Wednesday, November 25, 2026

ਜਲ ਸਪਲਾਈ ਤੇ ਸੈਨੀਟੈਸ਼ਨ ਕੰਟਰੈਕਟ ਵਰਕਰ ਯੂਨੀਅਨ ਨੇ ਰੋਸ ਰੈਲੀ ਉਪਰੰਤ ਸੌਂਪਿਆ ਮੰਗ ਪੱਤਰ

ਬਠਿੰਡਾ, 4 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੀ ਜਲ ਸਪਲਾਈ ਅਤੇ ਸੈਨੀਟੈਸ਼ਨ ਕੰਟਰੈਕਟ ਵਰਕਰ ਯੂਨੀਅਨ  ਵਲੋਂ ਸੂਬਾ ਕਮੇਟੀ ਦੇ ਸੱਦ ਤੇ ਡੀ.ਸੀ ਦਫ਼ਤਰ ਅੱਗੇ ਮੀਤ ਪ੍ਰਧਾਨ ਸਮਰਪਾਲ ਸਿੰਘ ਅਗਵਾਈ ਹੇਠ ਧਰਨਾ ਲਗਾਇਆ ਗਿਆ। ਇਸ ਮੌਕੇ ਸੂਬਾ ਮੀਤ ਪ੍ਰਧਾਨ ਸੰਦੀਪ ਖਾਂ ਬਾਲਿਆਂਵਾਲੀ, ਪ੍ਰੈਸ ਸਕੱਤਰ ਸੰਦੀਪ ਸਿੰਘ ਮੀਤ ਪ੍ਰਧਾਨ ਵਲੋਂ ਰੈਲੀ ਰੂਪੀ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਲ ਸਪਲਾਈ ਮੈਨੇਜਮੈਂਟ ਵਲੋਂ ਲਗਾਤਾਰ ਵਰਕਰਾਂ ਦੀਆਂ ਛਾਂਟੀ ਕੀਤੀ ਜਾ ਰਹੀ ਹੈ ਅਤੇ ਕਿਰਤ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਵਰਕਰਾਂ ਨੂੰ ਉਜ਼ਰਤਾਂ ਨਹੀ ਦਿੱਤੀਆਂ ਜਾ ਰਹੀਆਂ।ਜਿਸ ਦੇ ਰੋਸ ਵਜੋਂ ਰੋਸ ਰੈਲੀ ਉਪਰੰਤ ਨਿਗਰਾਨ ਇੰਜੀਨੀਅਰ ਜਲ ਸਪਲਾਈ ਅਤੇ ਸੈਨਟੈੈਸ਼ਨ ਹਲਕਾ ਬਠਿੰਡਾ ਨੂੰ ਮੁੱਖ ਇੰਜੀਨੀਅਰ ਸੈਂਟਰਲ ਪੰਜਾਬ ਅਤੇ ਸੈਨੀਟੈਸ਼ਨ ਪਟਿਆਲਾ ਦੇ ਨਾਂ ਮੰਗ ਪੱਤਰ ਦਿੱਤਾ ਗਿਆ ਇਨ੍ਹਾਂ ਤੋਂ ਇਲਾਵਾ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁਢੇਵਾਲ,ਥਰਮਲ ਤੋਂ ਅਸ਼ਵਨੀ ਕੁਮਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮੋਠੂ ਸਿੰਘ ਕੋਟੜਾ ਕੋੜਾ, ਸੂਬਾ ਉਪ ਖਜ਼ਾਨਚੀ ਸੁਰਿੰਦਰ ਸਿੰਘ ਵਰਨ ਜਿਲ੍ਹਾ ਮਾਨਸਾ ਅਤੇ ਪ੍ਰਧਾਨ ਜਿਲਾ ਮਾਨਸਾ ਤੋਂ ਚਮਕੋਰ ਸਿੰਘ ਜੁਗਨੂੰ, ਜਨਰਲ ਸਕੱਤਰ ਇੰਦਰਜੀਤ ਸਿੰਘ ਹੀਰੇਵਾਲ ਆਦਿ ਨੇ ਸੰਬੋਧਨ ਕੀਤਾ।ਇਨ੍ਹਾਂ ਤੋਂ ਇਲਾਵਾ ਸੂਬੇਗ ਸਿੰਘ, ਅਮੀਤ ਬਾਂਸਲ, ਲਖਵਿੰਦਰ ਸਿੰਘ, ਗੁਰਜੀਵਨ ਸਿੰਘ, ਬਲਜੀਤ ਸਿੰਘ, ਕਿਰਨਦੀਪ ਕੌਰ ਅਤੇ ਸੰਦੀਪ ਕੌਰ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply