ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਗਿਆਨ ਗੋਦੜੀ ਗੁਰਦੁਆਰਾ ਸਾਹਿਬ ਦੀ ਪੁਨਰ ਸਥਾਪਨਾ ਲਈ ਚਲਾਈ ਗਈ ਮੁਹਿੰਮ ਅਧੀਨ
ਸ਼ੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵਲੋਂ ਗਠਿਤ 15 ਮੈਂਬਰੀ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਪ੍ਰਧਾਨ ਚੀਫ ਖਾਲਸਾ ਦੀਵਾਨ ਚਰਨਜੀਤ ਸਿੰਘ ਚੱਢਾ ਵਿਸ਼ੇਸ਼ ਤੌਰ `ਤੇ ਪੁੱਜੇ।ਮੀਟਿੰਗ ਦੌਰਾਨ ਉਹਨਾਂ ਵਿਚਾਰ ਸਾਂਝੇ ਕਰਦਿਆਂ ਉਨਾਂ ਕਿਹਾ ਕਿ ਗੁਰਦੁਆਰਾ ਗਿਆਨ ਗੋਦੜੀ ਹਰਿਦੁਆਰ, ਹਰਿ ਕੀ ਪਉੜੀ ਵਿਖੇ ਅਜਿਹਾ ਧਾਰਮਿਕ ਅਸਥਾਨ ਹੈ, ਜਿਥੇ ਸ੍ਰੀ ਗੁਰੁ ਨਾਨਕ ਦੇਵ ਜੀ ਨੇ ਸੰਗਤਾਂ ਨੂੰ ਵਹਿਮਾਂ ਭਰਮਾਂ ਤੋਂ ਮੁਕਤ ਕਰਕੇ ਦੁਨੀਆ ਨੂੰ ਇਕ ਨਵਾਂ ਰਾਹ ਵਿਖਾਇਆ ਸੀ। ਅਜਿਹੇ ਵੱਡੇ ਇਤਿਹਾਸਕ ਮਹੱਤਵ ਵਾਲੇ ਧਾਰਮਿਕ ਅਸਥਾਨ ਦੀ ਨਿਸ਼ਾਨਦੇਹੀ ਕਰਕੇ ਇਸ ਨੂੰ ਮੁੜ ਉਸਾਰਨਾ ਤੇ ਉਥੋਂ ਉਜਾਗਰ ਹੋ ਰਹੇ ਸਿੱਖੀ ਸਿਧਾਤਾਂ ਤੇ ਸਿਖਿਆਵਾਂ ਦਾ ਸਮੁੱਚੇ ਜਗਤ ਵਿਚ ਪ੍ਰਚਾਰਪ੍ਰਸਾਰ ਕਰਨਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ।ਉਹਨਾਂ ਕਿਹਾ ਕਿ 1935 ਦੇ ਮਾਲ ਮਹਿਕਮੇ ਤੇ 1962 ਦੇ ਮੁਸਲਿਮ ਬੋਰਡ ਦੇ ਰਿਕਾਰਡ ਵਿਚ ਗੁਰਦੁਆਰਾ ਗਿਆਨ ਗੋਦੜੀ ਦਾ ਵਿਸ਼ੇਸ਼ ਜਿਕਰ ਹੈ ਤੇ ਗੰਗਾ ਕੰਢੇ ਗੁਰੂ ਸਾਹਿਬ ਦੇ ਨਿਸ਼ਾਨ ਇਸ ਗੱਲ ਨੂੰ ਯਕੀਨੀ ਬਣਾਉਂਦੇ ਹਨ।ਪ੍ਰੰਤੁੂ ਅੱਜ ਗੁਰਦੁਆਰਾ ਸਾਹਿਬ ਦੀ ਮੌਜੂਦਗੀ `ਤੇ ਹੀ ਉਠ ਰਹੇ ਸਵਾਲ ਮੰਦਭਾਗੇ ਹਨ।
ਉਹਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੁ ਨਾਨਕ ਦੇਵ ਜੀ ਦਾ ਉਪਦੇਸ਼ ਸਿਰਫ ਸਿੱਖ ਸੰਗਤਾਂ ਲਈ ਹੀ ਨਹੀਂ ਬਲਕਿ ਸਮੁੱਚੀ ਮਾਨਵਤਾ ਲਈ ਹੈ, ਕਿਉਂਕਿ ਗੁਰੂ ਸਾਹਿਬ ਸਭ ਧਰਮਾਂ ਦੇ ਸਾਂਝੇ ਗੁਰੁ ਹਨ।ਸੋ ਸਾਨੂੰ ਸਾਰਿਆਂ ਨੂੰ ਰਲ ਕੇ ਅਲੋਪ ਹੋ ਚੁੱਕੇ ਯਾਦਗਾਰੀ ਅਸਥਾਨ ਗੁਰਦੁਆਰਾ ਗਿਆਨ ਗੋਦੜੀ ਦੀ ਪੁਨਰ ਸਥਾਪਨਾ ਲਈ ਯਤਨ ਕਰਨੇ ਚਾਹੀਦੇ ਹਨ ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media