Wednesday, October 14, 2026

ਸ੍ਰੀ ਗੁਰੂੁ ਹਰਿਕ੍ਰਿਸ਼ਨ ਸੀਨੀ. ਸੈਕੰ. ਸਕੂਲ ਵਿਖੇ ਐਨ.ਟੀ.ਯੂ (ਯੂ.ਕੇ) ਦੇ ਪ੍ਰੋਫੈਸਰਾਂ ਦਾ ਸਵਾਗਤ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ PPN0407201720ਪਬਲਿਕ ਸਕੂਲ ਜੀ. ਟੀ ਰੋਡ ਦੇ ਪਿ੍ਰੰਸੀਪਲ ਅਤੇ ਵਿਦਿਆਰਥੀਆਂ ਵੱਲਂੋ ਨਟਿੰਘਮ ਟਰਂੈਡ ਯੂਨੀਵਰਿਸਟੀ ਯੂ.ਕੇ ਦੇ ਪ੍ਰੋਫੈਸਰ ਡਾ. ਵੈਲਿਸ ਅਤੇ ਡਾ. ਐਕੇਲੋਲ ਦੇ ਸਨਮਾਨ ਵਿੱਚ ਇੱਕ ਸਮਾਰੋਹ ਅਯੋਜਿਤ ਕੀਤਾ ਗਿਆ।ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਆਏ ਹੋਏ ਮਹਿਮਾਨਾਂ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਐਨ.ਬੀ.ਐਸ, ਐਨ.ਟੀ.ਯੂ (ਯ.ਕੇ) ਵੱਲੋ ਚੀਫ਼ ਖਾਲਸਾ ਦੀਵਾਨ ਦੇ ਵਿਦਿਆਰਥੀਆਂ ਲਈ 3 ਤੋ 7 ਜੁਲਾਈ ਤੱਕ ਇੱਕ ਹਫਤੇ ਦੇ ਸਮਰ ਕਂੈਪ ਦਾ ਆਯੋਜਨ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਇਹ ਸਮਰ ਸਕੂਲ ਕਂੈਪ ਬ੍ਰਿਟਸ਼ ਬਿਜ਼ਨੈਸ ਸਕੂਲ ਦੀਆਂ ਪੜ੍ਹਨ ਪੜ੍ਹਾਉਣ ਅਤੇ ਮੁਲੰਕਣ ਵਿਧੀਆਂ ਦੀਆਂ ਬਰੀਕੀਆਂ ਸਿੱਖਣ ਲਈ ਵਿਦਿਆਰਥੀਆਂ ਲਈ ਲਾਹੇਵੰਦ ਹੋਵੇਗਾ।
ਇਸ ਮੌਕੇ ਸੀ.ਬੀ.ਐਸ.ਈ ਦੱਸਵੀਂ ਜਮਾਤ ਦੀ ਪ੍ਰੀਖਿਆ ਵਿੱਚ ਉੱਚਤਮ ਗ੍ਰੇਡ ਸੀ.ਜੀ.ਪੀ.ਏ 10 ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਇਨਾਮ ਵੰਡ ਸਮਾਰੋਹ ਵੀ ਕੀਤਾ ਗਿਆ, ਜਿਸ ਵਿੱਚ ਵਿਧਾਇਕ ਸੁਨੀਲ ਦੱਤੀ ਮੁੱਖ ਮਹਿਮਾਨ ਅਤੇ ਯੂਵਾ ਕਾਂਗਰਸੀ ਨੇਤਾ ਵਿਕਾਸ ਸੋਨੀ ਨੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਪ੍ਰੋਗਰਾਮ ਦਾ ਆਰੰਭ ਸ਼ਮਾ ਰੋਸ਼ਨ ਕਰਕੇ ਕੀਤਾ ਗਿਆ, ਜਿਸ ਉਪਰੰਤ ਪੰਜਾਬੀ ਲੋਕ ਨਾਚ ਪੇਸ਼ ਕੀਤਾ ਗਿਆ। ਜੀ. ਟੀ. ਰੋਡ ਸਕੂਲ ਦੇ ਪਿ੍ਰੰਸੀਪਲ/ ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਦੀਵਾਨ ਨੇ ਐਨ. ਟੀ. ਯੂ. (ਯ.ਕੇ) ਨਾਲ ਇਸ ਕਂੈਪ ਰਾਹੀਂ ਸਾਂਝ ਪਾ ਕੇ ਇਕ ਸ਼ਾਨਦਾਰ ਰਵਾਇਤ ਸ਼ੁਰੂ ਕੀਤੀ ਹੈ।ਉਹਨਾਂ ਕਿਹਾ ਕਿ ਇਕ ਹਫਤੇ ਦਾ ਸਮਰ ਕੈਂਪ ਵਿਦਿਆਰਥੀਆਂ ਲਾਹੇਵੰਦ ਰਹੇਗਾ।ਮੁੱਖ ਮਹਿਮਾਨ, ਚੀਫ਼ ਖਾਲਸਾ ਦੀਵਾਨ ਦੇ ਅਹੁਦੇਦਾਰਾਂ ਅਤੇ ਪ੍ਰਿੰਸੀਪਲ ਵਲੋਂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ ਅਤੇ ਵਿਦੇਸ਼ੀ ਮਹਿਮਾਨਾਂ ਨੂੰ ਸੁਸਾਇਟੀ ਵੱਲਂੋ ਸਨਮਾਨਿਤ ਕੀਤਾ ਗਿਆ।ਇਸ ਮੌਕੇ ਇੰਦਰਜੀਤ ਸਿੰਘ ਚੱਢਾ, ਸਕੂਲ ਮਂੈਬਰ ਇੰਚਾਰਜ ਨਵਪ੍ਰੀਤ ਸਿੰਘ ਸਾਹਨੀ, ਪ੍ਰੀਤਮ ਸਿੰਘ ਚੰਡੀਗੜ੍ਹ ਪ੍ਰਧਾਨ ਲੋਕਲ ਕਮੇਟੀ ਚੰਡੀਗੜ੍ਹ, ਗੁਰਮੀਤ ਸਿੰਘ ਚੰਡੀਗੜ੍ਹ, ਮੁੱਖ ਅਧਿਆਪਕਾ ਸ੍ਰੀਮਤੀ ਰੇਣੂ ਅਹੂਜਾ, ਸ੍ਰੀਮਤੀ ਕਵਲਪ੍ਰੀਤ ਕੌਰ, ਸ੍ਰੀਮਤੀ ਨਿਸਚਿੰਤ ਕਾਹਲਂੋ, ਸ੍ਰੀਮਤੀ ਰਵਿੰਦਰ ਕੌਰ ਨਰੂਲਾ, ਸ੍ਰੀਮਤੀ ਕਿਰਨਜੋਤ ਕੌਰ ਤੋਂ ਇਲਾਵਾ  ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ।ਸੰਤੋਖ ਸਿੰਘ ਸੇਠੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply