ਬਠਿੰਡਾ, 6 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰਦੁਆਰਾ ਜੀਵਨ ਪ੍ਰਕਾਸ਼ ਸਾਹਿਬ ਮਾਡਲ ਟਾੳੂਨ ਫ਼ੇਜ਼-1 ਵਿਖੇ ਗੁਰਮਤਿ
ਪ੍ਰਚਾਰ ਸਭਾ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੰਦ ਬੰਦ ਕਟਵਾ ਕੇ ਸ਼ਹਾਦਤ ਦਾ ਜ਼ਾਮ ਪੀਣ ਵਾਲੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹਫਤਾਵਾਰੀ ਸਮਾਗਮ 9 ਜੁਲਾਈ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ।ਜਿਸ ਵਿੱਚ ਡਾ: ਮੋਹਿੰਦਰਪਾਲ ਸਿੰਘ ਪਿ੍ਰੰਸੀਪਲ ਗੁਰੂ ਕਾਂਸ਼ੀ ਕਾਲਜ ਦਮਦਮਾ ਸਾਹਿਬ ਵਾਲੇ ਸ਼ਬਦ ਕੀਰਤਨ, ਡਾ: ਹਰਦੀਪ ਸਿੰਘ ਖਿਆਲੀ ਵਾਲੇ ਗੁਰਮਤਿ ਵੀਚਾਰਾਂ ਅਤੇ ਗਿਆਨੀ ਹਰਪ੍ਰੀਤ ਸਿੰਘ ਭਾਈ ਮਨੀ ਸਿੰਘ ਜੀ ਦਾ ਜੀਵਨ ਇਤਿਹਾਸ ਸੰਗਤਾਂ ਨਾਲ ਸਾਂਝਾ ਕਰਨਗੇ।
Check Also
‘ਆਪਣਾ ਕਾਰੋਬਰ ਆਪਣੀ ਪਛਾਣ’ ਮੁਹਿੰਮ ਤਹਿਤ ਕੇਂਦਰੀ ਵਿਧਾਨ ਸਭਾ ਹਲਕੇ ’ਚ ਵਿਸ਼ੇਸ਼ ਕੈਂਪ
ਵਿਧਾਇਕ ਡਾ. ਅਜੇ ਗੁਪਤਾ ਨੇ 100 ਤੋਂ ਵੱਧ ਔਰਤਾਂ ਸਨਮਾਨਿਤ ਅੰਮ੍ਰਿਤਸਰ, 8 ਮਾਰਚ – (ਸੁਖਬੀਰ …
Punjab Post Daily Online Newspaper & Print Media