ਅੰਮ੍ਰਿਤਸਰ, 3 ਜੁਲਾਈ ( ਪੰਜਾਬ ਪੋਸਟ- ਮਨਜੀਤ ਸਿੰਘ) – ਬੇਸਹਾਰਾ ਗਊਧਨ ਦੀ ਸਾਂਭ-ਸੰਭਾਲ ਅਤੇ ਸੁਰੱਖਿਆ ਲਈ ਸੂਬਾ ਸਰਕਾਰ ਦੇ ਅਹਿਮ ਉੱਦਮ ਸਦਕਾ ਹਰੇਕ ਜ਼ਿਲ੍ਹੇ ਵਿਚ ਗਊਸ਼ਾਲਾਵਾਂ ਦਾ
ਨਿਰਮਾਣ ਕਰਵਾਇਆ ਗਿਆ ਹੈ, ਜਿਸ ਵਿਚੋਂ ਕੁੱਝ ਸ਼ੁਰੂ ਹੋ ਚੁੱਕੀਆਂ ਹਨ ਅਤੇ ਕੁੱਝ ਆਉਂਦੇ ਦਿਨਾਂ ਤੱਕ ਖੋਲ੍ਹ ਦਿੱਤੀਆਂ ਜਾਣਗੀਆਂ। ਅੰਮ੍ਰਿਤਸਰ ਵਿਚ ਵੀ ਗਊਸ਼ਾਲਾ ਤਿਆਰੀ ਵਿਚ ਹੈ ਅਤੇ ਛੇਤੀ ਹੀ ਉਥੇ ਗਾਵਾਂ ਦੀ ਸਾਂਭ-ਸੰਭਾਲ ਸ਼ੁਰੂ ਕਰ ਦਿੱਤੀ ਜਾਵੇਗੀ।ਜਿਸ ਨਾਲ ਸੜਕਾਂ ’ਤੇ ਗਾਵਾਂ ਵਿਖਾਈ ਨਹੀਂ ਦੇਣਗੀਆਂ। ਇਹ ਪ੍ਰਗਟਾਵਾ ਗਊ ਸੇਵਾ ਕਮਿਸ਼ਨ ਪੰਜਾਬ ਦੇ ਚੇਅਰਮੈਨ ਸ੍ਰੀ ਕੀਮਤੀ ਭਗਤ ਨੇ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਦੀਆਂ ਸਮੂਹ ਗਊਸ਼ਾਲਾਵਾਂ ਤੇ ਸਵੈ-ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ।
ਕੀਮਤੀ ਭਗਤ ਨੇ ਦੱਸਿਆ ਕਿ ਗਊਸ਼ਾਲਾਵਾਂ ਦੇ ਬਣਨ ਨਾਲ ਆਵਾਰਾ ਪਸ਼ੂਆਂ ਨਾਲ ਹੋਣ ਵਾਲੀਆਂ ਸੜਕੀ ਦੁਰਘਟਨਾਵਾਂ ਨੂੰ ਭਾਰੀ ਠੱਲ੍ਹ ਪਵੇਗੀ। ਉਨ੍ਹਾਂ ਦੱਸਿਆ ਕਿ ਇਸ ਵੇਲੇ ਇਕ ਲੱਖ ਤੋਂ ਵੱਧ ਗਊਆਂ ਸੜਕਾਂ ’ਤੇ ਹਨ, ਜਿਨ੍ਹਾਂ ਕਾਰਨ ਸੈਂਕੜੇ ਕੀਮਤੀ ਜਾਨਾਂ ਗਈਆਂ ਹਨ ਅਤੇ ਫਸਲਾਂ ਦਾ ਵੀ ਭਾਰੀ ਨੁਕਸਾਨ ਹੋਇਆ ਹੈ।
ਸ੍ਰੀ ਭਗਤ ਨੇ ਅੱਗੇ ਦੱਸਿਆਂ ਕਿ ਇਸ ਸਮੇਂ ਪੰਜਾਬ ਵਿਚ ਕਰੀਬ 472 ਗਊਸ਼ਾਲਾਵਾਂ ਚੱਲ ਰਹੀਆਂ ਹਨ, ਜਿਨ੍ਹਾਂ ਵਿਚੋਂ 400 ਦੇ ਕਰੀਬ ਗਊਸ਼ਾਲਾਵਾਂ ਰਜਿਸਟਰਡ ਹੋ ਚੁੱਕੀਆਂ ਹਨ ਅਤੇ ਬਾਕੀਆਂ ਨੂੰ ਜਲਦ ਹੀ ਰਜਿਸਟਰਡ ਕੀਤਾ ਜਾ ਰਿਹਾ ਹੈ।ਉਨ੍ਹਾਂ ਸਮੂਹ ਗਊਸ਼ਾਲਾਵਾਂ ਵਿਚ ਸੇਵਾ ਕਰਨ ਵਾਲੇ ਗਊ ਭਗਤਾਂ ਨੂੰ ਪੰਜਾਬ ਗਊ ਸੇਵਾ ਕਮਿਸ਼ਨ ਨਾਲ ਆਪਣੀ ਗਊਸ਼ਾਲਾ ਨੂੰ ਰਜਿਸਟਰਡ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਸਰਕਾਰ ਵੱਲੋਂ ਮਿਲਣ ਵਾਲੀਆਂ ਸਮੂਹ ਸਹੂਲਤਾਂ ਹਰੇਕ ਗਊਸ਼ਾਲਾ ਨੂੰ ਮਿਲ ਸਕਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰ ਸਿੰਘ, ਐਸ ਡੀ ਐਮ ਰਾਜੇਸ਼ ਸ਼ਰਮਾ, ਐਸ.ਡੀ.ਐਮ ਰਜਤ ਉਬਰਾਏ, ਐਸ.ਡੀ.ਐਮ ਨਤੀਸ਼ ਸਿੰਗਲਾ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਪਵਨ ਮਲਹੋਤਰਾ ਸਮੇਤ ਹੋਰ ਅਧਿਕਾਰੀ ਅਤੇ ਗਉਸ਼ਲਾਵਾਂ ਦੇ ਪ੍ਰਬੰਧਕ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media