ਅੰਮ੍ਰਿਤਸਰ, 5 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਵਿਖੇ ਹਵਾਈ ਜਹਾਜਾਂ ਦੀ ਟ੍ਰੈਫਿਕ ਨੂੰ ਮਦੇਨਜ਼ਰ
ਰੱਖਦੇ ਹੋਏ ਪੁਲਿਸ ਕਮਿਸ਼ਨਰ ਨੇ ਹਵਾਈ ਅੱਡੇ ਦੇ ਨੇੜੇ ਪਤੰਗਬਾਜੀ ਉੱਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ।ਉਪ ਕਮਿਸ਼ਨਰ ਪੁਲਿਸ ਅਮਰੀਕ ਸਿੰਘ ਪਵਾਰ ਨੇ ਜਾਰੀ ਕੀਤੇ ਹੁਕਮਾਂ ਵਿਚ ਕਿਹਾ ਕਿ ਪੰਜਾਬ ਸਰਕਾਰ ਦੇ ਡਾਇਰੈਕਟਰ ਸ਼ਹਿਰ ਹਵਾਬਾਜੀ ਵਿਭਾਗ ਵਲੋਂ ਮਿਲੀਆਂ ਹਦਾਇਤਾਂ ਉੱਤੇ ਇਹ ਕਾਰਵਾਈ ਕੀਤੀ ਗਈ ਹੈ।ਉਨਾਂ ਦੱਸਿਆ ਕਿ ਹਵਾਈ ਅੱਡੇ `ਤੇ ਆਉਂਦੀਆਂ ਅੰਤਰਰਾਸ਼ਟਰੀ ਅਤੇ ਘਰੇਲੂ ਉਡਾਨਾ ਦੀ ਸੁਰੱਖਿਆ ਲਈ ਇਹ ਜ਼ਰੂਰੀ ਹੈ ਕਿ ਹਵਾਈ ਅੱਡੇ ਨੇੜੇ ਕੋਈ ਵੀ ਪਤੰਗ ਜਾਂ ਵਸਤੂ ਹਵਾ ਵਿਚ ਨਾ ਉਡੇ।ਇਸ ਲਈ ਉਪ ਕਮਿਸ਼ਨਰ ਪੁਲਿਸ ਕਮ ਕਾਰਜਕਾਰੀ ਮਜਿਸਟਰੇਟ ਕਮਿਸ਼ਨਰੇਟ ਅੰਮਿ੍ਰਤਸਰ ਸ਼ਹਿਰੀ ਨੇ ਜਾਬਤਾ ਫੌਜ਼ਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅਜਨਾਲਾ ਰੋਡ ਅੰਮ੍ਰਿਤਸਰ ਦੇ 2 ਕਿਲੋਮੀਟਰ ਘੇਰੇ ਵਿਚ ਪਤੰਗਬਾਜੀ ਜਾਂ ਹੋਰ ਉਪਕਰਨਾਂ ਦੇ ਉਡਾਉਣ ਉੱਤੇ ਮੁਕੰਮਲ ਪਾਬੰਦੀ ਲਗਾਈ ਹੈ ਜੋ ਕਿ 1 ਸਤੰਬਰ 2017 ਤੱਕ ਲਾਗੂ ਰਹੇਗੀ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media