ਧੂਰੀ, 6 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਪੁਰਾਣੀ ਅਨਾਜ ਮੰਡੀ ਧੂਰੀ ਵਿਖੇ ਟ੍ਰੈਫਿਕ ਪੁਲਿਸ ਇੰਚਾਰਜ ਏ.ਐਸ.ਆਈ ਪਵਨ ਕੁਮਾਰ ਵੱਲੋ
ਟ੍ਰੈਫਿਕ ਨਿਯਮਾਂ ਦੀ ਉਲੰਘਨਾਂ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਦਿਆਂ ਉਨਾਂ ਦੇ ਚਲਾਨ ਕੱਟੇ ਗਏ।ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਏ.ਐਸ.ਆਈ ਪਵਨ ਕੁਮਾਰ ਗਲਤ ਸਾਈਡ, ਬਿਨਾਂ ਹੈਲਮਟ, ਬਿਨਾਂ ਲਾਇਸੰਸ, ਟ੍ਰਿਪਲ ਸਵਾਰੀ, ਬਿਨਾਂ ਸੀਟ ਬੈਲਟ, ਪ੍ਰੈਸ਼ਰ ਹਾਰਨ ਅਤੇ ਕਾਗਜ਼ਾਤ ਨਾ ਰੱਖਣ ਅਤੇ ਸ਼ਹਿਰ ਵਿੱਚ ਘੁੰਮ ਰਹੇ ਮਨਚਲਿਆਂ ਨੂੰ ਕਿਸੇ ਹਾਲਤ `ਚ ਬਖਸ਼ਿਆ ਨਹੀ ਜਾਵੇਗਾ।
ਏ.ਐਸ.ਆਈ ਨੇ ਕਿਹਾ ਕਿ ਜਿਲ੍ਹਾ ਸੰਗਰੂਰ ਦੇ ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਅਤੇ ਡੀ.ਐਸ.ਪੀ ਅਕਾਸ਼ਦੀਪ ਸਿੰਘ ਔਲਖ ਵੱਲੋ ਜਾਰੀ ਕੀਤੇ ਗਏ ਨਿਰਦੇਸ਼ਾਂ `ਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨਬਾਲਿਗ ਬੱਚਿਆਂ ਦੇ ਚਲਾਣ ਵੀ ਕੱਟੇ ਗਏ।ਉਹਨਾਂ ਨੇ ਲੋਕਾਂ ਨੂੰ ਕਿਹਾ ਕਿ ਉਹ ਆਪਣੇ ਵਾਹਨ ਰਸਤੇ ਵਿੱਚ ਖੜੇ ਨਾ ਕਰਨ, ਕਿਉਂਕਿ ਇੰਨਾਂ ਨਾਲ ਲੋਕਾਂ ਨੂੰ ਆਉਣ-ਜਾਣ ਵਿੱਚ ਬੁਹਤ ਪਰੇਸ਼ਾਨੀ ਹੁੰਦੀ ਹੈ ਅਤੇ ਜਾਮ ਵੀ ਲੱਗ ਜਾਦਾ ਹੈ।ਉਨਾਂ ਕਿਹਾ ਕਿ ਬੱਚਿਆਂ ਦੇ ਮਾਤਾ ਪਿਤਾ ਵੀ ਨਬਾਲਿਗ ਬੱਚਿਆਂ ਨੂੰ ਵਹੀਕਲ ਨਾ ਦੇਣ। ਇਸ ਮੌਕੇ ਟ੍ਰੈਫਿਕ ਪੁਲਿਸ ਟੀਮ ਵਿੱਚ ਜਗਦੀਪ ਸਿੰਘ, ਪਰਮਿੰਦਰ ਸਿੰਘ, ਅਮਰਜੀਤ ਸਿੰਘ, ਪਲਵਿੰਦਰ ਸਿੰਘ, ਸੰਤਗੁਰ ਸਿੰਘ, ਸ਼ਮਿੰਦਰ ਸਿੰਘ, ਸਤਿੰਦਰ ਸਿੰਘ,ਮਿੱਠੂ ਸਿੰਘ ਆਦਿ ਹਾਜਰ ਸਨ ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media