ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮਨ ਨੂੰ ਤਾਜ਼ਾ ਦਮ ਅਤੇ ਖੁਸ਼ ਕਰਨ ਵਾਲੀਆਂ ਛੁੱਟੀਆਂ ਤੋਂ ਬਾਅਦ ਸਥਾਨਕ ਲਾਰੰਸ ਰੋਡ ਸਥਿਤ
ਡੀ.ਏ.ਵੀ ਪਬਲਿਕ ਸਕੂਲ ਖੁੱਲਣ `ਤੇ ਵਿਦਿਆਰਥੀਆਂ ਵਿਚ ਬੜਾ ਜੋਸ਼ ਅਤੇ ਉਤਸ਼ਾਹ ਵੇਖਣ ਨੂੰ ਮਿਲਿਆ।ਪਹਿਲੇ ਦਿਨ ਸਕੂਲ ਵਿੱਚ ਉਸ ਪਰਮ ਪਰਮਾਤਮਾ ਦਾ ਅਸ਼ੀਰਵਾਦ ਲੈਣ ਅਤੇ ਪੜ੍ਹਾਈ ਵਿੱਚ ਹੋਰ ਵਧੀਆ ਪ੍ਰਦਰਸ਼ਨ ਲਈ ਹਵਨ ਦਾ ਅਯੋਜਨ ਕੀਤਾ ਗਿਆ।ਹਵਨ ਤੋਂ ਬਾਅਦ ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਅਧਿਆਪਕਾਵਾਂ ਦੇ ਮਾਰਗ ਦਰਸ਼ਨ ਹੇਠ ਮਿਹਨਤ ਕਰਕੇ ਅਹਿਮ ਪੁਜੀਸ਼ਨਾਂ ਹਾਸਲ ਕਰਨ ਲਈ ਕਿਹਾ ।
ਪੰਜਾਬ ਜ਼ੋਨ-ਏ ਦੇ ਖੇਤਰੀ ਨਿਰਦੇਸ਼ਕ ਡਾ. (ਸ਼੍ਰੀਮਤੀ) ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਚੁਣੌਤੀਆਂ ਦਾ ਦ੍ਰਿੜਤਾ ਨਾਲ ਮੁਕਾਬਲਾ ਕਰਦਿਆਂ ਸਕੂਲ ਦਾ ਮਾਣ ਵਧਾਉਣ ਦਾ ਅਸ਼ਰਿਵਾਦ ਦਿਤਾ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media