ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਦੇ ਪੰਜਾਬ ਪ੍ਰਚਾਰ ਇੰਚਾਰਜ ਬਹਾਲ ਸਿੰਘ ਦੀ ਸਤਿਕਾਰਯੋਗ ਮਾਤਾ ਸਵਿੰਦਰ ਕੌਰ ਦਾ ਅੱਜ ਦਿਹਾਂਤ ਹੋ ਗਿਆ।ਉਨਾਂ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਸਮੂਹ ਸਟਾਫ਼ ਵੱਲੋਂ ਬਹਾਲ ਸਿੰਘ ਨਾਲ ਅਫ਼ਸੋਸ ਪ੍ਰਗਟਾਇਆ ਗਿਆ।ਮਾਤਾ ਸਵਿੰਦਰ ਕੌਰ ਦੇ ਅੰਤਮ ਸੰਸਕਾਰ ਮੌਕੇ ਸ਼੍ਰੋਮਣੀ ਕਮੇਟੀ ਧਰਮ ਪ੍ਰਚਾਰ ਦੇ ਐਡੀਸ਼ਨ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਸਮੇਤ ਅਧਿਕਾਰੀਆਂ, ਕਰਮਚਾਰੀਆਂ ਹਾਜ਼ਰੀ ਭਰੀ।ਇਸ ਦੌਰਾਨ ਮੁੱਖ ਸਕੱਤਰ ਹਰਚਰਨ ਸਿੰਘ, ਸਕੱਤਰ ਅਵਤਾਰ ਸਿੰਘ, ਜਗਜੀਤ ਸਿੰਘ ਜੱਗੀ, ਸਕੱਤਰ ਸਿੰਘ, ਗੁਰਮੀਤ ਸਿੰਘ ਬੁੱਟਰ ਆਦਿ ਧਰਮ ਪ੍ਰਚਾਰ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਦੇ ਸਟਾਫ਼ ਨੇ ਮਾਤਾ ਜੀ ਦੇ ਦਿਹਾਂਤ `ਤੇ ਬਹਾਲ ਸਿੰਘ ਨਾਲ ਦੁੱਖ ਸਾਂਝਾ ਕੀਤਾ ਹੈ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media