Saturday, July 27, 2024

ਮੁੱਖ ਮੰਤਰੀ ਬਾਦਲ ਵੱਲੋਂ ਬਟਾਲਾ ਦੇ ਨਸ਼ਾ ਮੁਕਤੀ ਕੇਂਦਰ ਦਾ ਦੌਰਾ

ਪੰਜਾਬ ਨੂੰ ਨਸ਼ਾ ਮੁਕਤ ਕਰਨਾ ਰਾਜ ਸਰਕਾਰ ਦਾ ਟੀਚਾ – ਬਾਦਲ

PPN050704

ਬਟਾਲਾ, ੫ ਜੁਲਾਈ (ਨਰਿੰਦਰ ਬਰਨਾਲ ) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਨਸ਼ਈ ਵਿਅਕਤੀਆਂ ਦੇ ਕੀਤੇ ਜਾ ਰਹੇ ਮੁਫਤ ਇਲਾਜ ਦਾ ਨਿਰੀਖਣ ਕਰਨ ਲਈ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਅੱਜ ਬਟਾਲਾ ਦੇ ਨਸ਼ਾ ਮੁਕਤੀ ਕੇਂਦਰ ਦਾ ਦੌਰਾ ਕੀਤਾ ਗਿਆ  ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਸ. ਬਾਦਲ ਨੇ ਨਸ਼ਾ ਮੁਕਤੀ ਕੇਂਦਰ ‘ਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜਾ ਲਿਆ ਅਤੇ ਜੇਰੇ ਇਲਾਜ ਵਿਅਕਤੀਆਂ ਨਾਲ ਗੱਲਬਾਤ ਕੀਤੀ । ਨਸ਼ਾ ਮੁਕਤੀ ਕੇਂਦਰ ‘ਚ ਇਲਾਜ ਕਰਾ ਰਹੇ ਵਿਅਕਤੀਆਂ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਨਸ਼ਾ ਇੱਕ ਬਿਮਾਰੀ ਦੀ ਤਰਾਂ ਹੈ ਅਤੇ ਸਹੀ ਇਲਾਜ ਕਰਾ ਕੇ ਇਸ ਤੋਂ ਸਦਾ ਲਈ ਮੁਕਤੀ ਪਾਈ ਜਾ ਸਕਦੀ ਹੈ । ਇਸ ਮੌਕੇ ਉਨਖ਼ਾਂ ਨਸ਼ਾ ਮੁਕਤੀ ਕੇਂਦਰ ‘ਚ ਦਿੱਤੀਆਂ ਜਾ ਰਹੀਆਂ ਦਵਾਈਆਂ ਅਤੇ ਹੋਰ ਸਹੂਲਤਾਂ ਦਾ ਨਿਰੀਖਣ ਵੀ ਕੀਤਾ ।

ਨਸ਼ਾ ਮੁਕਤੀ ਕੇਂਦਰ ਦਾ ਦੌਰਾ ਕਰਨ ਉਪਰੰਤ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਰਾਜ ਸਰਕਾਰ ਸੂਬੇ ‘ਚੋਂ ਨਸ਼ਾ ਖਤਮ ਕਰਨ ਲਈ ਪੂਰੀ ਤਰਾਂ ਲੱਗੀ ਹੋਈ ਹੈ ਅਤੇ ਅਗਲੇ ੨ ਸਾਲਾਂ ਤੱਕ ਪੰਜਾਬ ਨਸ਼ਾ ਮੁਕਤ ਹੋ ਜਾਵੇਗਾ । ਉਨਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ ਅਤੇ ਪੁਲਿਸ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ‘ਚ ਕਾਮਯਾਬ ਰਹੀ ਹੈ  ਸ. ਬਾਦਲ ਨੇ ਕਿਹਾ ਕਿ ਉਨਖ਼ਾਂ ਵੱਲੋਂ ਪੀ.ਜੀ.ਆਈ. ਦੇ ਮੁੱਖੀ ਡਾ. ਅਵਸਥੀ, ਸਿਹਤ ਵਿਭਾਗ ਦੀ ਪ੍ਰਮੁੱਖ ਸਕੱਤਰ ਵਿਨੀ ਮਹਾਜਨ ਅਤੇ ਆਈ.ਜੀ. ਪੰਜਾਬ ਪੁਲਿਸ ਨਾਲ ਪੰਜਾਬ ਦੇ ਸਾਰੇ ਨਸ਼ਾ ਛੁਡਾਊ ਕੇਂਦਰਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਤਾਂ ਜੋ ਮੌਕਾ ਦੇਖਣ ਉਪਰੰਤ ਕਮੀਆਂ ਅਤੇ ਘਾਟਾਂ ਨੂੰ ਦੂਰ ਕੀਤਾ ਜਾ ਸਕੇ । ਉਨਾਂ ਕਿਹਾ ਕਿ ਨਸ਼ਾ ਛੁਡਾਊ ਕੇਂਦਰਾਂ ਦੇ ਵਿਸਥਾਰ, ਦਵਾਈਆਂ ਅਤੇ ਹੋਰ ਸਹੂਲਤਾਂ ਲਈ ਪੈਸੇ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ । ਸ. ਬਾਦਲ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਹੋਰ ਨਵੇਂ ਪੁਨਰਵਾਸ ਕੇਂਦਰ ਸਥਾਪਤ ਕੀਤੇ ਜਾਣਗੇ ਜਿਨਾਂ ਨੂੰ ਬਨਾਉਣ ਦਾ ਠੇਕਾ ਭਾਰਤ ਦੀ ਪ੍ਰਸਿੱਧ ਕੰਪਨੀ ਐਨ.ਬੀ.ਸੀ.ਸੀ. ਨੂੰ ਦਿੱਤਾ ਗਿਆ ਹੈ । ਉਨਾਂ ਕਿਹਾ ਕਿ ਇਹ ਸਾਰੇ ਪੁਨਰਵਾਸ ਕੇਂਦਰ ਵਾਤਾਅਨੁਕੂਲ ਹੋਣਗੇ ।  
ਮੁੱਖ ਮੰਤਰੀ ਸ. ਬਾਦਲ ਨੇ ਅੱਗੇ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਨੂੰ ਯੋਜਨਾਬੱਧ ਤਰੀਕੇ ਨਾਲ ਚਲਾਉਣ ਅਤੇ ਇਸਦੀ ਨਿਗਰਾਨੀ ਲਈ ਉਨਾਂ ਦੀ ਚੇਅਰਮੈਨਸ਼ਿਪ ਹੇਠ ਸੂਬਾ ਪੱਧਰ ‘ਤੇ ਇੱਕ ਕੇਂਦਰੀ ਬੋਰਡ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਪੀ.ਜੀ.ਆਈ. ਦੇ ਡਾਕਟਰ, ਸਿਹਤ ਵਿਭਾਗ ਦੇ ਅਧਿਕਾਰੀ ਤੇ ਡਾਕਟਰ, ਪੁਲਿਸ ਵਿਭਾਗ ਦੇ ਅਧਿਕਾਰੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇਦਿਆਂ ਨੂੰ ਸ਼ਾਮਲ ਕੀਤਾ ਗਿਆ ਹੈ।ਇਸ ਬੋਰਡ ਵੱਲੋਂ ਰੋਜ਼ਾਨਾ ਨਸ਼ਾ ਵਿਰੋਧੀ ਮੁਹਿੰਮ ਦਾ ਮੁਆਇਨਾ ਕੀਤਾ ਜਾਂਦਾ ਹੈ ਅਤੇ ਆਪਣੇ ਸੁਝਾਅ ਦਿੱਤੇ ਜਾਂਦੇ ਹਨ । ਸ. ਬਾਦਲ ਨੇ ਕਿਹਾ ਕਿ ਇਸ ਕੇਂਦਰੀ ਬੋਰਡ ਦੀ ਤਰਜ਼ ‘ਤੇ ਹਰੇਕ ਜ਼ਿਲਖ਼ੇ ‘ਚ ਵੀ ਨਸ਼ਾ ਵਿਰੋਧੀ ਕਮੇਟੀ ਦਾ ਗਠਨ ਕੀਤਾ ਜਾਵੇਗਾ| ਇੱਕ ਸਵਾਲ ਦੇ ਜੁਆਬ ‘ਚ ਸ. ਬਾਦਲ ਨੇ ਕਿਹਾ ਕਿ ਸੂਬੇ ‘ਚ ਜਮਾਂਖੋਰੀ ਨੂੰ ਰੋਕਣ ਲਈ ਰਾਜ ਸਰਕਾਰ ਵੱਲੋਂ ਇੱਕ ਬੋਰਡ ਦਾ ਗਠਨ ਕਰ ਦਿੱਤਾ ਗਿਆ ਅਤੇ ਰਾਜ ਸਰਕਾਰ ਵੱਲੋਂ ਇਹ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜੇ ਕੋਈ ਜਮਾਂਖੋਰੀ ਜਾਂ ਕਾਲਾਬਜ਼ਾਰੀ ਕਰਦਾ ਹੈ ਤਾਂ ਉਸ ਖਿਲਾਫ ਤੁਰੰਤ ਸਖਤ ਕਾਰਵਾਈ ਕੀਤੀ ਜਾਵੇ । 
ਬਟਾਲਾ ਨਸ਼ਾ ਮੁਕਤੀ ਕੇਂਦਰ ਦੇ ਦੌਰੇ ਦੌਰਾਨ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਨਾਲ ਉਨਾਂ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ.ਜੇ.ਐੱਸ. ਚੀਮਾਂ, ਪ੍ਰਮੁੱਖ ਸਕੱਤਰ ਸਿਹਤ ਵਿਭਾਗ ਸ੍ਰੀਮਤੀ ਵਿਨੀ ਮਹਾਜਨ, ਪੀ.ਜੀ.ਆਈ. ਦੇ ਮੁੱਖੀ ਡਾ. ਅਵਸਥੀ, ਡਿਪਟੀ ਕਮਿਸ਼ਨਰ ਡਾ. ਅਭਿਨਵ ਤ੍ਰਿਖਾ, ਐੱਸ.ਐੱਸ.ਪੀ. ਬਟਾਲਾ ਸ. ਬਿਕਰਮਪਾਲ ਸਿੰਘ ਭੱਟੀ, ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਲਵਜੀਤ ਕਲਸੀ, ਡਾਇਰੈਕਟਰ ਸਿਹਤ ਵਿਭਾਗ ਡਾ. ਕਰਮਜੀਤ ਸਿੰਘ, ਸਿਵਲ ਸਰਜਨ ਡਾ. ਰਜਨੀਸ਼ ਸੂਦ ਤੋਂ ਇਲਾਵਾ ਅਕਾਲੀ ਆਗੂ ਸ. ਲਖਬੀਰ ਸਿੰਘ ਲੋਧੀਨੰਗਲ, ਸਾਬਕਾ ਸਪੀਕਰ ਸ. ਨਿਰਮਲ ਸਿੰਘ ਕਾਹਲੋਂ, ਸਾਬਕਾ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ, ਭਾਜਪਾ ਆਗੂ ਜਗਦੀਸ਼ ਸ਼ਾਹਨੀ ਵੀ ਹਾਜ਼ਰ ਸਨ । 

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …

Leave a Reply