ਪ੍ਰੋ. ਬਡੂੰਗਰ ਨੇ ਸਿੱਕਮ ਦੇ ਰਾਜਪਾਲ ਤੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) ਸ਼ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਿੱਕਮ ਦੇ ਰਾਜਪਾਲ ਸ਼੍ਰੀਨਿਵਾਸ ਪਾਟਿਲ
ਅਤੇ ਮੁੱਖ ਮੰਤਰੀ ਪਵਨ ਕੁਮਾਰ ਚਾਮਲਿੰਗ ਨੂੰ ਪੱਤਰ ਲਿਖ ਕੇ ਸਿੱਕਮ ਵਿਖੇ ਗੁਰੂ ਡੋਂਗਮਰ ਅਤੇ ਚੁੰਗ ਥਾਂਗ ਸਥਿਤ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਦੋ ਇਤਿਹਾਸਿਕ ਗੁਰਦੁਆਰਾ ਸਾਹਿਬਾਨ ਵਿੱਚ ਗੁਰ ਮਰਯਾਦਾ ਦੀ ਹੋ ਰਹੀ ਉਲੰਘਣਾ ਵੱਲ ਧਿਆਨ ਦਿਵਾਉਂਦਿਆਂ ਗੁਰਧਾਮਾਂ ਦਾ ਪ੍ਰਬੰਧ ਸਥਾਨਕ ਸਿੱਖਾਂ ਨੂੰ ਦੇਣ ਦੀ ਮੰਗ ਕੀਤੀ ਹੈ।ਉਨਾਂ ਕਿਹਾ ਕਿ ਗੁਰੂ ਡੋਂਗਮਰ ਸਥਿਤ ਗੁਰਦੁਆਰਾ ਸਾਹਿਬ ਦੀ ਇਮਾਰਤ ਪੂਰੀ ਤਰ੍ਹਾਂ ਬਦਲ ਦਿੱਤੀ ਗਈ ਹੈ ਅਤੇ ਇਸ ਨੂੰ ਬੁੱਧ ਅਸਥਾਨ ਵਿਚ ਤਬਦੀਲ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਨਜਦੀਕ ਮੂਰਤੀਆਂ ਦੀ ਸਥਾਪਨਾ ਕਰ ਦਿੱਤੀ ਗਈ ਹੈ ਅਤੇ ਸਿੱਖਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਠ ਕਰਨ ਤੋਂ ਰੋਕਿਆ ਜਾਂਦਾ ਹੈ।ਇਥੇ ਸੁਸ਼ੋਭਿਤ ਗੁਰੂ ਸਾਹਿਬ ਦੀਆਂ ਨਿਸ਼ਾਨੀਆਂ ਦੇ ਵੀ ਸਿੱਖਾਂ ਨੂੰ ਦਰਸ਼ਨ ਨਹੀਂ ਕਰਨ ਦਿੱਤੇ ਜਾ ਰਹੇ।ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜ ਰਹੀ ਹੈ।ਉਨ੍ਹਾਂ ਲਿਖਿਆ ਕਿ ਆਪਣੇ ਗੁਰੂ ਸਾਹਿਬ ਦੀ ਯਾਦ ਨਾਲ ਜੁੜੇ ਅਸਥਾਨ ਸਿੱਖਾਂ ਲਈ ਬੇਹੱਦ ਸਤਿਕਾਰਤ ਹਨ, ਜਿਨ੍ਹਾਂ ਦੀ ਸੇਵਾ ਸੰਭਾਲ ਸਿੱਖ ਪੂਰਨ ਗੁਰ ਮਰਯਾਦਾ ਤੇ ਸ਼ਰਧਾ-ਸਤਿਕਾਰ ਨਾਲ ਕਰਨਾ ਲੋਚਦੇ ਹਨ।ਇਸ ਲਈ ਗੁਰਦੁਆਰਾ ਸਾਹਿਬਾਨ ਅੰਦਰ ਸਿੱਖ ਮਰਯਾਦਾ ਦੀ ਬਹਾਲੀ ਲਈ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਮੰਗ ਕਰਦਿਆਂ ਰਾਜਪਾਲ ਅਤੇ ਮੁੱਖ ਮੰਤਰੀ ਨੂੰ ਤਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media