Monday, July 20, 2026

ਰਾਸ਼ਟਰਪਤੀ ਦੇ ਓ.ਐਸ.ਡੀ ਏ.ਰਾਏ ਨੇ ਸਿੱਖ ਮਸਲਿਆਂ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਭੇਜਿਆ ਜਵਾਬ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਿੱਖ ਮਸਲਿਆਂ ਦੇ ਹੱਲ ਲਈ ਸ਼੍ਰੋਮਣੀ ਕਮੇਟੀ ਵੱਲੋਂ ਪਿਛਲੇ ਦਿਨੀ ਦੇਸ਼ ਦੇ ਰਾਸ਼ਟਰਪਤੀ ਪ੍ਰਣਬ SGPCਮੁਖਰਜੀ ਨਾਲ ਮੁਲਾਕਾਤ ਕਰਕੇ ਸਿੱਖ ਕੈਦੀਆਂ ਦੀ ਰਿਹਾਈ, ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਮੁੜ ਸਥਾਪਤੀ, ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਸਮਾਨ ਵਾਪਸ ਕਰਨ, ਸਿਕਲੀਗਰ ਸਿੱਖਾਂ ਦੀਆਂ ਮੁਸ਼ਕਿਲਾਂ, ਵਿਦੇਸ਼ੀ ਸਿੱਖਾਂ ਦੀ ਕਾਲੀ ਸੂਚੀ ਖ਼ਤਮ ਕਰਨ ਆਦਿ ਲਈ ਕੀਤੀ ਮੰਗ ਸਬੰਧੀ ਦਿੱਤੇ ਪੱਤਰ ਤੇ ਗੌਰ ਕਰਦਿਆਂ ਰਾਸ਼ਟਰਪਤੀ ਦੇ ਓ.ਐਸ.ਡੀ  ਏ. ਰਾਏ ਨੇ ਜਵਾਬੀ ਪੱਤਰ ਭੇਜਿਆ ਹੈ।ਜਿਸ ਵਿੱਚ ਉਨਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਪੱਤਰ ਲਿਖ ਕੇ ਜਾਣੂ ਕਰਵਾਇਆ ਹੈ ਕਿ ਮਾਣਯੋਗ ਰਾਸ਼ਟਰਪਤੀ ਨੇ ਆਪ ਵੱਲੋਂ ਮੁਲਕਾਤ ਦੌਰਾਨ ਦਿੱਤੇ ਮੰਗ ਪੱਤਰ `ਤੇ ਗੌਰ ਕਰਦਿਆਂ ਆਪ ਦੀਆਂ ਸਬੰਧਤ ਮੰਗਾਂ ਦੇ ਜਲਦ ਹੱਲ ਲਈ ਪੱਤਰ ਜਾਰੀ ਕਰਦਿਆਂ ਮਾਮਲਾ ਭਾਰਤ ਦੇ ਗ੍ਰਹਿ ਵਿਭਾਗ ਮੰਤਰਾਲੇ ਦੇ ਗ੍ਰਹਿ ਸਕੱਤਰ ਦੇ ਧਿਆਨ ਵਿਚ ਲਿਆਂਦਾ ਗਿਆ ਹੈ।
ਇਥੇ ਦੱਸਣਯੋਗ ਹੈ ਕਿ ਪ੍ਰਧਾਨ ਸ਼੍ਰੋਮਣੀ ਕਮੇਟੀ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ 16 ਮਈ 2017 ਨੂੰ ਭਾਰਤ ਦੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨਾਲ ਮੁਲਾਕਾਤ ਕਰਕੇ ਬਹੁਤ ਸਾਰੇ ਸਿੱਖ ਕੈਦੀ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਹਨ, ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਲੰਮਾ ਸਮਾਂ ਜੇਲ੍ਹਾਂ ’ਚ ਹੀ ਗੁਜ਼ਾਰ ਦਿੱਤਾ ਹੈ, ਪਰੰਤੂ ਉਨ੍ਹਾਂ ਦੇ ਕੇਸਾਂ ਦਾ ਅਜੇ ਤੀਕ ਨਿਪਟਾਰਾ ਨਹੀਂ ਹੋਇਆ ਤੇ ਜਲਦੀ ਇਨ੍ਹਾਂ ਕੇਸਾਂ ਦੇ ਨਿਪਟਾਰੇ ਕਰਨ ਦੀ ਮਾਨਯੋਗ ਰਾਸ਼ਟਰਪਤੀ ਪਾਸੋਂ ਮੰਗ ਕੀਤੀ ਗਈ ਸੀ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …

Leave a Reply