ਬਠਿੰਡਾ, 4 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਵਲ ਸਰਜਨ ਬਠਿੰਡਾ ਡਾ. ਰਘੁਬੀਰ ਸਿੰਘ ਰੰਧਾਵਾ ਦੀ ਯੋਗ ਰਹਿਣੁਮਾਈ
ਹੇਠ ਸਲੱਮ ਬਸਤੀਆਂ, ਝੁੱਗੀਆਂ, ਭੱਠਿਆਂ ਫੈਕਟਰੀਆਂ ਅਤੇ ਨਿਰਮਾਣ ਅਧੀਨ ਇਮਾਰਤਾਂ ਆਦਿ ਵਿਖੇ ਜੀਰੋ ਤੋਂ ਪੰਜ ਸਾਲ ਤੱਕ ਬੱਚਿਆਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜਿਲਾ ਬਠਿੰਡਾ ਵਿੱਚ ਪ੍ਰਵਾਸੀ ਆਬਾਦੀ ਦੇ ਲਗਭਗ 19420 ਬੱਚਿਆਂ ਨੂੰ ਪੋਲੀਉ ਵੈਕਸੀਨ ਦੀਆਂ ਬੂੰਦਾਂ ਪਲਾਈਆਂ ਜਾਣੀਆਂ ਹਨ। ਇਸ ਗੇੜ ਦੇ ਪਹਿਲੇ ਦਿਨ ਜਿਲਾ ਬਠਿੰਡਾ ਵਿਖੇ ਕੁੱਲ 7797 ਬੱਚਿਆਂ ਨੂੰ ਪੋਲੀਓ ਵੈਕਸੀਨ ਦੀਆਂ ਬੂੰਦਾਂ ਪਿਲਾਈਆਂ ਗਈਆਂ।ਜਿਲਾ ਟੀਕਾਕਰਨ ਅਫਸਰ ਡਾ. ਕੁੰਦਨ ਪਾਲ ਕੁਮਾਰ ਨੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਰਾਊਂਡ ਦੌਰਾਨ 02,03 ਅਤੇ 04 ਜੁਲਾਈ 2017 ਨੂੰ ਲਗਭਗ 19420 ਬੱਚਿਆਂ ਨੂੰ ਪੋਲੀਉ ਵੈਕਸੀਨ ਬੂੰਦਾਂ ਪਿਲਾਉਣ ਲਈ ਜਿਲੇ ਭਰ ਵਿੱਚ 100 ਹਾਊਸ ਟੂ ਹਾਊਸ, 42 ਮੋਬਾਈਲ ਅਤੇ ਟਰਾਂਜਿਟ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਹਨਾਂ ਨੂੰ ਸਖਤ ਹਦਾਇਤਾਂ ਦਿਤੀਆਂ ਗਈਆਂ ਹਨ ਕਿ ਹਾਈ ਰਿਸਕ ਏਰੀਏ ਦਾ ਕੋਈ ਵੀ ਬੱਚਾ ਪੋਲੀਉ ਵੈਕਸੀਨ ਦੀਆਂ ਬੂੰਦਾਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।ਉਹਨਾਂ ਦੱਸਿਆ ਕਿ ਇਸ ਰਾਊਂਡ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਜਿਲਾ ਪਰਿਸ਼ਦ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਫੂਡ ਸਪਲਾਈ ਵਿਭਾਗ, ਬਿਜਲੀ ਬੋਰਡ, ਸਮਾਜ ਸੇਵੀ ਸੰਸਥਾਵਾਂ, ਆਈ.ਐਮ.ਏ, ਰੇਲਵੇ ਵਿਭਾਗ ਅਤੇ ਪੁਲਿਸ ਵਿਭਾਗ ਆਦਿ ਤੋਂ ਸਹਿਯੋਗ ਲਿਆ ਗਿਆ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media