ਅੰਮ੍ਰਿਤਸਰ, 7 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਲੰਗਰ ਤਿਆਰ ਕਰਦਿਆਂ ਕੜਾਹੇ ਵਿਚ ਡਿੱਗਣ ਕਾਰਨ ਝੁਲਸੇ ਚਰਨਜੀਤ ਸਿੰਘ ਨੂੰ ਬਚਾਉਣ ਲਈ
ਅੱਗੇ ਆਏ ਸ਼ਰਨਜੀਤ ਸਿੰਘ ਨੂੰ ਸਨਮਾਨ ਵਜੋਂ ਸੇਵਾਦਾਰ ਦੀ ਨੌਕਰੀ ਦਿੱਤੀ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸ਼ਰਨਜੀਤ ਸਿੰਘ ਨੂੰ ਨਿਯੁੱਕਤੀ ਪੱਤਰ ਦੇਣ ਸਮੇਂ ਆਖਿਆ ਕਿ ਮਨੁੱਖਤਾ ਦੀ ਭਲਾਈ ਹੀ ਸੱਚੀ ਸੇਵਾ ਹੁੰਦੀ ਹੈ।ਸਿੱਖ ਹਮੇਸ਼ਾਂ ਆਪਣੀ ਅਰਦਾਸ ਵਿਚ ਸਰਬਤ ਦਾ ਭਲਾ ਮੰਗਦੇ ਹਨ ਅਤੇ ਗੁਰੂ-ਘਰ ਵਿਖੇ ਲੰਗਰ ਵਿੱਚ ਸੇਵਾਦਾਰ ਨਾਲ ਵਾਪਰੇ ਹਾਦਸੇ ਸਮੇਂ ਸ਼ਰਨਜੀਤ ਸਿੰਘ ਨੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਲਾਂਗਰੀ ਚਰਨਜੀਤ ਸਿੰਘ ਨੂੰ ਬਚਾਉਣ ਲਈ ਅੱਗੇ ਆ ਕੇ ਮਨੁੱਖੀ ਹਮਦਰਦੀ ਦੀ ਮਿਸਾਲ ਕਾਇਮ ਕੀਤੀ ਹੈ।ਇਸ ਹਿੰਮਤ ਤੇ ਬਹਾਦਰੀ ਲਈ ਸ਼ਰਨਜੀਤ ਸਿੰਘ ਨੂੰ ਸੇਵਾਦਾਰ ਵਜੋਂ ਸੇਵਾਵਾਂ ਦਿੱਤੀਆਂ ਗਈਆਂ ਹਨ।ਇਸ ਮੌਕੇ ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸਕੱਤਰ ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਨਿੱਜੀ ਸਹਾਇਕ ਭਗਵੰਤ ਸਿੰਘ ਧੰਗੇੜਾ ਆਦਿ ਹਾਜ਼ਰ ਸਨ।
ਯਾਦ ਰਹੇ ਕਿ ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਵਿਚ ਲੰਗਰ ਤਿਆਰ ਕਰਦਿਆਂ ਕੜਾਹੇ ਵਿਚ ਡਿੱਗਣ ਵਾਲੇ ਸੇਵਾਦਾਰ ਚਰਨਜੀਤ ਸਿੰਘ ਨੂੰ ਗੁਰੂ ਘਰ ਦੇ ਸ਼ਰਧਾਲੂ ਸ਼ਰਨਜੀਤ ਸਿੰਘ ਨੇ ਆਪਣੀ ਜਾਨ ਖਤਰੇ ਵਿਚ ਪਾ ਕੇ ਬਾਹਰ ਕੱਢਿਆ ਸੀ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media