Thursday, April 25, 2024

Daily Archives: May 23, 2023

ਸ੍ਰੀ ਦਰਬਾਰ ਸਾਹਿਬ ਵਿਖੇ ਵੱਡ ਅਕਾਰੀ ਸਕਰੀਨ ਸਥਾਪਿਤ

ਸ਼ਰਧਾਲੂਆਂ ਨੂੰ ਇਤਿਹਾਸ ਦੇ ਨਾਲ-ਨਾਲ ਮਰਯਾਦਾ ਬਾਰੇ ਜਾਗਰੂਕ ਕਰਨਾ ਮਕਸਦ- ਐਡਵੋਕੇਟ ਧਾਮੀ ਅੰਮ੍ਰਿਤਸਰ, 23 ਮਈ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀ ਸੰਗਤ ਨੂੰ ਇਸ ਪਾਵਨ ਅਸਥਾਨ ਦੇ ਇਤਿਹਾਸ, ਪ੍ਰੰਪਰਾਵਾਂ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣਕਾਰੀ ਦੇਣ ਲਈ ਇਕ ਵੱਡ-ਅਕਾਰੀ ਸਕਰੀਨ ਲਗਾਈ ਗਈ ਹੈ।ਸ੍ਰੀ ਦਰਬਾਰ ਸਾਹਿਬ ਦੇ ਮੁੱਖ ਦੁਆਰ ਦੇ ਨਜ਼ਦੀਕ ਲਗਾਈ ਗਈ ਸਕਰੀਨ ਦੀ ਸੇਵੀ ਓਬਰਾਏ …

Read More »

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ਼ਹੀਦੀ ਦਿਹਾੜੇ ਮੌਕੇ ਸਮਾਗਮ

ਅੰਮ੍ਰਿਤਸਰ, 23 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦਾ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਇਥੇ ਸਥਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਕੁਹਾੜਕਾ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਸਮਾਗਮ ’ਚ ਸ਼੍ਰੋਮਣੀ ਕਮੇਟੀ …

Read More »

ਸ਼ਹੀਦੀ ਦਿਹਾੜੇ ‘ਤੇ ਲੰਗਰ ਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ) – ਸ੍ਰੀ ਗੁਰੁ ਅਰਜਨ ਦੇਵ ਸਾਹਿਬ ਜੀ ਦਾ ਸ਼ਹੀਦੀ ਦਿਹਾੜੇ ‘ਤੇ ਗੁਰਦੁਆਰਾ ਸ਼ਹੀਦ ਗੰਜ਼ ਬਾਬਾ ਦੀਪ ਸਿੰਘ ਜੀ ਵਿਖੇ ਸੇਵਕ ਜਥਾ ਜੋੜਾ ਘਰ ਵਲੋਂ ਸ਼ਰਧਾ ਭਾਵਨਾ ਨਾਲ ਗੁਰੂ ਕੇ ਅਤੁੱਟ ਲੰਗਰ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ।ਇਸ ਮੌਕੇ ਜਥੇਦਾਰ ਮੋਹਨ ਸਿੰਘ, ਗੁਲਜ਼ਾਰ ਸਿੰਘ ਰਿੰਕੂ, ਰਾਹੁਲ ਸਾਰਦ ਤੇ ਸਮੂਹ ਸੇਵਾਦਾਰ ਮੌਜ਼ੂਦ ਸਨ।

Read More »

ਸਾਹਿਤ ਸਭਾ ਸਮਰਾਲਾ ਦੀ ਮਾਸਿਕ ਇਕੱਤਰਤਾ ਹੋਈ

ਗੁਰਪ੍ਰੀਤ ਸਿੰਘ ਖੰਨਾ ਵਲੋਂ ਆਪਣਾ ਨਵਾਂ ਕਹਾਣੀ ਸੰਗ੍ਰਹਿ ‘ਬਲੈਕ ਹੋਲ’ ਸਭਾ ਨੂੰ ਭੇਟ ਸਮਰਾਲਾ, 23 ਮਈ (ਇੰਦਰਜੀਤ ਸਿੰਘ ਕੰਗ) – ਸਾਹਿਤ ਸਭਾ (ਰਜਿ.) ਸਮਰਾਲਾ ਦੀ ਮਾਸਿਕ ਇਕੱਤਰਤਾ ਸਭਾ ਦੇ ਚੇਅਰਮੈਨ ਕਹਾਣੀਕਾਰ ਸੁਖਜੀਤ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਹੋਈ।ਮੀਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਕਹਾਣੀਕਾਰ ਮੁਖਤਿਆਰ ਸਿੰਘ ਦੇ 80ਵੇਂ ਜਨਮ ਦਿਨ ਅਤੇ ਕਹਾਣੀਕਾਰ ਰਵਿੰਦਰ ਰੁਪਾਲ ਦੇ ਘਰ …

Read More »

ਪੈਨਸ਼ਨ ਲਗਵਾਉਣ ਲਈ ਦਿਵਿਆਂਗ ਮਹਿਲਾ ਨੂੰ ਸੇਵਾ ਕੇਂਦਰ ਲੈ ਕੇ ਗਏ ਪੀ.ਏ ਮਨਿੰਦਰਪਾਲ

ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਅਤੇ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਇੰਦਰਬੀਰ ਸਿੰਘ ਨਿੱਜ਼ਰ ਦੇ ਪੀ.ਏ ਮਨਿੰਦਰਪਾਲ ਸਿੰਘ ਅੱਜ ਮੰਗਲਵਾਰ ਨੂੰ ਇਕ ਦਿਵਿਆਂਗ ਇਸਤਰੀ ਦੀ ਪੈਨਸ਼ਨ ਅਪਲਾਈ ਕਰਵਾਉਣ ਲਈ ਉਸ ਨੂੰ ਘਰ ਤੋਂ ਆਪਣੀ ਕਾਰ ਵਿੱਚ ਸੇਵਾ ਕੇਂਦਰ ਤੱਕ ਪਹੁੰਚੇ।ਇਥੇ ਪੈਨਸ਼ਨ ਅਪਲਾਈ ਕਰਨ ਉਪਰੰਤ ਉਨਾਂ ਕਿਹਾ ਕਿ ਆਦਮੀ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ …

Read More »

ਮਿਡ-ਡੇ-ਮੀਲ ਵਰਕਰ ਯੂਨੀਅਨ ਵਲੋਂ ਆਪਣੇ ਹੱਕਾਂ ਲਈ ਸੰਘਰਸ਼ ਦਾ ਐਲਾਨ

ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿਖੇ ਅੱਜ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਦੀ ਅਹਿਮ ਮੀਟਿੰਗ ਸੂਬਾਈ ਜਨਰਲ ਸਕੱਤਰ ਮਮਤਾ ਸ਼ਰਮਾ ਦੀ ਅਗਵਾਈ ‘ਚ ਕੀਤੀ ਗਈ।ਜਿਸ ਨੂੰ ਸੰਬੋਧਨ ਕਰਦਿਆਂ ਮਮਤਾ ਸ਼ਰਮਾ ਨੇ ਕਿਹਾ ਕਿ ਆਮ-ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਵਿੱਚ ਸਰਕਾਰ ਬਣਾਉਣ ਤੋਂ ਪਹਿਲਾਂ ਮਿਡ-ਡੇ-ਮੀਲ ਵਰਕਰਾਂ ਦੀਆਂ ਉਜ਼ਰਤਾਂ 3000/- ਰੁਪੈ ਤੋਂ 6000/- ਰੁਪੈ ਕਰਨ ਦਾ ਵਾਅਦਾ ਕੀਤਾ ਸੀ।ਪਰ ਬੜੇ …

Read More »

ਖਾਲਸਾ ਕਾਲਜ ਫ਼ਾਰਮੇਸੀ ਵਿਖੇ ‘ਨਤੀਜਾ-ਅਧਾਰਿਤ ਸਿੱਖਿਆ’ ’ਤੇ ਗੈਸਟ ਲੈਕਚਰ

ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਵਿਖੇ ‘ਨਤੀਜਾ-ਆਧਾਰਿਤ ਸਿੱਖਿਆ (ਓ.ਬੀ.ਈ)’ ਵਿਸ਼ੇ ’ਤੇ ਗੈਸਟ ਲੈਕਚਰ ਕਰਵਾਇਆ ਗਿਆ।ਕਾਲਜ ਡਾਇਰੈਕਟਰ-ਪ੍ਰਿੰਸੀਪਲ ਡਾ. ਆਰ.ਕੇ ਧਵਨ ਦੀ ਅਗਵਾਈ ਹੇਠ ਨੈਸ਼ਨਲ ਐਸਸਮੈਂਟ ਐਂਡ ਐਕ੍ਰੀਡੇਸ਼ਨ ਕੌਂਸਲ (ਨੈਕ) ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ’ਚ ਮੇਰਠ ਦੇ ਐਮ.ਆਈ.ਟੀ ਕਾਲਜ ਆਫ਼ ਫਾਰਮੇਸੀ ਡਾਇਰੈਕਟਰ ਪ੍ਰੋ: ਨੀਰਜ਼ ਕਾਂਤ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਦੱਸਿਆ ਕਿ …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਯੋਗਾ ਸਬੰਧੀ ਕੈਂਪ

ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਯੋਗਾ ਕੈਂਪ ਲਗਾਇਆ ਗਿਆ।ਕੈਂਪ ਦੌਰਾਨ ਜਿਥੇ ਵਿਦਿਆਰਥਣਾਂ ਨੂੰ ਯੋਗਾ ਦੇ ਗੁਰ ਸਿਖਾਏ ਗਏ, ਉਥੇ ਉਨ੍ਹਾਂ ਨੂੰ ਔਰਤਾਂ ’ਚ ਮਹਾਵਾਰੀ ਦੇ ਦਿਨਾਂ ਦੌਰਾਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਸਿਹਤ ਨੂੰ ਤੰਦਰੁਸਤ ਰੱਖਣ ਲਈ ਪੌਸ਼ਟਿਕ ਅਹਾਰ ਬਾਰੇ ਵੀ ਜਾਣਕਾਰੀ ਦਿੱਤੀ ਗਈ। ਸਕੂਲ ਪ੍ਰਿੰਸੀਪਲ …

Read More »

ਸਟੱਡੀ ਸਰਕਲ ਵਲੋਂ ਨਸ਼ਾ ਵਿਰੋਧੀ ਮੁਕਾਬਲੇ 29 ਮਈ ਨੂੰ

ਸੰਗਰੂਰ, 23 ਮਈ (ਜਗਸੀਰ ਲੌਂਗੋਵਾਲ) – ਵਿਸ਼ਵ ਤੰਬਾਕੂ ਵਿਰੋਧੀ ਦਿਵਸ ਦੇ ਸਬੰਧ ‘ਚ ਸਥਾਨਕ ਲਾਜਪਤ ਰਾਏ ਆਰੀਆ ਕੰਨਿਆ ਵਿਦਿਆਲਾ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ-ਬਰਨਾਲਾ ਜ਼ੋਨ ਵਲੋਂ ਨਸ਼ਾ ਵਿਰੋਧੀ ਮੁਕਾਬਲੇ ਡੀ.ਸੀ.ਬੀ ਬੈਂਕ ਦੇ ਸਹਿਯੋਗ ਨਾਲ 29 ਮਈ ਨੂੰ ਸਵੇਰੇ 9.00 ਵਜੇ ਕਰਵਾਏ ਜਾ ਰਹੇ ਹਨ। ਮੁਕਾਬਲਿਆਂ ਦਾ ਪ੍ਰੋਗਰਾਮ ਰਲੀਜ਼ ਕਰਨ ਸਮੇਂ ਸੁਰਿੰਦਰ ਪਾਲ ਸਿੰਘ ਸਿਦਕੀ ਐਡੀਸ਼ਨਲ ਚੀਫ਼ ਸਕੱਤਰ ਦੇ …

Read More »

ਗੱਤਕਾ ਮੁਕਾਬਲਿਆਂ ‘ਚ ਪੈਰਾਮਾਊਂਟ ਪਬਲਿਕ ਸਕੂਲ ਦੇ ਬੱਚਿਆਂ ਨੇ ਮਾਰੀਆਂ ਮੱਲ੍ਹਾਂ

ਸੰਗਰੂਰ, 23 ਮਈ (ਜਗਸੀਰ ਲੌਂਗੋਵਾਲ) – ਸੰਗਰੂਰ ਗੱਤਕਾ ਐਸੋਸੀਏਸ਼ਨ ਵਲੋਂ ਕਰਵਾਏ ਗਏ ਜਿਲਾ ਪੱਧਰੀ ਗੱਤਕਾ ਮੁਕਾਬਲਿਆਂ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚਿਆਂ ਨੇ ਗੱਤਕਾ ਮੁਕਾਬਲਿਆਂ ਵਿੱਚ ਭਾਗ ਲਿਆ।ਅੰਡਰ 14 (ਲੜਕੇ-ਲੜਕੀਆਂ) ਹਰਕੀਮਤ ਸਿੰਘ, ਤਨਵੀਰ ਸਿੰਘ, ਖੁਸ਼ਪ੍ਰੀਤ ਸਿੰਘ, ਰਵਿੰਦਰ ਸਿੰਘ ਸਤਨਾਮ ਸਿੰਘ, ਅਰਪਨਜੋਤ ਸਿੰਘ, ਗੁਰਵੀਰ ਸਿੰਘ, ਉਧੋਵੀਰ ਸਿੰਘ, ਗੁਰਸੀਰਤ ਕੌਰ, ਹਰਸੀਰਤ ਕੌਰ, ਪਲਕਪ੍ਰੀਤ ਕੌਰ, ਸੁਖਮੀਨ ਕੌਰ, ਜਸ਼ਨਦੀਪ ਕੌਰ, ਅੰਡਰ 14 (ਲੜਕੀਆਂ) …

Read More »