Tuesday, November 24, 2026

ਨੌਜਵਾਨਾਂ ਨੂੰ ਵੋਟਰ ਬਣਾਉਣ ਲਈ ਘਰ-ਘਰ ਦਸਤਕ ਦੇਵੇਗਾ ਚੋਣ ਅਮਲਾ- ਜ਼ਿਲ੍ਹਾ ਚੋਣ ਅਧਿਕਾਰੀ

ਅੰਮ੍ਰਿਤਸਰ, 3 ਜੁਲਾਈ (    ਪੰਜਾਬ ਪੋਸਟ- ਮਨਜੀਤ ਸਿੰਘ) – ਜਿਲ੍ਹੇ ਦੀਆਂ ਵੋਟਰ ਸੂਚੀ ਵਿਚ ਜ਼ਰੂਰੀ ਸੋਧ, ਜਿਸ ਵਿਚ ਨਵਯੁਵਕਾਂ ਨੂੰ ਵੋਟਰ ਵਜੋਂ ਦਰਜ ਕਰਨ, ਵੋਟਰ ਸੂਚੀ ਵਿਚੋਂ ਨਾਮ ਕੱਟਣ, ਸੋਧ election-commission-of-india-logoਕਰਨ ਅਤੇ ਇੰਦਰਾਜਾਂ ਦੀ ਅਦਲਾ-ਬਦਲੀ ਸ਼ਾਮਿਲ ਹੈ, ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ’ਤੇ ਮੁੁਹਿੰਮ ਸ਼ੁਰੂ ਕੀਤੀ ਗਈ ਹੈ।ਜਿਲ੍ਹਾ ਚੋਣ ਅਧਿਕਾਰੀ ਕਮਲਦੀਪ ਸਿੰਘ ਸੰਘਾ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਮੁਹਿੰਮ ਵਿਚ ਵੋਟਰ ਸੂਚੀ ਦਾ ਹਿੱਸਾ ਬਣਨ ਤੋਂ ਰਹਿ ਗਏ 18 ਤੋਂ 21 ਸਾਲ ਦੇ ਨੌਜਵਾਨਾਂ ਨੂੰ ਵੋਟਰ ਸੂਚੀ ਵਿਚ ਸ਼ਾਮਿਲ ਕਰਨ ਲਈ ਚੋਣ ਅਮਲਾ ਘਰ-ਘਰ ਪਹੁੰਚ ਕਰੇਗਾ।ਉਨਾਂ ਦੱਸਿਆ ਕਿ ਇਹ ਮੁਹਿੰਮ 1 ਜੁਲਾਈ ਤੋਂ ਸ਼ੁਰੂ ਕੀਤੀ ਹੈ, ਜੋ ਕਿ 31 ਜੁਲਾਈ ਤੱਕ ਚਲਾਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਨਵੀਆਂ ਵੋਟਾਂ ਵਾਸਤੇ 9 ਜੁਲਾਈ ਅਤੇ 23 ਜੁਲਾਈ ਨੂੰ ਬੀ. ਐਲ. ਓਜ਼ ਵੱਲੋਂ ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਵੀ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਨਵੇਂ ਵੋਟਰ ਵਜੋਂ ਆਪਣਾ ਨਾਂਅ ਦਰਜ ਕਰਵਾਉਣ ਲਈ ਉਮਰ ਦਾ ਪ੍ਰਮਾਣ ਅਤੇ ਰਿਹਾਇਸ਼ੀ ਪਤੇ ਦਾ ਪ੍ਰਮਾਣ ਦੀ ਲੋੜ ਹੈ।ਉਨ੍ਹਾਂ ਦੱਸਿਆ ਕਿ ਕਿ ਵੋਟਾਂ ਬਣਾਉਣ ਲਈ ਫਾਰਮ ਚੋਣ ਕਮਿਸ਼ਨ ਵੱਲੋਂ ਜਾਰੀ ਨੈਸ਼ਨਲ ਵੋਟਰ ਸਰਵਿਸਜ਼ ਪੋਰਟਲ (ਾਾਾ.ਨਵਸਪ.ਨਿ) ’ਤੇ ਆਨਲਾਈਨ ਵੀ ਭਰੇ ਜਾ ਸਕਦੇ ਹਨ।
ਜਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਵੋਟਰ ਵਜੋਂ ਨਾਂਅ ਦਰਜ ਕਰਵਾਉਣ ਲਈ ਮੁੱਖ ਚੋਣ ਅਧਿਕਾਰੀ ਦੇ ਟੋਲ ਫ੍ਰੀ ਨੰਬਰ 0172-1950 ਅਤੇ ਜਿਲ੍ਹੇ ਦੀ ਹੈਲਪ ਲਾਈਨ ਨੰਬਰ 0183-2227118 ’ਤੇ ਵੀ ਸੰਪਰਕ ਕਾਇਮ ਕੀਤਾ ਜਾ ਸਕਦਾ ਹੈ। ਉਨਾਂ ਦੱਸਿਆ ਕਿ ਅਜਨਾਲਾ ਹਲਕੇ ਦੇ ਵੋਟਰ ਐਸ.ਡੀ.ਐਮ ਅਜਨਾਲਾ, ਰਾਜਾਸਾਂਸੀ ਦੇ ਵੋਟਰ ਜਿਲ੍ਹਾ ਮਾਲ ਅਫਸਰ ਅੰਮ੍ਰਿਤਸਰ, ਮਜੀਠਾ ਦੇ ਵੋਟਰ ਐਸ.ਡੀਐਮ ਮਜੀਠਾ, ਜੰਡਿਆਲਾ ਦੇ ਵੋਟਰ ਜਿਲ੍ਹਾ ਟਰਾਂਸਪੋਰਟ ਅਧਿਕਾਰੀ, ਅੰਮ੍ਰਿਤਸਰ ਉਤਰੀ ਦੇ ਵੋਟਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਅੰਮ੍ਰਿਤਸਰ ਪੱਛਮੀ ਦੇ ਵੋਟਰ ਐਸ ਡੀ ਐਮ ਅੰਮ੍ਰਿਤਸਰ 1, ਅੰਮ੍ਰਿਤਸਰ ਕੇਂਦਰੀ ਦੇ ਵੋਟਰ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ, ਅੰਮ੍ਰਿਤਸਰ ਪੂਰਬੀ ਦੇ ਵੋਟਰ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਅੰਮ੍ਰਿਤਸਰ, ਅੰਮ੍ਰਿਤਸਰ ਦੱਖਣੀ ਦੇ ਵੋਟਰ ਸੰਯੁਕਤ ਕਮਿਸ਼ਨਰ ਨਗਰ ਨਿਗਮ, ਅਟਾਰੀ ਦੇ ਵੋਟਰ ਐਸ.ਡੀ.ਐਮ ਅੰਮ੍ਰਿਤਸਰ 2 ਅਤੇ ਬਾਬਾ ਬਕਾਲਾ ਦੇ ਵੋਟਰ ਐਸ.ਡੀ.ਐਮ ਬਾਬਾ ਬਕਾਲਾ ਨਾਲ ਵੀ ਵੋਟਰ ਸੂਚੀਆਂ ਵਿਚ ਸੁਧਾਈ ਲਈ ਸੰਪਰਕ ਕਰ ਸਕਦੇ ਹਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply