Wednesday, July 22, 2026

ਸ਼ਹੀਦੀ ਗੈਲਰੀ ਦੀ ਕਾਰਸੇਵਾ ਲਈ ਦਮਦਮੀ ਟਕਸਾਲ ਵੱਲੋਂ ਸ੍ਰੀ ਅਖੰਡ ਪਾਠ ਆਰੰਭ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਜੂਨ ’84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਉੱਸਾਰੇ ਗਏ

Amritsar, India – July 1, 2017: Operation Blue Star Memorial at Golden Temple, Amritsar, July 1, 2017. (Photo by File Photo Hindustan Times)

ਗੁਰਦੁਆਰਾ ਯਾਦਗਾਰ ਸ਼ਹੀਦਾਂ ਦੇ ਜ਼ਮੀਨਦੋਜ਼ ਹਾਲ ’ਚ ਸ਼ਹੀਦੀ ਗੈਲਰੀ ਸਥਾਪਿਤ ਕਰਨ ਪ੍ਰਤੀ 6 ਜੁਲਾਈ ਨੂੰ ਸ਼ੁਰੂ ਕੀਤੀ ਜਾ ਰਹੀ ਕਾਰਸੇਵਾ ਲਈ ਅੱਜ ਗੁਰਦਵਾਰਾ ਯਾਦਗਾਰ ਸ਼ਹੀਦਾਂ ਵਿਖੇ ਦਮਦਮੀ ਟਕਸਾਲ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ ਹੈ।
ਇਸ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਦੱਸਿਆ ਕਿ 6 ਜੁਲਾਈ ਦਿਨ ਵੀਰਵਾਰ ਨੂੰ ਸਵੇਰੇ 9:30 ਵਜੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸ਼ਹੀਦੀ ਗੈਲਰੀ ਦੀ ਕਾਰਸੇਵਾ ਦੀ ਰਸਮੀ ਆਰੰਭਤਾ ਕੀਤੀ ਜਾਵੇਗੀ।ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸ਼ਹੀਦੀ ਗੈਲਰੀ ਦੀ ਕਾਰਸੇਵਾ ਦੀ ਆਰੰਭਤਾ ਦੇ ਇਸ ਇਤਿਹਾਸਕ ਮੌਕੇ ਸਿੱਖ ਸੰਗਤਾਂ ਤੋਂ ਇਲਾਵਾ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਿੰਘ ਸਿੰਘਣੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਵੱਧ ਚੜ ਕੇ ਪਹੁੰਚਣ ਦੀ ਉਹਨਾਂ ਅਪੀਲ ਕੀਤੀ ਹੈ।
Baba Harnam S Dhumaਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਜੋ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਨਹੀਂ ਰਖ ਦੀਆਂ ਉਹ ਕੌਮਾਂ ਇਤਿਹਾਸ ਤੋਂ ਮਿਟ ਜਾਇਆ ਕਰਦੀਆਂ ਹਨ। ਉਹਨਾਂ ਕਿਹਾ ਕਿ ਸ਼ਹੀਦੀ ਗੈਲਰੀ ਸਿੱਖ ਕੌਮ ਦੀਆਂ ਜਜਬਾਤਾਂ, ਭਾਵਨਾਵਾਂ ਦੀ ਤਰਜਮਾਨੀ ਕਰੇਗੀ ਅਤੇ ਆਉਣ ਵਾਲੀਆਂ ਪੀੜੀਆਂ ਜਿਸ ਤੋਂ ਉਸਾਰੂ ਸੇਧ ਲੈਣਗੀਆਂ। ਉਹਨਾਂ ਦੱਸਿਆ ਕਿ ਕਰੀਬ 800 ਵਰਗ ਗਜ ਵਿੱਚ ਬਣਾਈ ਜਾ ਰਹੀ ਸ਼ਹੀਦੀ ਗੈਲਰੀ ਨੂੰ ਵਰਲਡ ਕਲਾਸ ਅਤੇ ਸੁੰਦਰ ਦਿਖ ਪ੍ਰਦਾਨ ਕਰਨ ਲਈ ਰਵਾਇਤੀ ਹੁਨਰ ਤੋਂ ਇਲਾਵਾ ਅਜੋਕੇ ਸਮੇਂ ਦੀ ਆਧੁਨਿਕ ਤਕਨੀਕਾਂ ਦੀ ਵੀ ਵਰਤੋਂ ਕੀਤੀ ਜਾਵੇਗੀ, ਜਿਸ ਪ੍ਰਤੀ ਜਾਣਕਾਰੀ ਰੱਖਣ ਵਾਲੇ ਮਾਹਿਰਾਂ ਨੂੰ ਵੀ ਉਕਤ ਪ੍ਰਾਜੈਕਟ ਵਿੱਚ ਆਪਣਾ ਯੋਗਦਾਨ ਪਾਉਣ ਦਾ ਉਹਨਾਂ ਸਦਾ ਦਿੱਤਾ।
ਉਹਨਾਂ ਦੱਸਿਆ ਕਿ’84 ਦੇ ਘੱਲੂਘਾਰੇ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ’ਤੇ ਹਕੂਮਤ ਵੱਲੋਂ ਕੀਤੇ ਫੌਜੀ ਹਮਲੇ ਦਾ ਦ੍ਰਿੜ੍ਹਤਾ ਨਾਲ ਮੁਕਾਬਲਾ ਕਰਦਿਆਂ ਸ਼ਹਾਦਤ ਦੇ ਜਾਮ ਪੀਣ ਵਾਲੇ 20 ਵੀਂ ਸਦੀ ਦੇ ਮਹਾਨ ਜਰਨੈਲ ਅਮਰ ਸ਼ਹੀਦ ਸੰਤ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ ਅਤੇ ਉਹਨਾਂ ਦੇ ਸਹਿਯੋਗੀ ਸ਼ਹੀਦ ਭਾਈ ਅਮਰੀਕ ਸਿੰਘ, ਸ਼ਹੀਦ ਜਨਰਲ ਸੁਬੇਗ ਸਿੰਘ, ਸ਼ਹੀਦ ਬਾਬਾ ਠਾਰਾ ਸਿੰਘ ਜੀ ਅਤੇ ਅਨੇਕਾਂ ਨਾਮ ਰਸੀਏ ਸ਼ਹੀਦ ਸਿੰਘ ਸਿੰਘਣੀਆਂ ਦੀ ਯਾਦ ਵਿੱਚ 6 ਜੁਲਾਈ ਨੂੰ ਹੀ ਲੜੀਵਾਰ ਸ੍ਰੀ ਅਖੰਡ ਪਾਠ ਗੁਰਦਵਾਰਾ ਯਾਦਗਾਰ ਸ਼ਹੀਦਾਂ ਵਿਖੇ ਆਰੰਭ ਕੀਤੇ ਜਾ ਰਹੇ ਹਨ।ਉਪਰੰਤ ਦਮਦਮੀ ਟਕਸਾਲ ਦੇ 15ਵੇਂ ਮੁਖੀ ਸੰਤ ਬਾਬਾ ਠਾਕੁਰ ਸਿੰਘ ਜੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿਖੇ ਸਥਾਪਿਤ ਕੀਤੀ ਜਾਵੇਗੀ।
ਇਸ ਮੌਕੇ ਭਾਈ ਅਜਾਇਬ ਸਿੰਘ ਅਭਿਆਸੀ, ਪ੍ਰੋ: ਸਰਚਾਂਦ ਸਿੰਘ, ਬਾਬਾ ਬਲਵਿੰਦਰ ਸਿੰਘ, ਜਥੇਦਾਰ ਭਾਈ ਕਰਨੈਲ ਸਿੰਘ, ਭਾਈ ਗੁਰਪ੍ਰੀਤ ਸਿੰਘ ਪੀ ਏ, ਜਥੇ: ਭਾਈ ਸੁਖਦੇਵ ਸਿੰਘ, ਭਾਈ ਪ੍ਰਣਾਮ ਸਿੰਘ, ਭਾਈ ਗੁਰਜੀਤ ਸਿੰਘ ਗ੍ਰੰਥੀ ਗੁਰਦਵਾਰਾ ਯਾਦਗਾਰ ਸ਼ਹੀਦਾਂ, ਭਾਈ ਜਗਤਾਰ ਸਿੰਘ, ਭਾਈ ਗੁਰਸੇਵਕ ਸਿੰਘ, ਮਾਸਟਰ ਭੀਮ ਸਿੰਘ ਆਦਿ ਵੀ ਮੌਜੂਦ ਸਨ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …

Leave a Reply