ਬਟਾਲਾ, 5 ਜੁਲਾਈ (ਨਰਿੰਦਰ ਬਰਨਾਲ) – ਕਾਂਗਰਸ ਪਾਰਟੀ ਵੱਲੋਂ ਹਰਿਆਣਾ ਦੀ ਵੱਖਰੀ ਕਮੇਟੀ ਦੇ ਸਮਰਥਨ ‘ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਸਿੱਖਾਂ ‘ਤੇ ਇਹ ਤੀਸਰਾ ਵੱਡਾ ਹਮਲਾ ਹੈ।ਬਟਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਸਿੱਖਾਂ ‘ਤੇ ਪਹਿਲਾ ਵੱਡਾ ਹਮਲਾ ਸ੍ਰੀ ਅਕਾਲ ਤਖਤ ਸਾਹਿਬ ‘ਤੇ ਹਮਲਾ ਕਰਕੇ ਕੀਤਾ ਗਿਆ ਸੀ ਜਦਕਿ ਦੂਸਰਾ ਹਮਲਾ ੮੪ ਦੇ ਦੰਗਿਆਂ ਦੇ ਰੂਪ ‘ਚ ਕੀਤਾ ਗਿਆ।ਉਨਾਂ ਕਿਹਾ ਕਿ ਕਾਂਗਰਸ ਪਾਰਟੀ ਅਜੇ ਵੀ ਸਿੱਖ ਮਸਲਿਆਂ ‘ਚ ਦਖਲ ਦੇਣੋ ਨਹੀਂ ਹਟੀ ਅਤੇ ਹੁਣ ਫਿਰ ਕਾਂਗਰਸ ਪਾਰਟੀ ਨੇ ਹਰਿਆਣਾ ਦੀ ਵੱਖਰੀ ਕਮੇਟੀ ਦਾ ਸਮਰਥਨ ਕਰਕੇ ਸਿੱਖਾਂ ਉੱਪਰ ਤੀਜਾ ਵੱਡਾ ਹਮਲਾ ਕੀਤਾ ਹੈ| ਮੁੱਖ ਮੰਤਰੀ ਸ. ਬਾਦਲ ਨੇ ਕਿਹਾ ਕਿ ਹਰਿਆਣਾ ਦੀ ਵੱਖਰੀ ਕਮੇਟੀ ਕਦੀ ਵੀ ਹੋਂਦ ‘ਚ ਨਹੀਂ ਆ ਸਕੇਗੀ ਅਤੇ ਇਹ ਗੱਲ ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵੀ ਚੰਗੀ ਤਰਾਂ ਜਾਣਦੇ ਹਨ ।
ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਹਰਿਆਣਾ ਕਮੇਟੀ ਦਾ ਸਮੱਰਥਨ ਕਰਨ ‘ਤੇ ਸ. ਬਾਦਲ ਨੇ ਕਿਹਾ ਕਿ ਇਹ ਦੋਵੇਂ ਆਗੂ ਸਿੱਖ ਇਤਿਹਾਸ ਤੋਂ ਵਾਕਫ ਨਹੀਂ ਹਨ।ਉਨਾਂ ਕਿਹਾ ਕਿ ਵੱਖਰੀ ਕਮੇਟੀ ਦਾ ਸਮਰਥਨ ਕਰਨ ਵਾਲਿਆਂ ਨੂੰ ਇਤਿਹਾਸ ਦੇ ਉਹ ਪੰਨੇ ਜਰੂਰ ਪੜਖ਼ਨੇ ਚਾਹੀਦੇ ਹਨ, ਜਿਸ ‘ਚ ਜਿਕਰ ਕੀਤਾ ਗਿਆ ਹੈ ਕਿ ਕਿਵੇਂ ਅੰਗਰੇਜ਼ ਰਾਜ ਵੇਲੇ ਸਿੱਖਾਂ ਨੇ ਆਪਣੀਆਂ ਜਾਨਾ ਵਾਰ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਂਦ ‘ਚ ਲਿਆਂਦੀ ਸੀ ।ਉਨਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਵੀ ਕਾਂਗਰਸ ਪਾਰਟੀ ਵੱਖਰੀ ਕਮੇਟੀ ਬਣਾਉਣ ਦਾ ਸਮਰਥਨ ਕਰਦੀ ਰਹੀ ਹੈ ਪਰ ਉਨਖ਼ਾਂ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਰੋਕੀ ਰੱਖਿਆ।ਸ. ਬਾਦਲ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਦੇ ਪਿਤਾ ਨੇ ਵੀ ਸ਼੍ਰੋਮਣੀ ਕਮੇਟੀ ਬਣਾਉਣ ਲਈ ਲਗਾਏ ਮੋਰਚਿਆਂ ‘ਚ ਭਾਗ ਲਿਆ ਸੀ।ਸ. ਬਾਦਲ ਨੇ ਕਿਹਾ ਕਿ ਅਨੇਕਾਂ ਕੁਰਬਾਨੀਆਂ ਦੇ ਕੇ ਖਾਲਸੇ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਂਦ ‘ਚ ਲਿਆ ਕੇ ਗੁਰਦੁਆਰਿਆਂ ਦੀ ਸੇਵਾ ਸੰਭਾਲ ਲਈ ਹੈ ਅਤੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਨੇ ਸਿੱਖਾਂ ਵੱਲੋਂ ਲਗਾਏ ਜੈਤੋ ਦੇ ਮੋਰਚੇ ਨੂੰ ਅੰਗਰੇਜ਼ਾਂ ਖਿਲਾਫ ਜੰਗੇ ਅਜ਼ਾਦੀ ਦੀ ਪਹਿਲੀ ਜਿੱਤ ਦੱਸਿਆ ਸੀ।ਸ. ਬਾਦਲ ਨੇ ਕਿਹਾ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਪਾਰਲੀਮੈਂਟ ਹੈ ਅਤੇ ਕੋਈ ਵੀ ਇਸ ਨੂੰ ਤੋੜ ਨਹੀਂ ਸਕਦਾ ।
Check Also
ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਭਾਰਤੀ ਗਿਆਨ ਪ੍ਰਣਾਲੀਆਂ ਨਾਲ ਤਾਲਮੇਲ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 26 ਮਾਰਚ (ਸੂਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ਇੰਡੀਅਨ …