ਅੰਮ੍ਰਿਤਸਰ, 5 ਜੁਲਾਈ (ਪੰਜਾਬ ਪੋਸਟ ਬਿਊਰੋ) – ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ
ਬੋਲਦਿਆਂ ਕਿਹਾ ਕਿ ਮੀਡੀਆ ਵਿਚ ਜੋ ਤਖ਼ਤ ਸ੍ਰੀ ਦਮਦਮਾ ਸਾਹਿਬ ਜੀ ਵਿਖੇ ਤੀਸਰੀ ਲਿਖਤ ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਸਬੰਧੀ ਖਬਰਾਂ ਆਈਆਂ ਹਨ, ਇਸ ਸਬੰਧੀ ਤੁਰੰਤ ਕਾਰਵਾਈ ਕਰਦਿਆਂ ਇੱਕ ਸਬ-ਕਮੇਟੀ ਗਠਿਤ ਕਰਕੇ ਸਕੱਤਰ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਨੂੰ ਜਲਦ ਪੜਤਾਲ ਕਰਵਾਉਣ ਵਾਸਤੇ ਪੱਤ੍ਰਿਕਾ ਭੇਜੀ ਗਈ ਹੈ।ਜਿਸ ਵਿੱਚ ਕਿਹਾ ਗਿਆ ਹੈ ਕਿ ਕੇਸ ਸਬੰਧੀ ਸਬ-ਕਮੇਟੀ ਰਾਹੀਂ ਮੁਕੰਮਲ ਘੋਖ ਕਰਵਾ ਕੇ ਇਸ ਦੀ ਰਿਪੋਰਟ ਜਲਦ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੀ ਜਾਵੇ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media