Wednesday, May 28, 2025
Breaking News

Daily Archives: May 24, 2023

ਅਮਿਤ ਤਲਵਾੜ ਆਈ.ਏ.ਐਸ ਨੇ ਅੰਮ੍ਰਿਤਸਰ ਡਿਪਟੀ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਿਆ

ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ ਹੋਏ ਨਤਮਸਤਕ ਅਤੇ ਜਲ੍ਹਿਆਵਾਲਾ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਨਵ-ਨਿਯੁੱਕਤ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕਿਹਾ ਹੈ ਕਿ ਲੋਕਾਂ ਤੱਕ ਸਰਕਾਰ ਪੁੱਜੇਗੀ ਨਾਂ ਕਿ ਆਮ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਲਗਾਉਣੇ ਪੈਣਗੇ।ਅੱਜ ਡਿਪਟੀ ਕਮਿਸ਼ਨਰ ਦਾ ਅਹੁੱਦਾ ਸੰਭਾਲਣ ਮਗਰੋਂ ਤਲਵਾੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨਾਂ …

Read More »

ਲੂ ਤੋਂ ਬਚਣ ਲਈ ਦੁਪਹਿਰ ਵੇਲੇ ਘਰ ਤੋਂ ਬਾਹਰ ਘੱਟ ਨਿਕਲਿਆ ਜਾਵੇ -ਸਿਵਲ ਸਰਜਨ

ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਲਗਾਤਾਰ ਵਧ ਰਹੇ ਤਾਪਮਾਨ ਅਤੇ ਗਰਮ ਖ਼ੁਸ਼ਕ ਹਵਾਵਾਂ ਕਾਰਨ ਪੂਰੇ ਉਤਰੀ ਭਾਰਤ ਵਿੱਚ ਲੂ ਚੱਲ ਰਹੀ ਹੈ, ਜੋ ਕਿ ਅਗਲੇ ਕੁੱਝ ਦਿਨਾਂ ਤੱਕ ਬਣੀ ਰਹਿ ਸਕਦੀ ਹੈ।ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਗਰਮ ਲੂ ਤੋਂ ਆਪਣੇ ਆਪ ਨੂੰ ਬਚਾਉਣ ਲਈ ਤਰਲ ਪਦਾਰਥਾਂ ਜਿਵੇਂ ਲੱਸੀ, ਪਾਣੀ, ਨਿੰਬੂ ਆਦਿ ਦਾ ਵੱਧ ਤੋਂ ਵੱਧ ਸੇਵਨ …

Read More »

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਦਾ ਲਾਭ ਲੈਣ ਲਈ ਪੋਰਟਲ ’ਤੇ ਜ਼ਮੀਨ ਦੀ ਜਾਣਕਾਰੀ ਦਰਜ਼ ਕਰਵਾਉਣੀ ਜ਼ਰੂਰੀ

ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਲਾਭਪਾਤਰੀ ਦਾ ਪੀ.ਐਮ ਕਿਸਾਨ ਪੋਰਟਲ ’ਤੇ ਲੈਂਡਸੀਡਿੰਗ (ਜ਼ਮੀਨ ਦੀ ਜਾਣਕਾਰੀ) ਦਰਣ ਕਰਵਾਉਣਾ ਜ਼ਰੂਰੀ ਹੈ।ਮੁੱਖ ਖੇਤੀਬਾੜੀ ਅਫਸਰ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਜਿਹੜੇ ਕਿਸਾਨਾਂ ਵਲੋਂ ਅਜੇ ਤੱਕ ਜਾਣਕਾਰੀ ਦਰਜ਼ ਨਹੀਂ ਕਰਵਾਈ ਗਈ, ਉਹ ਆਪਣੇ ਨੇੜੇ ਦੇ ਖੇਤੀਬਾੜੀ ਦਫ਼ਤਰ ਵਿਖੇ ਆਪਣੀ ਜ਼ਮੀਨ ਦੀ ਮਲਕੀਅਤ ਸਬੰਧੀ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਜਲਦ ਮੰਗੇ ਜਾਣਗੇ ਖੁੱਲ੍ਹੇ ਟੈਂਡਰ- ਐਡਵੋਕੇਟ ਧਾਮੀ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਜਲਦ ਹੀ ਖੁੱਲ੍ਹੇ ਟੈਂਡਰ ਮੰਗੇ ਜਾਣਗੇ।ਉਨ੍ਹਾਂ ਦੱਸਿਆ ਕਿ ਇਸ ਕਾਰਜ਼ ਲਈ ਪੰਜ ਮੈਂਬਰੀ ਕਮੇਟੀ ਗਠਤ ਕੀਤੀ ਗਈ ਹੈ, ਜੋ ਨਿਯਮ ਅਤੇ ਸ਼ਰਤਾਂ ਤੈਅ ਕਰੇਗੀ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਬਾਣੀ ਪ੍ਰਸਾਰਣ ਸਬੰਧੀ ਕੁੱਝ ਲੋਕ ਵੱਲੋਂ …

Read More »

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ’ਚ ਸਮਾਗਮ

ਅੰਮ੍ਰਿਤਸਰ, 23 ਮਈ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ 1964 ਨੂੰ ਵਾਪਰੇ ਸਾਕੇ ’ਚ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਪਾਉਂਟਾ ਸਾਹਿਬ ਦੇ ਸਾਕੇ ਦੌਰਾਨ ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨ ਦਲ ਦੇ 11 ਸਿੰਘ ਸ਼ਹੀਦ …

Read More »

ਵਾਰ ਹੀਰੋਜ਼ ਸਟੇਡੀਅਮ ਵਿਖੇ ਚੋਣ ਟਰਾਇਲਾਂ ਦੇ ਪਹਿਲੇ ਦਿਨ ਉਤਸ਼ਾਹ ਨਾਲ ਪਹੁੰਚੇ ਖਿਡਾਰੀ

ਸੰਗਰੂਰ, 24 ਮਈ (ਜਗਸੀਰ ਲੌਂਗੋਵਾਲ) – ਖੇਡ ਵਿੰਗ ਸਕੂਲਾਂ ’ਚ ਦਾਖਲੇ ਲਈ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਖਿਡਾਰੀਆਂ ਦੇ ਟਰਾਇਲ ਆਰੰਭ ਹੋ ਗਏ ਹਨ।ਖੇਡ ਵਿਭਾਗ ਪੰਜਾਬ ਵਲੋਂ ਦੋ ਦਿਨਾਂ ਟਰਾਇਲਾਂ ਦੌਰਾਨ ਹੋਣਹਾਰ ਖਿਡਾਰੀਆਂ ਤੇ ਖਿਡਾਰਨਾਂ ਦੀ ਚੋਣ ਕਰਨ ਦੀਆਂ ਦਿੱਤੀਆਂ ਹਦਾਇਤਾਂ ਦੇ ਮੱਦੇਨਜ਼ਰ ਅੱਜ ਪਹਿਲੇ ਦਿਨ ਜ਼ਿਲ੍ਹਾ ਖੇਡ ਅਫ਼ਸਰ ਰਣਬੀਰ ਸਿੰਘ ਭੰਗੂ ਨੇ ਆਪਣੀ ਨਿਗਰਾਨੀ ਹੇਠ ਟਰਾਇਲ ਕਰਵਾਏ।ਜ਼ਿਲ੍ਹਾ ਖੇਡ ਅਫ਼ਸਰ …

Read More »

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੋੜਵੰਦ ਔਰਤਾਂ ਸੌਂਪੇ ਨੂੰ ਵਿੱਤੀ ਸਹਾਇਤਾ ਦੇ ਚੈਕ

ਸੰਗਰੂਰ, 24 ਮਈ (ਜਗਸੀਰ ਲੌਂਗੋਵਾਲ)- ਵਿੱਤੀ ਵਸੀਲਿਆਂ ਦੀ ਕਮੀ ਨਾਲ ਜੂਝ ਰਹੇ ਪਰਿਵਾਰਾਂ ਦੀ ਮਦਦ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਆਪਣਾ ਹੱਥ ਅੱਗੇ ਵਧਾਇਆ ਗਿਆ ਹੈ।ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਦੀਆਂ ਗਰੀਬ ਤੇ ਲੋੜਵੰਦ ਔਰਤਾਂ ਨੂੰ ਵਿੱਤੀ ਸਹਾਇਤਾ ਵਜੋਂ ਚੈਕ ਪ੍ਰਦਾਨ ਕੀਤੇ। ਅਮਨ ਅਰੋੜਾ ਨੇ ਕਿਹਾ ਕਿ ਸਮੇਂ ਸਮੇਂ ’ਤੇ ਲੋੜਵੰਦ ਪਰਿਵਾਰਾਂ ਨੂੰ …

Read More »

ਅੰਮ੍ਰਿਤਸਰ ਵਿੱਚ ਕੀਤੇ ਵੱਡੇ ਸੁਧਾਰਾਂ ਲਈ ਜਾਣੇ ਜਾਂਦੇ ਰਹਿਣਗੇ- ਡੀ.ਸੀ ਹਰਪ੍ਰੀਤ ਸਿੰਘ ਸੂਦਨ

ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਗੁਰੂ ਨਗਰੀ ਤੋਂ ਰਿਲੀਵ ਹੋਏ ਸਾਬਕਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੂੰ ਕਰੀਬ ਇਕ ਸਾਲ ਅਤੇ ਕੁੱਝ ਦਿਨ ਸੇਵਾ ਕਰਨ ਦਾ ਮੌਕਾ ਮਿਲਿਆ ਅਤੇ ਉਨਾਂ ਨੇ ਇਸ ਸਮੇਂ ਦਾ ਸਦਉਪਯੋਗ ਕਰਦੇ ਹੋਏ ਅੰਮ੍ਰਿਤਸਰ ਦੇ ਪ੍ਰਬੰਧਕੀ ਢਾਂਚੇ ਵਿਚ ਵੱਡੇ ਸੁਧਾਰ ਕੀਤੇ।ਅੰਮ੍ਰਿਤਸਰ ਜੋ ਕਿ ਟਰੈਫਿਕ ਦੀ ਸਮੱਸਿਆ ਨਾਲ ਜੂਝ ਰਿਹਾ ਸੀ ਅਤੇ ਥਾਂ-ਥਾਂ ਟਰੈਫਿਕ ਜਾਮ ਲੱਗ …

Read More »

ਪ੍ਰੋ. ਨਿਰਮਲ ਸਿੰਘ ਰੰਧਾਵਾ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਸ਼ਤਾਬਦੀ ਸਮਾਗਮਾਂ ਅਤੇ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਸਬੰਧੀ ਪ੍ਰਕਾਸ਼ਿਤ ਹੋਣੇ ਯਾਦਗਾਰੀ “ਅਭਿਨੰਦਨ ਗ੍ਰੰਥ” ਵਿੱਚ ਵਿਸ਼ੇਸ਼ ਸਹਿਯੋਗ ਦੇਣ ਵਾਲੇ ਬਾਬਾ ਬੁੱਢਾ ਜੀ ਵੰਸ਼ਜ਼ ਪ੍ਰੋ. ਨਿਰਮਲ ਸਿੰਘ ਰੰਧਾਵਾ ਬਾਬਾ ਸਹਾਰੀ ਗੁਰੂ ਕਾ ਹਾਲੀ ਸੰਪਰਦਾ ਦੇ ਮੁਖੀ ਨੂੰ ਸਨਮਾਨਿਤ ਕੀਤਾ ਗਿਆ। ਦਿਲਜੀਤ ਸਿੰਘ ਬੇਦੀ ਨੇ ਪ੍ਰੋ. ਰੰਧਾਵਾ …

Read More »