ਸਮਰਾਲਾ, 9 ਜੁਲਾਈ (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਵਲੋਂ ਸਭਿਆਚਾਰਕ ਗੀਤਾਂ ਦੇ ਰਚੇਤਾ ਅਤੇ ਪੰਜਾਬੀ ਗਾਇਕੀ ਨੂੰ
ਬੁਲੰਦੀਆਂ `ਤੇ ਪਹੁੰਚਾਉਣ ਵਾਲੇ ਗੀਤਕਾਰ ਸਮਸ਼ੇਰ ਸੰਧੂ ਨਾਲ ਸਭਾ ਵਲੋਂ ਰੂਬਰੂ ਸਮਾਗਮ 16 ਜੁਲਾਈ ਦਿਨ ਐਤਵਾਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਸਵੇਰੇ 10 ਵਜੇ ਰੱਖਿਆ ਗਿਆ ਹੈ।
ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਅਤੇ ਚੇਅਰਮੈਨ ਕਹਾਣੀਕਾਰ ਸੁਖਜੀਤ ਦੀ ਪ੍ਰਧਾਨਗੀ ਹੇਠ ਹੋਈ ਇੱਕ ਅਹਿਮ ਮੀਟਿੰਗ, ਜਿਸ ਵਿੱਚ ਸਭਾ ਦੇ ਪ੍ਰਮੁੱਖ ਅਹੁਦੇਦਾਰਾਂ ਨੇ ਭਾਗ ਲਿਆ ਅਤੇ ਮੀਟਿੰਗ ਦੌਰਾਨ ਮਤਾ ਪਾਸ ਕੀਤਾ ਗਿਆ ਕਿ ਪੰਜਾਬੀ ਸਭਿਆਚਾਰਕ ਗੀਤਾਂ ਦੇ ਰਚੇਤਾ ਅਤੇ ਪੰਜਾਬੀ ਗਾਇਕੀ ਨੂੰ ਬੁਲੰਦੀਆਂ ਤੇ ਪਹੁੰਚਾਉਣ ਵਾਲੇ ਗੀਤਕਾਰ ਸਮਸ਼ੇਰ ਸੰਧੂ ਨਾਲ ਸਭਾ ਵੱਲੋਂ ਇੱਕ ਰੂਬਰੂ ਸਮਾਗਮ 16 ਜੁਲਾਈ ਦਿਨ ਐਤਵਾਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਸਵੇਰੇ 10 ਵਜੇ ਰੱਖਿਆ ਗਿਆ ਹੈ।ਜਿਸ ਵਿੱਚ ਉਹ ਆਪਣੀ ਲੇਖਣੀ, ਜੀਵਨ ਅਤੇ ਆਪਣੇ ਜੀਵਨ ਦੀਆਂ ਵੱਡਮੁੱਲੀਆਂ ਘਟਨਾਵਾਂ ਤੇ ਚਾਨਣਾ ਪਾਉਣਗੇ।ਪ੍ਰਧਾਨ ਬਿਹਾਰੀ ਲਾਲ ਸੱਦੀ ਨੇ ਇਲਾਕੇ ਦੀਆਂ ਸਾਰੀਆਂ ਸਮਾਜਿਕ, ਸਹਿਤਕ ਸੰਸਥਾਵਾਂ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਇਲਾਕੇ ਦੇ ਆਮ ਲੋਕਾਂ ਨੂੰ ਇਸ ਰੂਬਰੂ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ।ਅੱਜ ਦੀ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਐਡਵੋਕੇਟ ਨਰਿੰਦਰ ਸ਼ਰਮਾ, ਸਰਪ੍ਰਸਤ ਜੋਗਿੰਦਰ ਸਿੰਘ ਜੋਸ਼, ਦਰਸ਼ਨ ਸਿੰਘ ਕੰਗ, ਖਜਾਨਚੀ ਸੰਦੀਪ ਤਿਵਾੜੀ, ਹੈਡਮਾਸਟਰ ਮੇਘ ਦਾਸ ਜਵੰਦਾ (ਨੈਸ਼ਨਲ ਐਵਾਰਡੀ), ਦੀਪ ਦਿਲਬਰ ਸਕੱਤਰ, ਇੰਦਰਜੀਤ ਸਿੰਘ ਕੰਗ, ਸੰਜੀਵ ਕੁਮਾਰ ਕਲਿਆਣ ਆਦਿ ਹਾਜਰ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media