰਰਾਸ਼ਟਰੀ ਭਾਸ਼ਾ ਦਿਵਸ ਤੱਕ ਨਵੇਂ ਸਾਈਨ ਬੋਰਡ ਲਗਾਉਣ ਲਈ ਕਿਹਾ ਅੰਮ੍ਰਿਤਸਰ, 19 ਨਵੰਬਰ (ਸੁਖਬੀਰ ਸਿੰਘ) – ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਫੁਲਿਤ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਸੂਬੇ ਪੂਰੇ ਦੀਆਂ ਸਾਰੀਆਂ ਨਿੱਜੀ ਅਤੇ ਸਰਕਾਰੀ ਇਮਾਰਤਾਂ ’ਤੇ ਪੰਜਾਬੀ ਭਾਸ਼ਾ ਵਿੱਚ ਸਾਈਨ ਬੋਰਡ ਲਗਾਉਣ ਲਈ ਲਹਿਰ …

Read More »

ਐਡਵੋਕੇਟ ਧਾਮੀ ਵਲੋਂ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਲਈ ਨਿਯੁੱਕਤ ਮੈਂਬਰ ਇੰਚਾਰਜ਼ਾਂ ਨਾਲ ਇਕੱਤਰਤਾ

ਅੰਮ੍ਰਿਤਸਰ, 19 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਲਈ ਨਿਯੁੱਕਤ ਕੀਤੇ ਮੈਂਬਰ ਇੰਚਾਰਜ਼ਾਂ ਨਾਲ ਇਕੱਤਰਤਾ ਕਰਕੇ ਭਵਿੱਖ ਵਿਚ ਪ੍ਰਬੰਧ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਚਾਰ-ਵਟਾਂਦਰਾ ਕੀਤਾ।ਇਹ ਮੈਂਬਰ ਇੰਚਾਰਜ਼ ਬੀਤੇ ਦਿਨੀਂ ਜਨਰਲ ਇਜਲਾਸ ਵਿੱਚ ਲਏ ਗਏ ਫੈਸਲੇ ਅਨੁਸਾਰ ਲਗਾਏ ਗਏ ਹਨ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ …

Read More »

ਸ੍ਰੀ ਦਰਬਾਰ ਸਾਹਿਬ ਵਿਖੇ ਪਹਿਰੇਦਾਰੀ ਦੇ ਸੇਵਾ ਨਿਭਾਉਣ ਵਾਲੇ ਮੁਲਾਜ਼ਮਾਂ ਨਾਲ ਭਾਈ ਗਰੇਵਾਲ ਨੇ ਕੀਤੀ ਬੈਠਕ

ਅੰਮ੍ਰਿਤਸਰ, 19 ਨਵੰਬਰ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪਹਿਰੇਦਾਰੀ ਦੀ ਸੇਵਾ ਨਿਭਾਉਣ ਵਾਲੇ ਮੁਲਾਜ਼ਮਾਂ ਨਾਲ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਇਕੱਤਰਤਾ ਕਰਕੇ ਤਨਦੇਹੀ ਨਾਲ ਸੇਵਾ ਨਿਭਾਉਣ ਦੀ ਪ੍ਰੇਰਣਾ ਕੀਤੀ।ਉਨਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ਅੰਦਰ ਸੇਵਾ ਨਿਭਾਉਣ ਸਮੇਂ ਸੁਚੇਤ ਰਹਿਣ ਲਈ ਆਖਿਆ।ਉਨ੍ਹਾਂ ਕਿਹਾ ਕਿ ਮੌਜ਼ੂਦਾ ਸਮੇਂ …

Read More »

ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ. ਸਮਰਾਲਾ ਵਿਖੇ ਮਨਾਇਆ ਗਿਆ69ਵਾਂ ਸਰਵ ਭਾਰਤੀ ਸਹਿਕਾਰੀ ਹਫ਼ਤਾ

ਸਮਰਾਲਾ, 19 ਨਵੰਬਰ (ਇੰਦਰਜੀਤ ਸਿੰਘ ਕੰਗ) – 69ਵੇਂ ਸਰਵ ਭਾਰਤੀ ਸਹਿਕਾਰੀ ਹਫ਼ਤੇ ਦੇ ਸਬੰਧ ਵਿੱਚ ਸ਼ਥਾਨਕ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵਲੋਂ ਸਮਾਗਮ ਕਰਾਇਆ ਗਿਆ।ਇਸ ਵਿੱਚ ਇਲਾਕੇ ਭਰ ਦੇ ਕਿਸਾਨ ਭਰਾਵਾਂ ਵਲੋਂ ਸ਼ਮੂਲੀਅਤ ਕੀਤੀ ਗਈ।ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਪ੍ਰਧਾਨ ਹਰਗੁਰਮੁੱਖ ਸਿੰਘ ਦਿਆਲਪੁਰਾ ਅਤੇ ਮੀਤ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।ਪ੍ਰਧਾਨ ਹਰਗੁਰਮੁੱਖ ਸਿੰਘ ਦਿਆਲਪੁਰਾ ਨੇ ਆਪਣੇ ਸੰਬੋਧਨ …

Read More »

ਮੈਡਮ ਦਾਮਨ ਬਾਜਵਾ ਦੇ ਗ੍ਰਹਿ ਪੁੱਜੇ ਐਸ.ਸੀ ਕਮਿਸ਼ਨ ਦੇ ਕੌਮੀ ਚੇਅਰਮੈਨ ਵਿਜੇੈ ਸਾਂਪਲਾ

ਸੰਗਰੂਰ, 19 ਨਵੰਬਰ (ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਕੇਂਦਰੀ ਐਸ.ਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਦਾ ਸੁਨਾਮ ਊਧਮ ਸਿੰਘ ਵਾਲਾ ਵਿਖੇ ਆਉਣ ‘ਤੇ ਭਾਜਪਾ ਆਗੂਆਂ ਵਲੋਂ ਨਿੱਘਾ ਸੁਆਗਤ ਕੀਤਾ ਗਿਆ।ਵਿਜੇ ਸਾਂਪਲਾ ਨੇ ਸ਼ਹੀਦ ਊਧਮ ਸਿੰਘ ਜੀ ਦੇ ਮੈਮੋਰੀਅਲ ਵਿਖੇ ਪਹੁੰਚ ਕੇ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਨੂੰ ਫੁੱਲ ਭੇਟ ਕੀਤੇ ਗਏ ਅਤੇ ਮੈਮੋਰੀਅਲ ਦਾ …

Read More »

ਅਧਿਆਪਕ ਆਗੂਆਂ ਦੀਆਂ ਦੂਰ-ਦੁਰਾਡੇ ਬਦਲੀਆਂ ਕਰਨ ‘ਤੇ ਜਨਤਕ ਜਥੇਬੰਦੀਆਂ ਨੇ ਵਿੱਢਿਆ ਸੰਘਰਸ਼

ਸੰਗਰੂਰ, 19 ਨਵੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ (ਐਲੀ. ਤੇ ਸੈਕੰ) ਸੰਗਰੂਰ ਵਲੋਂ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ) ਸੰਗਰੂਰ ਦੇ ਜਿਲ੍ਹਾ ਪ੍ਰਧਾਨ ਬਲਬੀਰ ਚੰਦ ਲੌਂਗੋਵਾਲ, ਸੀਨੀਅਰ ਮੀਤ ਪ੍ਰਧਾਨ ਦਾਤਾ ਨਮੋਲ, ਮੀਤ ਪ੍ਰਧਾਨ ਪਰਵਿੰਦਰ ਉਭਾਵਾਲ, ਵਿੱਤ ਸਕੱਤਰ ਯਾਦਵਿੰਦਰ ਪਾਲ ਧੂਰੀ ਅਤੇ ਜਿਲ੍ਹਾ ਆਗੂ ਗੁਰਪ੍ਰੀਤ ਪਿਸ਼ੌਰ ਦੀ ਬਦਲੀ ਡੀ.ਪੀ.ਆਈ ਪੰਜਾਬ ਤੋਂ ਦੂਰ-ਦੁਰਾਡੇ ਸਟੇਸ਼ਨਾਂ `ਤੇ ਕਰਵਾ ਦਿੱਤੀ ਗਈ ਹੈ।ਡੀ.ਈ.ਓ ਦੀ ਉਕਤ ਕਾਰਵਾਈ ਦੇ …

Read More »