ਬਠਿੰਡਾ, 6 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰਦੁਆਰਾ ਭਾਈ ਜਗਤ ਜੀ ਸਾਹਿਬ ਵਿਖੇ ਭਾਈ ਸੰਤ ਸੁਹੇਲ ਸਿੰਘ ਸੇਵਾ ਸੁਸਾਇਟੀ ਵਲੋਂ ਰਾਤ ਦਾ ਗੁਰਮਤਿ ਸਮਾਗਮ 10 ਜੁਲਾਈ ਦਿਨ ਸੋਮਵਾਰ ਸ਼ਾਮ 7.00 ਵਜੇ ਤੋਂ 10.00 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ’ਚ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ ਉਚੇਚੇ ਤੌਰ ’ਤੇ ਪਹੰੁਚ ਰਹੇ ਹਨ ਅਤੇ ਸੇਵਾ ਪੰਥੀ ਮਹੰਤ ਕਾਹਨ ਸਿੰਘ ਜੀ ਗੋਨਿਆਣੇ ਵਾਲੇ ਸੰਗਤਾਂ ਦੇ ਦਰਸ਼ਨ ਕਰਨਗੇ।ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਤਰਸੇਮ ਸਿੰਘ ਹਰਰਾਏਪੁਰ ਵਾਲੇ ਆਪਣੀਆਂ ਗੁਰਬਾਣੀ ਕੀਰਤਨ ਦੀਆਂ ਸੇਵਾਵਾਂ ਭੇਂਟ ਕਰਨਗੇ।ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media