Wednesday, October 14, 2026

ਚੀਫ ਪਾਵਰਕਾਮ ਬਾਰਡਰ ਰੇਂਜ ਦੇ ਦਫਤਰ ਅੱਗੇ ਸੂਬਾ ਪੱਧਰੀ ਧਰਨਾ 3 ਅਗਸਤ ਨੂੰ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਕਿਸਾਨ ਸੰਘਰਸ਼ ਕਮੇਟੀ ਪੰਜਾਬ ਨੇ ਚੀਫ ਪਾਵਰਕਾਮ ਬਾਰਡਰ ਜ਼ੋਨ ਅੰਮ੍ਰਿਤਸਰ ਦੇ ਦਫ਼ਤਰ ਅੱਗੇ ਸੂਬਾ ਪੱਧਰੀ Kissanਵਿਸ਼ਾਲ ਧਰਨਾ ਦੇਣ ਦਾ ਐਲਾਨ ਕੀਤਾ ਹੈ।ਕੋਰ ਕਮੇਟੀ ਦੀ ਮੀਟਿੰਗ ਅੱਜ ਮੁੱਖ ਦਫ਼ਤਰ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਯਾਦਗਾਰ ਭਵਨ ਵਿਖੇ ਬਿਜਲੀ ਸਬੰਧੀ ਤੇ ਹੋਰ ਭੱਖਦੇ ਮਸਲੇ ਵਿਚਾਰਨ ਲਈ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਬਿਜਲੀ ਸਬੰਧੀ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਨ ਤੋਂ ਭੱਜਣ ਤੇ ਕਿਸਾਨਾਂ ਮਜਦੂਰਾਂ ਦੇ ਸਮੁੱਚੇ ਕਰਜੇ ਖਤਮ ਕਰਨ ਸਮੇਤ ਕੀਤੇ ਚੋਣ ਵਾਅਦਿਆਂ ਤੋ ਟਾਲਾ ਵੱਟਣ ਵਾਲੀ ਕੈਪਟਨ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਦੀ ਸਖਤ ਨਿਖੇਧੀ ਕੀਤੀ ਗਈ।
ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸੂਬਾ ਪ੍ਰੈਸ ਸਕੱਤਰ ਹਰਪ੍ਰੀਤ ਸਿੰਘ ਸਿੱਧਵਾਂ ਨੇ ਦੱਸਿਆ ਕਿ ਪਿਛਲੇ ਸਮੇਂ ਵਿੱਚ 23 ਅਪ੍ਰੈਲ ਨੂੰ ਪੰਜਾਬ ਸਰਕਾਰ ਨਾਲ ਚੀਫ ਸੈਕਟਰੀ ਪੱਧਰ ਦੀ ਹੋਈ ਮੀਟਿੰਗ ਤੇ 8 ਜੂਨ ਨੂੰ ਐਮ.ਡੀ ਪਾਵਰਕਾਮ ਵੇਣੂ ਪ੍ਰਸ਼ਾਦ ਨਾਲ ਪਟਿਆਲਾ ਵਿਖੇ ਮੀਟਿੰਗ ਵਿੱਚ ਬਿਜਲੀ ਸਬੰਧੀ ਕਈ ਮੰਗਾਂ ਮੰਨਣ ਤੋਂ ਬਾਅਦ ਅੱਜ ਤੱਕ ਲਾਗੂ ਨਾ ਕਰਨ ਤੋਂ ਪੰਜਾਬ ਦੇ ਕਿਸਾਨ ਤੇ ਮਜ਼ਦੂਰ ਠੱਗੇ ਮਹਿਸੂਸ ਕਰ ਰਹੇ ਹਨ।ਇਸ ਲਈ ਕਿਸਾਨ ਜਥੇਬੰਦੀ ਵੱਲੋਂ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 3 ਅਗਸਤ ਨੂੰ ਚੀਫ ਪਾਵਰਕਾਮ ਬਾਰਡਰ ਜ਼ੋਨ ਅੰਮ੍ਰਿਤਸਰ ਦੇ ਦਫ਼ਤਰ ਅੱਗੇ ਸੂਬਾ ਪੱਧਰੀ ਵਿਸ਼ਾਲ ਧਰਨਾ ਦਿੱਤਾ ਜਾਵੇਗਾ।ਉਨਾਂ ਕਿਹਾ ਕਿ ਇਸ ਧਰਨੇ ਦੀ ਤਿਆਰੀ ਸਬੰਧੀ ਫੈਸਲਾ ਕੀਤਾ ਗਿਆ ਕਿ 10 ਜੁਲਾਈ ਤੋਂ 31 ਜੁਲਾਈ ਤੱਕ ਹਜ਼ਾਰਾ ਪਿੰਡਾਂ ਵਿੱਚ ਮੀਟਿੰਗਾਂ ਲਗਾ ਕੇ ਕਿਸਾਨਾਂ ਮਜਦੂਰਾਂ ਨੂੰ ਲਾਮਬੰਦ ਕੀਤਾ ਜਾਵੇਗਾ ਤੇ ਇਸ ਧਰਨੇ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ-ਮਜ਼ਦੂਰ ਤੇ ਬੀਬੀਆਂ ਸ਼ਾਮਲ ਹੋਣਗੇ ਤੇ ਮੰਗ ਕਰਨਗੇ ਕਿ ਮੰਨੀ ਹੋਈ ਮੰਗ ਮੁਤਾਬਿਕ ਜਿਨ੍ਹਾ ਕਿਸਾਨਾਂ ਦੇ ਹੁਣ ਤੱਕ ਟਿਊਬਵੈਲ ਕੁਨੈਕਸ਼ਨ ਲੈਣ ਲਈ ਐਸਟੀਮੇਂਟ ਪਾਸ ਹੋ ਚੁੱਕੇ ਹਨ, ਚੇਅਰਮੈਨ ਕੋਟੇ ਵਿੱਚ ਸਕਿਉਰਟੀਆਂ ਭਰੀਆਂ ਹੋਈਆ ਹਨ ਤੇ ਲੱਖਾ ਰੁ: ਜਮਾਂ ਕਰਵਾਏ ਹੋਏ ਹਨ ਨੂੰ ਤੁਰੰਤ ਕੁਨੈਕਸ਼ਨ ਜਾਰੀ ਕੀਤੇ ਜਾਣ ਤੇ ਲੋੜੀਂਦਾ ਸਮਾਨ ਦਿੱਤਾ ਜਾਵੇ।
ਇਸ ਮੌਕੇ ਸਵਿੰਦਰ ਸਿੰਘ ਚੁਤਾਲਾ, ਸਰਵਣ ਸਿੰਘ ਪੰਧੇਰ, ਸੁਖਵਿੰਦਰ ਸਿੰਘ ਸਭਰਾਂ, ਜਸਬੀਰ ਸਿੰਘ ਪਿੱਦੀ, ਗੁਰਬਚਨ ਸਿੰਘ ਚੱਬਾ, ਗੁਰਲਾਲ ਸਿੰਘ ਪੰਡੋਰੀ ਹਾਜਰ ਸਨ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply