Sunday, October 11, 2026

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਾਂਗਰੀ ਚਰਨਜੀਤ ਸਿੰਘ ਦਾ ਜਾਣਿਆ ਹਾਲ

ਅੰਮ੍ਰਿਤਸਰ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਭਾਈ ਚਰਨਜੀਤ ਸਿੰਘ ਜੋ ਲੰਗਰ ਸ੍ਰੀ ਗੁਰੂ PPN0707201701ਰਾਮਦਾਸ ਜੀ ਵਿਖੇ ਸੇਵਾ ਕਰਦਿਆਂ ਅਚਾਨਕ ਕੜਾਹੇ ਵਿਚ ਡਿੱਗ ਗਏ ਸਨ, ਉਨ੍ਹਾਂ ਨੂੰ ਮਿਲਣ ਲਈ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਗਏ।ਜਥੇਦਾਰ ਨੇ ਚਰਨਜੀਤ ਸਿੰਘ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਅਤੇ ਉਨ੍ਹਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਇਸ ਦੁੱਖ ਦੀ ਘੜ੍ਹੀ ਵਿਚ ਸਮੁੱਚਾ ਸਿੱਖ ਜਗਤ ਉਸ ਨਾਲ ਹੈ।
ਚਰਨਜੀਤ ਸਿੰਘ ਇਸ ਵਕਤ ਚੜ੍ਹਦੀ ਕਲਾ ਵਿੱਚ ਹਨ ਅਤੇ ਪਹਿਲਾਂ ਨਾਲੋਂ ਸਿਹਤ ਵਿਚ ਕਾਫੀ ਸੁਧਾਰ ਹੋਇਆ ਹੈ।ਗਿ. ਗੁਰਬਚਨ ਸਿੰਘ ਨੇ ਉਨ੍ਹਾਂ ਨਾਲ ਗੱਲਬਾਤ ਵੀ ਕੀਤੀ ਹੈ ਅਤੇ ਡਾ. ਬਲਜੀਤ ਸਿੰਘ ਨਾਲ ਵਿਚਾਰ-ਵਟਾਂਦਰਾ ਵੀ ਕੀਤਾ।ਕੁੱਝ ਲੋਕ ਝੂਠੀਆਂ ਅਫਵਾਹਾਂ ਫੈਲਾਅ ਰਹੇ ਹਨ ਜਿਨ੍ਹਾਂ ਵਿਚ ਕੋਈ ਸੱਚਾਈ ਨਹੀਂ ਹੈ।ਇਸ ਮੌਕੇ ਭੁਪਿੰਦਰ ਸਿੰਘ ਨਿੱਜੀ ਸਹਾਇਕ, ਭਾਈ ਗੁਰਬਚਨ ਸਿੰਘ ਇੰਚਾਰਜ ਤੇ ਸਤਿੰਦਰਪਾਲ ਸਿੰਘ ਨਿੱਜੀ ਸਹਾਇਕ ਵੀ ਮੌਜੂਦ ਸਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply