ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੋਚ ਨੂੰ ਘਰ-ਘਰ ਪਹੁੰਚਾ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਕੀਤਾ
ਜਾਵੇਗਾ। ਇਹ ਸਬਦ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਪੰਜਾਬ ਬਚਾਉ ਨਸ਼ਾ ਮੁਕਤੀ ਅੰਦੋਲਨ ਅਭਿਆਨ ਦੇ ਪ੍ਰਧਾਨ ਇੰਦਰਜੀਤ ਸਿੰਘ ਬਾਸਰਕੇ ਨੇ ਛੇਹਰਟਾ ਵਿਖੇ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਕਹੇ।ਉਨਾ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਸਮੇ ਪੰਜਾਬ ਵਿਚ ਨਸ਼ਿਆਂ ਦਾ ਕਾਰੋਬਾਰ ਵੱਡੇ ਪੱਧਰ `ਤੇ ਚੱਲਦਾ ਰਿਹਾ ਤੇ ਪੰਜਾਬ ਦਾ ਨੋਜਵਾਨ ਦਿਨ-ਬ-ਦਿਨ ਨਸ਼ਿਆਂਵਿਚ ਜਕੜਦਾ ਗਿਆ।ਕੁੱਲ ਹਿੰਦ ਕਾਗਰਸ ਕਮੇਟੀ ਦੇ ਮੀਤ ਪ੍ਰਧਾਨ ਸ੍ਰੀ ਰਾਹੁਲ ਗਾਧੀ ਨੇ ਚੰਡੀਗ੍ਹੜ ਵਿਖੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ 70% ਨੋਜਵਾਨ ਨਸਿਆਂ ਦੀ ਲਪੇਟ ਆਉਣ ਬਾਰੇ ਅੰਕੜੇ ਪੇਸ਼ ਕੀਤੇ।ਉਸ ਵੇਲੇ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਇਸ ਦਾ ਪਹਿਲਾਂ ਤਾਂ ਵਿਰੋਧ ਕੀਤਾ ਪਰ ਬਾਅਦ ਵਿੱਚ ਉਨਾਂ ਦੀ ਅਗਵਾਈ ਹੇਠ ਹੀ ਅਟਾਰੀ ਸਰਹੱਦ `ਤੇ ਬੀ.ਐਸ.ਐਫ ਦੇ ਖਿਲਾਫ ਨਸ਼ਾ ਵਿਰੋਧੀ ਰੈਲੀ ਕੀਤੀ ਜਿਹੜੀ ਕਿ ਅਸਿੱਧੇ ਤੋਰ `ਤੇ ਕੇਦਰ ਦੀ ਮੋਦੀ ਸਰਕਾਰ ਦੇ ਖਿਲਾਫ ਸੀ ।
ਬਾਸਰਕੇ ਨੇ ਕਿਹਾ ਕਿ ਅਕਾਲੀ ਦਲ ਦੇ ਲੀਡਰਾਂ ਦੀ ਮਿਲੀ ਭੁਗਤ ਨਾਲ ਪੰਜਾਬ ਵਿਚ ਨਸ਼ਿਆਂ ਦਾ ਵਪਾਰ ਹੰਦਾ ਸੀ, ਉਹਨਾ ਕਿਹਾ ਕਿ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਥੋੜੇ ਸਮੇ ਅੰਦਰ ਹੀ ਨਸ਼ਿਆਂ ਦੇ ਸੋਦਾਗਰਾਂ ਨੂੰ ਭਾਜੜਾ ਪਾ ਦਿਤੀਆਂ ਹਨ।ਸਮਾਗਮ ਨੂੰ ਬਾਸਰਕੇ ਤੋਂ ਇਲਾਵਾ ਹਰੀ ਦੇਵ ਸ਼ਰਮਾ, ਪਰਮਜੀਤ ਕੋਰ ਮੱਟੂ, ਮਖਤਾਰ ਸਿੰਘ, ਅਸ਼ੋਕ ਸ਼ਰਮਾ, ਕਰਮਜੀਤ ਸਿੰਘ ਬਾਸਰਕੇ, ਡਾ. ਜਸਵੰਤ ਸਿੰਘ ਚੱਢਾ ਆਦਿ ਨੇ ਸਬੰਧਨ ਕੀਤਾ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media