ਬਠਿੰਡਾ, 4 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸੁਮੇਰ ਸਿੰਘ ਗੁਰਜਰ ਆਈ.ਏ.ਐਸ ਨੇ ਕਮਿਸ਼ਨਰ ਫਰੀਦਕੋਟ ਡਵੀਜ਼ਨ
ਵਜੋਂ ਅਹੁੱਦਾ ਸੰਭਾਲ ਲਿਆ ਹੈ।ਫਰੀਦਕੋਟ ਡਵੀਜ਼ਨ ’ਚ ਫਰੀਦਕੋਟ, ਬਠਿੰਡਾ ਅਤੇ ਮਾਨਸਾ ਜ਼ਿਲ੍ਹਾ ਸ਼ਾਮਲ ਹੈ। ਉਹ 1998 ਬੈਚ ਦੇ ਆਈ. ਏ.ਐਸ ਅਧਿਕਾਰੀ ਹਨ।ਸੁਮੇਰ ਸਿੰਘ ਇਸ ਤੋਂ ਪਹਿਲਾਂ ਸਕੱਤਰ ਪੰਜਾਬ ਬਾਲ ਸੁਰੱਖਿਆ ਕਮਿਸ਼ਨ ਦੇ ਅਹੁਦੇ ‘ਤੇ ਤਾਇਨਾਤ ਸਨ।ਉਨ੍ਹਾਂ ਨੂੰ ਸਕੱਤਰ ਬਾਲ ਅਧਿਕਾਰ ਪੰਜਾਬ ਰਾਜ ਕਮਿਸ਼ਨ ਦਾ ਵੀ ਵਾਧੂ ਚਾਰਜ ਦਿੱਤਾ ਗਿਆ ਹੈ ਅਤੇ ਉਹ ਡਵੀਜਨਲ ਕਮਿਸ਼ਨਰ ਪਟਿਆਲਾ, ਡਿਪਟੀ ਕਮਿਸ਼ਨਰ ਲੁਧਿਆਣਾ ਦੇ ਅਹੁਦੇ ਤੇ ਤਾਇਨਾਤ ਰਹੇ ਹਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media