ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਦੇ ਪੋਸਟ ਗ੍ਰੇਜੂਏਸ਼ਨ ਅੰਗਰੇਜ਼ੀ ਵਿਭਾਗ ਦੀ ਕਲਾਸ ਬੀ.ਏ ਆਨਰਜ਼
ਇੰਗਲਿਸ਼ ਸਮੈਸਟਰ-6 ਦੀਆਂ ਵਿਦਿਆਰਥਣਾਂ ਪਾਹੁਲਦੀਪ ਕੌਰ ਤੇ ਗੋਪਿਕਾ ਆਹੁਜਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਮਈ 2017 ਦੀਆਂ ਪ੍ਰੀਖਿਆਵਾਂ ਵਿਚ ਉੱਚ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ।ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਹੋਰ ਅੀਹਮ ਪੁਜੀਸ਼ਨਾਂ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ।ਪ੍ਰਿੰਸੀਪਲ ਡਾ. ਵਾਲੀਆ ਨੇ ਉਹਨਾਂ ਅਧਿਆਪਕਾਂ ਦੀ ਵੀ ਸ਼ਲਾਘਾ ਕੀਤੀ ਜਿੰਨ੍ਹਾਂ ਦੀ ਸੁਯੋਗ ਅਗਵਾਈ ਹੇਠ ਇਹਨਾਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿਚੋਂ ਕਾਮਯਾਬੀ ਹਾਸਿਲ ਕੀਤੀ।ਇਸੇ ਦੌਰਾਨ ਡਾ. ਸ਼ੁਸ਼ਮਾ ਮਨੋਚਾ, ਮੁਖੀ, ਪੋਸਟ ਗ੍ਰੇਜੂਏਸ਼ਨ ਪੀ.ਜੀ ਅੰਗਰੇਜ਼ੀ ਵਿਭਾਗ, ਮਿਸਜ਼ ਮੰਜੂ ਦੁੱਗਲ, ਮੁਖੀ, ਗਣਿਤ ਵਿਭਾਗ ਅਤੇ ਡਾ. ਸਿਮਰਦੀਪ ਡੀਨ ਅਕਾਦਮਿਕ ਸਮੇਤ ਕਾਲਜ ਸਟਾਫ ਮੈਂਬਰਾਂ ਨੇ ਇਹਨਾਂ ਵਿਦਿਆਰਥਣਾਂ ਨੂੰ ਮੁਬਾਰਕਾਂ ਦਿੱਤੀਆਂ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media