Friday, April 19, 2024

Daily Archives: April 17, 2023

ਖ਼ਾਲਸਾ ਕਾਲਜ ਵੈਟਰਨਰੀ ਦਾ ਗਡਵਾਸੂ ਟੀਮ ਵਲੋਂ ਦੌਰਾ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਦਾ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ) ਲੁਧਿਆਣਾ ਦੀ ਇਕ ਟੀਮ ਜਿਸ ਦੀ ਅਗਵਾਈ ਡਾ. ਐਸ.ਕੇ ਸ਼ਰਮਾ ਪ੍ਰੋਫੈਸਰ-ਕਮ-ਮੁਖੀ ਵਿਭਾਗ ਫਾਰਮਾਕੋਲੋਜੀ ਅਤੇ ਟੌਕਸੀਕੋਲੋਜੀ ਦੀ ਅਗਵਾਈ ਹੇਠ ਨਿਤਿਨ ਦੇਵ ਸਿੰਘ, ਪ੍ਰੋਫੈਸਰ, ਪੈਥੋਲੋਜੀ ਅਤੇ ਡਾ. ਅਸ਼ਵਨੀ ਕੁਮਾਰ, ਪ੍ਰੋਫੈਸਰ ਸਰਜਰੀ ਨੇ ਦੌਰਾ ਕੀਤਾ।ਉਨ੍ਹਾਂ ਨੇ ਵੈਟਰਨਰੀ ਕੌਂਸਲ ਆਫ਼ …

Read More »

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਗਮ ਅਰਦਾਸ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ।ਇਸ ਧਾਰਮਿਕ ਪ੍ਰੋਗਰਾਮ ਦੌਰਾਨ ਸਕੂਲ ਸਟਾਫ ਤੇ ਵਿਦਿਆਰਥੀਆਂ ਵਲੋਂ ਸ੍ਰੀ ਜਪੁਜੀ ਸਾਹਿਬ ਜੀ ਦੇ ਜਾਪ ਤੇ ਕੀਰਤਨ ਉਪਰੰਤ ਸ੍ਰੀ ਅਨੰਦ ਸਾਹਿਬ ਜੀ ਦੀਆਂ 6 ਪਉੜੀਆਂ ਦੇ ਪਾਠ ਅਤੇ ਸਰਬਤ …

Read More »

ਖ਼ਾਲਸਾ ਕਾਲਜ ਵਿਖੇ 2 ਰੋਜ਼ਾ ਉਦਮਤਾ ਸਬੰਧੀ ਸਿਖਲਾਈ ਪ੍ਰੋਗਰਾਮ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਪੋਸਟ-ਗ੍ਰੈਜੂਏਟ ਡਿਪਾਰਟਮੈਂਟ ਆਫ਼ ਕਾਮਰਸ ਐਂਡ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਲੋਂ 2 ਰੋਜ਼ਾ ‘ਉਦਮਤਾ’ ਸਬੰਧੀ ਸਿਖਲਾਈ ਪ੍ਰੋਗਰਾਮ ‘ਮੇਕ ਇਨ ਟਰਨ’ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ।ਇਸ ਸਿਖਲਾਈ ਪ੍ਰੋਗਰਾਮ ’ਚ ਮਾਈਂਡ ਮੈਨੇਜਰ ਅਕੈਡਮੀ ਦੇ ਸੰਸਥਾਪਕ ਅਤੇ ਨਿਰਦੇਸ਼ਕ ਮੇਜਰ ਵਿਸ਼ਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਹੁਨਰ ਵਿਕਾਸ ਲਈ ਵਿਦਿਆਰਥੀਆਂ ਨੂੰ ਮਾਰਗ ਦਰਸ਼ਨ ਕਰਨ ਲਈ ਉਨ੍ਹਾਂ …

Read More »

ਐਸ.ਡੀ.ਐਮ ਵਲੋਂ ਆਵਾਜ਼ੀ ਪ੍ਰਦੂਸ਼ਣ ਰੋਕਣ ਲਈ ਧਾਰਮਿਕ ਸੰਸਥਾਵਾਂ ਤੇ ਮੈਰਿਜ਼ ਪੈਲੇਸਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਸੰਗਰੂਰ, 17 ਅਪ੍ਰੈਲ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਉਪ ਮੰਡਲ ਮੈਜਿਸਟਰੇਟ ਨਵਰੀਤ ਕੌਰ ਸੇਖੋਂ ਵਲੋਂ ਸੰਗਰੂਰ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਮੈਰਿਜ ਪੈਲੇਸਾਂ ਦੇ ਮਾਲਕਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਸ਼ੋਰ ਪ੍ਰਦੂਸ਼ਣ ਸਬੰਧੀ ਸਰਕਾਰ ਦੀਆਂ ਹਦਾਇਤਾਂ ਬਾਰੇ ਮੁੜ ਜਾਣੂ ਕਰਵਾਇਆ ਗਿਆ।ਐਸ.ਡੀ.ਐਮ ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਸ਼ੋਰ ਪ੍ਰਦੂਸ਼ਣ ਦੀ …

Read More »

ਸਿਵਲ ਸਰਜਨ ਨੇ ਕੀਤੀ ਆਰ.ਬੀ.ਐਸ.ਕੇ ਟੀਮਾਂ ਨਾਲ ਮੀਟਿੰਗ

ਨਿਰਧਾਰਤ ਟੀਚੇ ਸਮਾਂ ਰਹਿੰਦੇ ਮੁਕੰਮਲ ਕਰਨ ਦੀ ਕੀਤੀ ਹਦਾਇਤ ਸੰਗਰੂਰ, 17 ਅਪ੍ਰੈਲ (ਜਗਸੀਰ ਲੌਂਗੋਵਾਲ) – ਰਾਸ਼ਟਰੀ ਬਾਲ ਸਵੱਸਥ ਕਾਰਿਆਕ੍ਰਮ (ਆਰ.ਬੀ.ਐਸ.ਕੇ) ਟੀਮਾਂ ਦੇ ਕੰਮਾਂ ਦਾ ਮੁਲਾਂਕਣ ਕਰਨ ਲਈ ਸਿਵਲ ਸਰਜਨ ਡਾ. ਪਰਮਿੰਦਰ ਕੌਰ ਵਲੋਂ ਜਿਲ੍ਹੇ ਦੀਆਂ ਸਮੂਹ ਆਰ.ਬੀ.ਐਸ.ਕੇ ਟੀਮਾਂ ਦੀ ਸਮੀਖਿਅਕ ਮੀਟਿੰਗ ਕੀਤੀ ਗਈ।ਟੀਮਾਂ ਵਲੋਂ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਦੌਰਾ ਕਰ ਕੇ 18 ਸਾਲ ਤੱਕ …

Read More »

ਵਿਧਾਇਕਾ ਭਰਾਜ ਨੇ ਪੂਰਾ ਦਿਨ ਫ੍ਰੀ ਰੱਖਿਆ ਟੋਲ ਪਲਾਜਾ

20 ਦਿਨਾਂ ‘ਚ ਪ੍ਰਬੰਧ ਦਰੁਸਤ ਕਰਨ ਦੀਆਂ ਦਿੱਤੀਆਂ ਹਦਾਇਤਾਂ ਸੰਗਰੂਰ, 17 ਅਪ੍ਰੈਲ (ਜਗਸੀਰ ਲੌਂਗੋਵਾਲ) – ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਕਰੀਬ ਦੋ ਹਫ਼ਤੇ ਪਹਿਲਾਂ ਉਨ੍ਹਾਂ ਨੇ ਪਟਿਆਲਾ-ਸੰਗਰੂਰ ਕੌਮੀ ਮਾਰਗ ’ਤੇ ਨਿਯਮਾਂ ਦੀ ਅਣਦੇਖੀ ਦਾ ਸਖ਼ਤ ਨੋਟਿਸ ਲੈਂਦਿਆਂ ਕਾਲਾਝਾੜ ਵਿਖੇ ਸਥਿਤ ਟੋਲ ਪਲਾਜ਼ਾ ਦੇ ਪ੍ਰਬੰਧਕਾਂ ਨੂੰ 10 ਦਿਨਾਂ ਅੰਦਰ ਪ੍ਰਬੰਧ ਦਰੁੱਸਤ ਕਰਨ ਦੀ ਹਦਾਇਤ ਕੀਤੀ ਸੀ।ਪਰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪ੍ਰੈਸ, ਲੋਕ ਤੇ ਜਲ੍ਹਿਆਂਵਾਲਾ ਬਾਗ ਸਾਕਾ ਵਿਸ਼ੇ `ਤੇ ਸੈਮੀਨਾਰ

ਅੰਮ੍ਰਿਤਸਰ 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਜਲ੍ਹਿਆਂਵਾਲਾ ਬਾਗ ਸਾਕੇ ਦੀ 104ਵੀਂ ਬਰਸੀ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਜਲ੍ਹਿਆਂਵਾਲਾ ਬਾਗ ਚੇਅਰ ਵਲੋਂ ਇੱਕ ਰਾਸ਼ਟਰੀ ਸੈਮੀਨਾਰ “ਪ੍ਰੈਸ, ਲੋਕ ਅਤੇ ਜਲ੍ਹਿਆਂਵਾਲਾ ਬਾਗ ਸਾਕਾ” ਕਰਵਾਇਆ ਗਿਆ।ਵਾਈਸ-ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੀ ਅਗਵਾਈ ਵਿਚ ਕਰਵਾਏ ਗਏ ਇਸ ਸੈਮੀਨਾਰ ਦੇ ਉਦੇਸ਼ ਬਾਰੇ ਦੱਸਦਿਆਂ ਚੇਅਰਪਰਸਨ ਪ੍ਰੋ. ਅਮਨਦੀਪ ਬੱਲ ਨੇ ਜਲ੍ਹਿਆਂਵਾਲਾ ਬਾਗ ਚੇਅਰ ਅਤੇ ਇਤਿਹਾਸ ਵਿਭਾਗ …

Read More »

Seminar on Press, People and Jallianwala Bagh massacre at GNDU

Amritsar, April 17 ( Punjab Post Bureau) – At the  104th anniversary of  Jallianwala Bagh massacre, the Jallianwala Bagh Chair  organized a national Seminar “Press, People and the Jallianwala Bagh massacre”. The initiative to organize the Seminar came from Vice-Chancellor Prof. Jaspal  Singh Sandhu.  Chairperson Prof. Amandeep Bal  narrated the activities organised  by the Jallianwala Bagh Chair and Department of History  on thc centennial commemoration of the massacre in 2019 and afterwards. The …

Read More »

ਸਰੂਪ ਰਾਣੀ ਸਰਕਾਰੀ ਕਾਲਜ (ਇ.) ਵਿਖੇ ਡਾ. ਨਿੱਜ਼ਰ ਨੇ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ) – ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ (ਇ.) ਵਿਖੇ ਅੱਜ 51ਵੇਂ ਡਿਗਰੀ ਵੰਡ ਸਮਾਰੋਹ ਦੌਰਾਨ ਮੁੱਖ ਮਹਿਮਾਨ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ 2020-21 ਸੈਸ਼ਨ ਦੇ ਵੱਖ-ਵੱਖ ਕੋਰਸਾਂ ਨਾਲ ਸੰਬੰਧਤ 580 ਦੇ ਕਰੀਬ ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ।ਸਮਾਗਮ ਦੀ ਆਰੰਭਤਾ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ ਨਾਲ ਕੀਤੀ ਗਈ।ਪ੍ਰਿੰਸੀਪਲ ਪ੍ਰੋ. ਡਾ. ਦਲਜੀਤ …

Read More »

ਕੈਬਨਿਟ ਮੰਤਰੀ ਡਾ. ਨਿੱਜ਼ਰ ਨੇ ਬੀਬੀ ਕੌਲਾਂ ਭਲਾਈ ਕੇਂਦਰ ਨੂੰ 10 ਲੱਖ ਦੇਣ ਦਾ ਕੀਤਾ ਐਲਾਨ

ਪਹਿਲੀ ਕਿਸ਼ਤ ਵਜੋਂ 5 ਲੱਖ ਰੁਪਏ ਦਾ ਸੌਂਪਿਆ ਚੈਕ ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਬੀਬੀ ਕੌਲਾਂ ਭਲਾਈ ਕੇਂਦਰ ਵਿਖੇ ਧਾਰਮਿਕ ਇਨਾਮ ਵੰਡ ਸਮਾਗਮ ਦੌਰਾਨ ਤਿਆਰ ਕੀਤੇ ਜਾ ਰਹੇ ਹਸਪਤਾਲ ਵਿੱਚ ਲਗਾਈਆਂ ਜਾ ਰਹੀਆਂ ਐਮ.ਆਰ.ਆਈ ਅਤੇ ਸੀ.ਟੀ ਸਕੈਨ ਦੀਆਂ ਮਸ਼ੀਨਾਂ ਦੀ ਖਰੀਦ ਲਈ ਆਪਣੇ ਅਖਤਿਆਰੀ ਫੰਡ ਵਿਚੋਂ 10 ਲੱਖ ਰੁਪਏ …

Read More »