ਬਠਿੰਡਾ, 7 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ
ਪਰਮਜੀਤ ਸਿੰਘ ਜੀਆ ਦੀ ਰਹਿਨੁਮਾਈ ਹੇਠ ਡਾ. ਮਨਦੀਪ ਮਿੱਤਲ ਸੀ.ਜੇ.ਐਮ/ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ ਵਿਚ ਇੱਕ ਕੈਂਪ ਕੋਰਟ ਦਾ ਆਯੋਜਨ ਕੀਤਾ ਗਿਆ। ਜਿਸ ਵਿਚ 6 ਕੈਦੀਆਂ ਨੂੰ ਉਨਾਂ ਦੇ ਚੰਗੇ ਚਾਲ ਚੱਲਣ ਨੂੰ ਵੇਖ ਕੇ ਰਿਹਾਅ ਕੀਤਾ ਗਿਆ।ਇਸ ਸਮੇਂ ਜੇਲ ਸੁਪਰਡੈਂਟ ਅਤੇ ਸਰਕਾਰੀ ਵਕੀਲ ਸਾਹਿਬ ਹਰਪ੍ਰੀਤ ਸਿੰਘ ਮਾਨਸ਼ਾਈਆ ਵੀ ਹਾਜ਼ਰ ਸਨ।ਇਸ ਤੋਂ ਬਾਅਦ ਡਾ. ਮਨਦੀਪ ਮਿੱਤਲ, ਸੀ.ਜੇ.ਐਮ/ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ 8 ਜੁਲਾਈ 2017 ਨੂੰ ਜਿਲਾ ਕਚਹਿਰੀ ਬਠਿੰਡਾ ਵਿਖੇ ਨੈਸ਼ਨਲ ਲੋਕ ਅਦਾਲਤ ਲੱਗ ਰਹੀ ਹੈ।ਜਿਸ ਵਿਚ ਹਰ ਪ੍ਰਕਾਰ ਦੇ ਕੇਸਾਂ ਦੇ ਨਿਪਟਾਰਾ ਕੀਤੇ ਜਾਣਗੇ, ਜਿਸ ਨਾਲ ਲੋਕਾਂ ਦਾ ਪੈਸਾ ਅਤੇ ਟਾਈਮ ਦੀ ਬੱਚਤ ਹੋਵੇਗੀ।
Check Also
ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …
Punjab Post Daily Online Newspaper & Print Media