ਪਠਾਨਕੋਟ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ
ਅਫਸਰ ਦੀ ਅਗਵਾਈ ਹੇਠ ਸਾਉਣੀ ਦੌਰਾਨ ਵਾਤਾਵਰਣ ਨੂੰ ਵਧਦੇ ਖਤਰਿਆਂ ਅਤੇ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਸਾੜਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੁਕ ਕਰਨ ਲਈ ਰੂਪ ਸਿੰਘ ਜਸਰੋਟੀਆ ਪ੍ਰਧਾਨ ਸਾਉਲੀ ਭੌਲੀ ਕਿਸਾਨ ਹਿੱਤੂ ਸਮੂਹ ਦੇ ਸਹਿਯੋਗ ਨਾਲ ਖੇਤੀਬਾੜੀ ਵਿਭਾਗ ਵੱਲੋਂ ਵਾਤਾਵਰਣ ਦਿਵਸ ਮਨਾਇਆ ਗਿਆ।ਇਸ ਮੌਕੇ ਸਹਾਇਕ ਕਮਿਸ਼ਨਰ (ਜ) ਅਸ਼ੋਕ ਸ਼ਰਮਾ ਮੁੱਖ ਮਹਿਮਾਨ ਵਜੋਂ ਅਤੇ ਜ਼ਿਲਾ ਸਮੇਂ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਡਾ. ਸੰਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ, ਡਾ. ਅਮਿਤ ਕੁਮਾਰ ਕੌਲ ਫਸਲ ਵਿਗਿਆਨ ਮਾਹਿਰ, ਡਾ. ਸੁਨੀਲ ਕੁਮਾਰ ਪੌਦ ਰੋਗ ਮਾਹਿਰ ਕੇ ਵੀ ਕੇ, ਗੁਰਦਿੱਤ ਸਿੰਘ, ਸੁਭਾਸ ਚੰਦਰ ਖੇਤੀਬਾੜੀ ਵਿਸਥਾਰ ਅਫਸਰ, ਦੀਪ ਕੁਮਾਰ, ਸੁਦੇਸ਼ ਕੁਮਾਰ, ਸੁਨੀਲ ਕੁਮਾਰ ਖੇਤੀਬਾੜੀ ਉਪ ਨਿਰੀਖਕ, ਰਛਪਾਲ ਸਿੰਘ, ਬਲਵਿੰਦਰ ਸਿੰਘ ਸੁਕਾਲਗੜ, ਗੁਰਵਿੰਦਰ ਸਿੰਘ ਜਮਾਲਪੁਰ, ਧਰਮ ਸਿੰਘ ਸਮੇਤ ਲਾਗਲੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਿਲ ਹੋਏ।
ਵਾਤਾਵਰਣ ਦੀ ਸੰਭਾਲ ਬਾਰੇ ਕਿਸਾਨਾਂ ਨੂੰ ਜਾਗਰੁਕ ਕਰਦਿਆਂ ਸਹਾਇਕ ਕਮਿਸ਼ਨਰ (ਜ) ਅਸ਼ੋਕ ਸ਼ਰਮਾ ਨੇ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਤੇ ਪਾਬੰਦੀ ਲਗਾਉਣ ਕਾਰਨ ਝੋਨੇ ਦੀ ਕਟਾਈ ਤੋਂ ਬਾਅਦ ਅੱਗ ਨਾਂ ਲਗਾਈ ਜਾਵੇ।ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਗਉਣ ਨਾਲ ਕਈ ਤਰਾਂ ਦੀਆਂ ਜ਼ਹਿਰੀਲੀਆਂ ਗੈਸਾਂ ਨਿਕਲਦੀਆ ਹਨ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨ ਤੋਂ ਇਲਾਵਾ, ਮਨੁੱਖ ਦੀ ਸਿਹਤ ਤੇ ਬਹੁਤ ਬੁਰਾ ਪ੍ਰਭਾਵ ਪਾਉਂਦੀਆਂ ਹਨ। ਗੁਰਵਿੰਦਰ ਸਿੰਘ ਜੌਹਲ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਖੇਤੀ ਆਮਦਨ ਵਿੱਚ ਵਾਧਾ ਕਰਨ ਲਈ ਪ੍ਰਤੀ ਏਕੜ ਰਕਬੇ ਤੋਂ ਸਾਲ ਵਿੱਚ ਵਧੇਰੇ ਫਸਲਾਂ ਲੈ ਕੇ, ਖੁਦ ਮੰਡੀਕਰਨ ਕਰਨੀ ਚਾਹੀਦੀ ਹੈ। ਉਨਾਂ ਕਿਸਾਨਾਂ ਨੂੰ ਕਿਸਾਨ ਨਾਲ ਜੁੜਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਬਾਜ਼ਾਰ ਵਿੱਚ ਖੇਤੀ ਉਤਪਾਦ ਵੇਚਣ ਨਾਲ ਜਿਥੇ ਕਿਸਾਨ ਨੂੰ ਮੰਡੀ ਨਾਲੋਂ ਵਧੇਰੇ ਰੇਟ ਮਿਲਦਾ ਹੈ, ਉਥੇ ਖਪਤਕਾਰ ਨੂੰ ਤਾਜ਼ੇ ਖੇਤੀ ਵਾਜ਼ਬ ਮੁੱਲ ਤੇ ਮਿਲਦੇ ਹਨ,ਜਿਸ ਨਾਲ ਉਨਾਂ ਦੀ ਸਿਹਤ ਤੇ ਵੀ ਬੁਰਾ ਪ੍ਰਭਾਵ ਨਹੀਂ ਪੈਂਦਾ। ਡਾ. ਅਮਰੀਕ ਸਿੰਘ ਨੇ ਕਿਹਾ ਕਿ ਮੱਕੀ ਦੀ ਬਿਜਾਈ ਮੱਕੀ ਪਲਾਂਟਰ ਤੇ ਰਿਜ਼ਰ ਨਾਲ ਬਣਾਈਆਂ ਵੱਟਾਂ ਉੱਪਰ ਚੋਗ ਕੇ ਜਾਂ ਰਿਜਰ ਨਾਲ ਬਣਾਈਆ ਖਾਲੀਆਂ ਵਿੱਚ ਕੇਰ ਕੇ ਕਰਨੀ ਚਾਹੀਦੀ ਹੈ।ਉਨਾਂ ਕਿਹਾ ਕਿ ਪ੍ਰਤੀ ਏਕੜ ਬੂਟਿਆਂ ਦੀ ਗਿਣਤੀ 32 ਤੋਂ 33 ਹਜ਼ਾਰ ਹੋਣੀ ਚਾਹੀਦੀ ਹੈ। ਡਾ. ਸੰਦੀਪ ਸਿੰਘ ਢਿਲੋਂ ਨੇ ਕਿਹਾ ਕਿ ਬਾਸਮਤੀ ਦੀ ਕਾਸਤ ਲਈ ਪਨੀਰੀ ਦੀ ਲਵਾਈ ਤੋਂ ਪਹਿਲਾਂ ਜੜਾਂ ਨੂੰ ਉਲੀਨਾਸ਼ਕ ਰਸਾਇਣਾਂ ਨਾਲ ਸੋਧ ਲੈਣਾ ਚਾਹੀਦਾ। ਡਾ. ਅਮਿਤ ਕੌਲ ਅਤੇ ਡਾ. ਸੁਨੀਲ ਕੁਮਾਰ ਨੇ ਝੋਨੇ ਅਤੇ ਬਾਸਮਤੀ ਦੀ ਕਾਸ਼ਤ ਬਾਰੇ ਜਾਣਕਾਰੀ ਦਿੰਦਿਆ ਕਿ ਝੋਨੇ ਦੀ ਫਸਲ ਨੂੰ ਬਿਮਾਰੀਆਂ ਅਤੇ ਕੀੜਿਆਂ ਤੋਂ ਬਚਾਉਣ ਲਈ ਸੰਤੁਲਿਤ ਖਾਦਾਂ ਦੀ ਵਰਤੋਂ ਕਤਿੀ ਜਾਵੇ। ਅਗਾਂਹਵਧੂ ਕਿਸਾਨ ਬਲਵਿੰਦਰ ਸਿੰਘ, ਗੁਰਵਿੰਦਰ ਅਤੇ ਰਛਪਾਲ ਸਿੰਘ ਨੇ ਕਿਸਾਨ ਬਾਜ਼ਾਰ ਨਾਲ ਕਿਸਾਨਾਂ ਨੂੰ ਹੋ ਰਹੇ ਫਾਇਦਿਆਂ ਬਾਰੇ ਦੱਸਿਆ ਅਤੇ ਸੁਧਾਰ ਲਈ ਸੁਝਾਅ ਵੀ ਦਿੱਤੇ ।ਇਸ ਮੌਕੇ ਕਣਕ ਦੇ ਨਾੜ ਨੂੰ ਸਾੜਨ ਬਗੈਰ ਝੋਨੇ ਦੀ ਕਾਸ਼ਤ ਕਰਨ ਵਾਲੇ ਦੋ ਕਿਸਾਨਾਂ ਨੂੰ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਪ੍ਰਸ਼ੰਸ਼ਾਂ ਪੱਤਰ ਦੇ ਸਨਮਾਨਿਤ ਕੀਤਾ।ਆਖੀਰ ਵਿੱਚ ਗੁਰਦਿੱਤ ਸਿੰਘ ਨੇ ਆਏ ਮੁੱਖ ਮਹਿਮਾਨ, ਖੇਤੀ ਮਾਹਿਰਾਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ।
Check Also
ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …
Punjab Post Daily Online Newspaper & Print Media