Thursday, June 18, 2026

ਐਮ.ਬੀ.ਏ-ਪਹਿਲਾ ਸਮੈਸਟਰ ਦੇ ਨਤੀਜੇ `ਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਛਾਏ

ਬਠਿੰਡਾ, 7 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀ ਲਗਾਤਾਰ PPN0707201705ਯੂਨੀਵਰਸਿਟੀ ਇਮਤਿਹਾਨਾਂ ਵਿੱਚ ਬਹੁਤ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਰਹੇ ਹਨ।ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਬੀ.ਏ (ਪਹਿਲਾ ਸਮੈਸਟਰ) ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ 85% ਤੋਂ ਵਧੇਰੇ ਅੰਕ ਹਾਸਲ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ।ਐਮ.ਬੀ.ਏ-ਪਹਿਲਾ ਸਮੈਸਟਰ ਦੇ ਨਤੀਜਿਆਂ ਵਿੱਚ ਕੇਸ਼ਵ ਬਾਂਸਲ ਨੇ 91.3 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਅਤੇ ਵਰਿੰਦਰ ਸਿੰਘ ਨੇ 88.7 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ, ਜਦੋਂ ਕਿ ਗੁਰਪ੍ਰੀਤ ਸਿੰਘ ਜੌੜਾ, ਪਿ੍ਰਆ ਗਰਗ  ਤੇ ਰਿਧੀਮਾ ਨਾਰੰਗ ਨੇ 87.3 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਤੀਜਾ ਸਥਾਨ ਹਾਸਲ ਕੀਤਾ ਹੈ।ਇਸ ਤੋਂ ਇਲਾਵਾ ਮਨਪ੍ਰੀਤ ਕੌਰ ਨੇ 86 ਪ੍ਰਤੀਸ਼ਤ ਅਤੇ ਕਨਿਕਾ ਗਰਗ ਨੇ 85.3 ਪ੍ਰਤੀਸ਼ਤ ਅੰਕਾਂ ਨਾਲ ਕ੍ਰਮਵਾਰ ਕਾਲਜ ’ਚੋਂ ਚੌਥਾ ਅਤੇ ਪੰਜਵਾਂ ਸਥਾਨ ਹਾਸਲ ਕੀਤਾ ਹੈ।ਇਸ ਨਤੀਜੇ ਅਨੁਸਾਰ 1 ਵਿਦਿਆਰਥੀ ਨੇ 90% ਤੋਂ ਵੱਧ, 6 ਵਿਦਿਆਰਥੀਆਂ ਨੇ 85% ਤੋਂ ਵੱਧ, 11 ਵਿਦਿਆਰਥੀਆਂ ਨੇ 80% ਤੋਂ ਵੱਧ ਅਤੇ 28 ਵਿਦਿਆਰਥੀਆਂ ਨੇ 75% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਨਤੀਜਿਆ ’ਤੇ ਆਪਣੀ ਖੁਸ਼ੀ ਪ੍ਰਗਟ ਕਰਦਿਆਂ ਹੋਣਹਾਰ ਵਿਦਿਆਰਥੀਆਂ, ਉਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।

Check Also

ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …

Leave a Reply