Saturday, July 25, 2026

ਸਿਖਿਆ ਦਾ ਮਿਆਰ ਉਚਾ ਚੁੱਕਣ ਲਈ ਸਰਕਾਰ ਵਲੋਂ ਖ਼ਰਚੇ ਜਾਣਗੇ 60 ਕਰੋੜ – ਗੋਲਡੀ

ਧੂਰੀ, 7 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬ ਸਰਕਾਰ ਵੱਲੋਂ ਮੌਜੂਦਾ ਵਿੱਤੀ ਵਰ੍ਹੇ `ਚ ਰਾਜ ਵਿਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਾਲਾਨਾ

Schoolਬਜਟ ਵਿਚ 60 ਕਰੋੜ 52 ਲੱਖ ਰੁਪਏ ਦੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਰਾਜ ਦੇ ਵਿਦਿਆਰਥੀ ਭਵਿੱਖ `ਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿਚ ਭਾਗ ਲੈ ਕੇ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ `ਤੇ ਵੱਡੀਆਂ ਮੱਲ੍ਹਾਂ ਮਾਰਨ ਦੇ ਸਮਰੱਥ ਹੋ ਸਕਣ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਧੂਰੀ ਸ੍ਰੀ ਦਲਵੀਰ ਸਿੰਘ ਗੋਲਡੀ ਨੇ ਕੀਤਾ ਹੈ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮੁੱਢਲੀ ਸਿੱਖਿਆ ਦੇ ਆਧਾਰ ਨੂੰ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ ਪ੍ਰਾਇਮਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਫ਼ਰਨੀਚਰ ਮੁਹੱਈਆ ਕਰਵਾਉਣ ਲਈ 21 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ।ਸ੍ਰੀ ਗੋਲਡੀ ਨੇ ਕਿਹਾ ਕਿ ਪ੍ਰਾਇਮਰੀ ਪੱਧਰ `ਤੇ ਹੀ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਕੰਪਿਊਟਰ ਸਿੱਖਿਆ ਮੁਹੱਈਆ ਕਰਵਾਉਣ ਲਈ ਇਸ ਵਰ੍ਹੇ 10 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ ਅਤੇ ਸਾਰੇ ਸਰਕਾਰੀ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਇੰਟਰਨੈੱਟ ਨਾਲ ਜੋੜਨ ਲਈ ਵਾਈ ਫਾਈ ਸੁਵਿਧਾ ਪ੍ਰਦਾਨ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਬਲਾਕ ਪੱਧਰ `ਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਵਿਸ਼ੇਸ਼ ਪੁਰਸਕਾਰ ਦਿੱਤੇ ਜਾਣਗੇ ਜੋ ਕਿ ਹੋਰਨਾਂ ਲਈ ਪ੍ਰੇਰਨਾ ਸਰੋਤ ਵਜੋਂ ਕੰਮ ਕਰਨਗੇ ਅਤੇ ਸਰਕਾਰ ਵੱਲੋਂ ਇਸ ਕਾਰਜ ਲਈ 9.27 ਕਰੋੜ ਰੁਪਏ ਖ਼ਰਚੇ ਜਾਣਗੇ।ਉਨ੍ਹਾਂ ਕਿਹਾ ਕਿ ਲੋੜਵੰਦ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ ਅਤੇ ਵਰਦੀਆਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ।ਵਿਧਾਇਕ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਚੇਰੀ ਸਿੱਖਿਆ ਦੇ ਮਿਆਰਾਂ ਨੂੰ ਉਚਾ ਚੁੱਕਣ ਲਈ ਵੀ ਵੱਡੀ ਪਹਿਲਕਦਮੀ ਕੀਤੀ ਜਾ ਰਹੀ ਹੈ ਅਤੇ ਪਛੜੇ ਖੇਤਰਾਂ ਵਿਚ ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਪੰਜ ਨਵੇਂ ਡਿਗਰੀ ਕਾਲਜ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …

Leave a Reply